Wednesday, November 13, 2024
Home Health & Fitness ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਹੋਰ ਕੈਡਿਟਾਂ ਦੀ ਐਨ.ਡੀ.ਏ. ਲਈ ਚੋਣ

ਹੁਣ ਤੱਕ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋਏ ਸ਼ਾਮਲ

ਚੰਡੀਗੜ੍ਹ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ ਅੱਠ ਹੋਰ ਸਾਬਕਾ ਕੈਡਿਟਾਂ ਦੀ ਇਸੇ ਮਹੀਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੋਣ ਹੋਈ ਹੈ। ਇਨ੍ਹਾਂ ਵਿੱਚੋਂ ਕੈਡਿਟ ਨਵਜੋਤ ਸਿੰਘ ਗਿੱਲ ਨੇ ਆਲ ਇੰਡੀਆ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ।

ਇਨ੍ਹਾਂ ਕੈਡਿਟਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਐਨ.ਡੀ.ਏ. ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ 08 ਕੈਡਿਟਾਂ- ਨਵਜੋਤ ਸਿੰਘ ਗਿੱਲ, ਵਿਵਾਨ ਸੂਦਨ, ਕਰਨਵੀਰ ਸਿੰਘ ਗਿੱਲ, ਪ੍ਰਤਿਊਸ਼ ਸਿੰਘ ਬੇਦੀ, ਮਨਕਰਨ ਸਿੰਘ ਢਿੱਲੋਂ, ਅਨਮੋਲ ਬਾਂਕਾ, ਪ੍ਰਣਵ ਠਾਕੁਰ ਅਤੇ ਅੱਕੀਰੇਡੀ ਸਾਈ ਵੇਦਾਂਸ਼, ਦੀ ਚੋਣ ਨਾਲ ਇਸ ਸੰਸਥਾ ਦੀ ਸਥਾਪਨਾ ਤੋਂ ਹੁਣ ਤੱਕ ਇਸ ਦੇ ਕੁੱਲ 237 ਕੈਡਿਟ ਵੱਖ-ਵੱਖ ਸਰਵਿਸਿਜ਼ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ 160 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਨਿਯੁਕਤ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ 56.64 ਫ਼ੀਸਦੀ ਚੋਣ ਦਰ ਨਾਲ ਇਹ ਸੰਸਥਾ ਦੇਸ਼ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਇਹਨਾਂ ਕੈਡਿਟਾਂ ਨੂੰ ਦੇਸ਼ ਦੇ ਸੱਚੇ ਸਿਪਾਹੀਆਂ ਬਣਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਦੱਸਿਆ ਕਿ ਕੋਰਸਾਂ ਲਈ ਐਸ.ਐਸ.ਬੀਜ਼ ਚੱਲ ਰਹੀ ਹੈ, ਜਿਸ ਵਿੱਚ ਇਸ ਸੰਸਥਾ ਦੇ ਕੈਡਿਟਾਂ ਦੀ ਚੋਣ ਕੀਤੀ ਜਾ ਰਹੀ ਹੈ। ਕੈਡਿਟਾਂ ਨੂੰ ਕਾਲ ਲੈਟਰ ਮਿਲਣ ਤੋਂ ਪਹਿਲਾਂ ਮੈਡੀਕਲ ਕਰਵਾਉਣਾ ਲਾਜ਼ਮੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments