Thursday, November 14, 2024
Home International ਆਸਟ੍ਰੇਲੀਆ: ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ...

ਆਸਟ੍ਰੇਲੀਆ: ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਹੋਈ ਮੌਤ

ਆਸਟ੍ਰੇਲੀਆ: ਸਕੂਲ ਤੋਂ ਘਰ ਜਾ ਰਹੇ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਹੋਈ ਮੌਤ

ਸਨਸ਼ਾਈਨ ਕੋਸਟ, ਆਸਟ੍ਰੇਲੀਆ: ਕੂਈਨਜ਼ਲੈਂਡ, ਆਸਟ੍ਰੇਲੀਆ  ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ‘ਚ ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਉੱਥੇ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ।

ਰਾਜਦੀਪ ਲਾਲੀ ਨੇ ਇਸ ਮੰਦਭਾਗੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਦਾ ਸਬੰਧ ਪੰਜਾਬ ਦੇ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਨਾਲ ਹੈ। ਗੁਰਮੰਤਰ ਸਿੰਘ ਦੀ ਬੇਵਕਤੀ ਮੌਤ ਕਾਰਨ ਪਰਿਵਾਰ ਡੂੰਘੇ ਸਦਮੇ ਵਿਚ ਹੈ। ਆਸਟ੍ਰੇਲੀਆਈ ਤੇ ਪੰਜਾਬੀ ਭਾਈਚਾਰੇ ਵੱਲੋਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਬੀਤੇ ਦਿਨ ਮੰਗਲਵਾਰ ਨੂੰ ਦੁਪਹਿਰ 3.45 ਵਜੇ ਦੇ ਕਰੀਬ ਜਦੋਂ ਗੁਰਮੰਤਰ ਸਿੰਘ ਆਪਣੀ ਸਾਈਕਲ ‘ਤੇ ਸਵਾਰ ਹੋ ਕੇ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਸਕੂਲ ਬੱਸ ਨੇ ਲੜਕੇ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਐਮਰਜੈਂਸੀ ਸੇਵਾਵਾਂ ਵੱਲੋਂ ਇਲਾਜ ਲਈ ਤੁਰੰਤ ਸਨਸ਼ਾਈਨ ਕੋਸਟ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ।

ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਬੱਚੇ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਬੱਸ ਡ੍ਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਫੋਰੈਂਸਿਕ ਕਰੈਸ਼ ਯੂਨਿਟ ਮਾਮਲੇ ਦੀ ਜਾਂਚ ਕਰ ਰਹੀ ਹੈ। ਗਵਾਹਾਂ ਜਾਂ ਸਬੰਧਿਤ ਘਟਨਾ ਨੂੰ ਵੇਖਣ ਵਾਲੇ ਵਿਅਕਤੀਆਂ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments