Sunday, September 22, 2024
Home Business ਮਾਈਕ੍ਰੋਸਾਫਟ Microsoft ਦੇ ਸਰਵਰ ‘ਚ ਖਰਾਬੀ, ਦੁਨੀਆ ਭਰ ‘ਚ ਹਵਾਈ ਸੇਵਾਵਾਂ ਪ੍ਰਭਾਵਿਤ

ਮਾਈਕ੍ਰੋਸਾਫਟ Microsoft ਦੇ ਸਰਵਰ ‘ਚ ਖਰਾਬੀ, ਦੁਨੀਆ ਭਰ ‘ਚ ਹਵਾਈ ਸੇਵਾਵਾਂ ਪ੍ਰਭਾਵਿਤ

ਮਾਈਕ੍ਰੋਸਾਫਟ Microsoft ਦੇ ਸਰਵਰ ‘ਚ ਖਰਾਬੀ, ਦੁਨੀਆ ਭਰ ‘ਚ ਹਵਾਈ ਸੇਵਾਵਾਂ ਪ੍ਰਭਾਵਿਤ

New Delhi: ਦੁਨੀਆ ਭਰ ਦੇ ਕਈ ਹਵਾਈ ਅੱਡਿਆਂ ‘ਤੇ ਤਕਨੀਕੀ ਖਰਾਬੀ ਕਾਰਨ ਸੇਵਾਵਾਂ ਠੱਪ ਹੋ ਗਈਆਂ ਹਨ । ਇਸ ਕਾਰਨ ਕਈ ਕੰਪਨੀਆਂ ਦੇ ਜਹਾਜ਼ ਉੱਡਣ ਦੇ ਯੋਗ ਨਹੀਂ ਹਨ। ਟਿਕਟ ਬੁਕਿੰਗ ਤੋਂ ਲੈ ਕੇ ਚੈੱਕ-ਇਨ ਤੱਕ ਸਮੱਸਿਆਵਾਂ ਹਨ। ਮਾਈਕ੍ਰੋਸਾਫਟ ਦੇ ਸਰਵਰ ਵਿੱਚ ਖਰਾਬੀ ਕਾਰਨ ਅਜਿਹਾ ਹੋ ਰਿਹਾ ਹੈ। ਇਸ ਸਮੱਸਿਆ ਕਾਰਨ ਦੁਨੀਆ ਭਰ ਵਿੱਚ ਉਡਾਣਾਂ ਨੂੰ ਕੈਂਸਲ ਕਰਨਾ ਪਿਆ ਹੈ ਤੇ ਕੁਝ ਨੂੰ ਡਿਲੇਅ ਕਰਨਾ ਪਿਆ ਹੈ। ਭਾਰਤ ਵਿੱਚ ਚਾਰ ਸਪਾਈਸਜੈੱਟ, ਇੰਡੀਗੋ, ਅਕਾਸਾ ਏਅਰ ਤੇ ਏਅਰ ਇੰਡੀਆ ਐਕਸਪ੍ਰੈੱਸ ਨੇ ਦੱਸਿਆ ਕਿ ਉਨ੍ਹਾਂ ਦੀ ਬੁਕਿੰਗ, ਚੈੱਕ-ਇਨ ਤੇ ਫਲਾਈਟ ਅਪਡੇਟ ਸਰਵਿਸ ਇਸ ਤਕਨੀਕੀ ਸਰਵਿਸ ਨਾਲ ਪ੍ਰਭਾਵਿਤ ਹੋਈ।

ਮਾਈਕ੍ਰੋਸਾਫਟ ਦੇ Azure ਕਲਾਊਡ ਅਤੇ ਮਾਈਕ੍ਰੋਸਾਫਟ 365 ਸੇਵਾਵਾਂ ਵਿੱਚ ਸਮੱਸਿਆਵਾਂ ਆਈਆਂ ਹਨ । ਮਾਈਕ੍ਰੋਸਾਫਟ ਨੇ ਕਿਹਾ ਕਿ ਅਸੀਂ ਇਸ ਮੁੱਦੇ ਤੋਂ ਜਾਣੂ ਹਾਂ ਅਤੇ ਅਸੀਂ ਇਸ ਨੂੰ ਹੱਲ ਕਰਨ ਲਈ ਕਈ ਟੀਮਾਂ ਨੂੰ ਸ਼ਾਮਲ ਕੀਤਾ ਹੈ। ਅਸੀਂ ਕਾਰਨ ਦਾ ਪਤਾ ਲਗਾ ਰਹੇ ਹਾਂ। ਏਅਰਪੋਰਟ ਦੇ ਨਾਲ-ਨਾਲ ਇਸ ਦਾ ਅਸਰ ਬੈਂਕਾਂ ਅਤੇ ਸਟਾਕ ਐਕਸਚੇਂਜ ‘ਤੇ ਵੀ ਪਿਆ ਹੈ। ਇੱਥੋਂ ਦੀਆਂ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਦਿੱਲੀ, ਮੁੰਬਈ, ਬਰਲਿਨ ਅਤੇ ਸਿਡਨੀ ਹਵਾਈ ਅੱਡਿਆਂ ‘ਤੇ ਕੰਮਕਾਜ ਪ੍ਰਭਾਵਿਤ ਹੋਇਆ ਹੈ। ਅਮਰੀਕਾ ਫਰੰਟੀਅਰ ਏਅਰਲਾਈਨਜ਼ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਰਵਰ ਦੀ ਸਮੱਸਿਆ ਕਾਰਨ 131 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਮਾਈਕ੍ਰੋਸਾਫਟ ਦੀ ਤਕਨੀਕੀ ਸਮੱਸਿਆ ਦੇ ਕਾਰਨ ਬ੍ਰਿਟੇਨ ਵਿੱਚ ਸਕਾਈ ਨਿਊਜ਼ ਚੈਨਲ ਦਾ ਪ੍ਰਸਾਰਣ ਬੰਦ ਹੋ ਗਿਆ ਹੈ। ਕੰਪਨੀ ਦੇ ਐਗਜ਼ੀਕਿਊਟਿਵ ਚੇਅਰਮੈਨ ਦਾ ਕਹਿਣਾ ਹੈ ਕਿ ਚੈਨਲ ਅੱਜ ਸਵੇਰ ਤੋਂ ਲਾਈਵ ਪ੍ਰਸਾਰਣ ਨਹੀਂ ਕਰ ਸਕਿਆ। ਉੱਥੇ ਹੀ ਆਸਟ੍ਰੇਲੀਆ ਦੀ ਟੈਲੀਕਾਮ ਕੰਪਨੀ ਟੇਲਸਟ੍ਰਾ ਗਰੁਪ ਨੇ ਦੱਸਿਆ ਕਿ ਉਸ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੰਪਨੀ ਨੇ ਕਿਹਾ ਕਿ ਮਾਈਕ੍ਰੋਸਾਫਟ ਦੀ ਤਕਨੀਕੀ ਦਿੱਕਤ ਨਾਲ ਸਾਡੇ ਕੁਝ ਸਿਸਟਮ ਪ੍ਰਭਾਵਿਤ ਹਨ। ਇਹ ਸਮੱਸਿਆ ਸਾਡੇ ਕੁਝ ਗਾਹਕਾਂ ਦੇ ਲਈ ਕੁਝ ਰੁਕਾਵਟ ਪੈਦਾ ਕਰ ਰਹੀ ਹੈ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments