Thursday, November 14, 2024
Home AAP ਭਾਸ਼ਾ ਵਿਭਾਗ,ਮੋਹਾਲੀ ਵੱਲੋਂ ਕੁਇਜ਼ ਮੁਕਾਬਲੇ-2024 ਲਈ ਐਂਟਰੀਆਂ ਦੀ ਮੰਗ

ਭਾਸ਼ਾ ਵਿਭਾਗ,ਮੋਹਾਲੀ ਵੱਲੋਂ ਕੁਇਜ਼ ਮੁਕਾਬਲੇ-2024 ਲਈ ਐਂਟਰੀਆਂ ਦੀ ਮੰਗ

• ਐਂਟਰੀਆਂ ਭੇਜਣ ਦੀ ਅੰਤਿਮ ਮਿਤੀ 25 ਜੁਲਾਈ 2024

ਮੋਹਾਲੀ: ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ-2024 ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਡਾ. ਦਰਸ਼ਨ ਕੌਰ ਵੱਲੋਂ ਦੱਸਿਆ ਗਿਆ ਹੈ ਇਹ ਮੁਕਾਬਲੇ ਵਿਦਿਆਰਥੀਆਂ ਦੇ ਵੱਖ-ਵੱਖ ਤਿੰਨ ਵਰਗਾਂ ਵਿੱਚ ਹੋਣਗੇ।

ਪਹਿਲੇ ਵਰਗ ’ਚ ਜਮਾਤ 6ਵੀਂ ਤੋਂ 8ਵੀਂ ਸ਼੍ਰੇਣੀ ਤੱਕ ਪੜ੍ਹਨ ਵਾਲੇ ਵਿਦਿਆਰਥੀ, ਦੂਸਰੇ ਵਰਗ ’ਚ 9ਵੀਂ ਤੋਂ 12ਵੀਂ ਸ਼੍ਰੇਣੀ ਤੱਕ ਅਤੇ ਤੀਸਰੇ ਵਰਗ ਵਿੱਚ ਬੀ.ਏ/ਬੀ.ਕਾਮ/ਬੀ.ਐੱਸ.ਈ.(ਗ੍ਰੈਜੂਏਸ਼ਨ) ਪੱਧਰ ਤੱਕ ਦੇ ਵਿਦਿਆਰਥੀ ਭਾਗ ਲੈਣਗੇ। ਇਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਦੀਆਂ ਐਂਟਰੀਆਂ ਲੈਣ ਦੀ ਆਖਰੀ ਮਿਤੀ 25.07.2024 ਰੱਖੀ ਗਈ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਪ੍ਰਮਾਣ ਪੱਤਰ ਦਿੱਤਾ ਜਾਵੇਗਾ। ਜ਼ਿਲ੍ਹਾ ਪੱਧਰ ‘ਤੇ ਕਰਵਾਏ ਜਾਣ ਵਾਲੇ ਇਨ੍ਹਾਂ ਮੁਕਾਬਲਿਆਂ ਦੀਆਂ ਵਿਸਥਾਰ ਸਹਿਤ ਹਦਾਇਤਾਂ ਸਮੂਹ ਸਕੂਲ ਮੁਖੀਆਂ ਅਤੇ ਕਾਲਜਾਂ ਨੂੰ ਪੱਤਰ ਰਾਹੀਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਇਨ੍ਹਾਂ ਮੁਕਾਬਲਿਆਂ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਲਿਖਤੀ ਹੋਣਗੇ ਅਤੇ ਇਹਨਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਕੁੱਲ 100 ਪ੍ਰਸ਼ਨ ਪੁੱਛੇ ਜਾਣਗੇ ਤੇ ਕੁੱਲ ਅੰਕ 400 ਹੋਣਗੇ। ਠੀਕ ਉੱਤਰ ਦੇ 4 ਅੰਕ ਦਿੱਤੇ ਜਾਣਗੇ ਅਤੇ ਗਲਤ ਉੱਤਰ ਦਾ 1 ਅੰਕ ਕੱਟਿਆ ਜਾਵੇਗਾ। ਕੁਇਜ਼ ਮੁਕਾਬਲੇ ਲਈ ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਵਿਭਾਗ ਵੱਲੋਂ ਦਿੱਤੇ ਜਾਣਗੇ। ਜ਼ਿਲ੍ਹੇ ਵਿੱਚੋਂ ਵੱਖ-ਵੱਖ ਵਰਗਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਤੋਂ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸ਼ਖਸੀਅਤਾਂ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਜਾਣਗੇ। ਵਿਦਿਆਰਥੀਆਂ ਲਈ ਮੁਕਾਬਲੇ ਦੀ ਤਿਆਰੀ ਵਾਸਤੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ‘ਕੁਇਜ਼ ਮੁਕਾਬਲਾ’ ਪੁਸਤਕ ਵੀ ਤਿਆਰ ਕੀਤੀ ਗਈ ਹੈ ਜੋ ਕਿਸੇ ਵੀ ਸਮੇਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਕਰੀ ਕੇਂਦਰ ਤੋਂ ਖਰੀਦੀ ਜਾ ਸਕਦੀ ਹੈ ਜਾਂ ਮੋਬਾ. ਨੰਬਰ 94633-87365 ‘ਤੇ ਸੰਪਰਕ ਕਰਕੇ ਕੋਰੀਅਰ ਰਾਹੀਂ ਮੰਗਵਾਈ ਜਾ ਸਕਦੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments