Joe Biden: ਬਾਈਡਨ ਨਹੀਂ ਲੜਨਗੇ ਰਾਸ਼ਟਰਪਤੀ ਚੋਣਾਂ, ਕਮਲਾ ਹੈਰਿਸ ਦਾ ਸਮਰਥਨ ਕੀਤਾ
ਅਮਰੀਕਾ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਐਤਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਰਾਸ਼ਟਰਪਤੀ ਦੀ ਚੋਣ ਨਹੀਂ ਲੜਨਗੇ। ਬਾਈਡਨ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਪ ਪ੍ਰਧਾਨ ਕਮਲਾ ਹੈਰਿਸ ਨੂੰ ਡੈਮੋਕ੍ਰੇਟਿਕ ਪਾਰਟੀ ਦੇ ਨਵੇਂ ਉਮੀਦਵਾਰ ਵਜੋਂ ਸਮਰਥਨ ਦਿੱਤਾ ਹੈ। ਬਾਈਡਨ ਦਾ ਇਹ ਫੈਸਲਾ ਪਿਛਲੇ ਮਹੀਨੇ ਰਿਪਬਲਿਕਨ ਵਿਰੋਧੀ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਰਾਸ਼ਟਰਪਤੀ ਅਹੁਦੇ ਦੀ ਬਹਿਸ ਤੋਂ ਬਾਅਦ ਆਇਆ ਹੈ, ਜਿਸ ਤੋਂ ਬਾਅਦ ਡੈਮੋਕ੍ਰੇਟਿਕ ਪਾਰਟੀ ਦੇ ਕੁਝ ਨੇਤਾ ਉਨ੍ਹਾਂ ‘ਤੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਤੋਂ ਹਟਣ ਲਈ ਦਬਾਅ ਬਣਾ ਰਹੇ ਸਨ।
— Joe Biden (@JoeBiden) July 21, 2024