Saturday, September 21, 2024
Home AAP ਪਾਵਰ ਕਾਰਪੋਰੇਸ਼ਨ: ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ...

ਪਾਵਰ ਕਾਰਪੋਰੇਸ਼ਨ: ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਮੁੱਅਤਲ

ਪਾਵਰ ਕਾਰਪੋਰੇਸ਼ਨ: ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਮੁੱਅਤਲ

ਚੰਡੀਗੜ੍ਹ:  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ ਜਦੋਂਕਿ ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, ਪੀ.ਐਸ.ਪੀ.ਸੀ.ਐਲ, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਮਾਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਬਾੜ ਸਮਾਨ ਲੈ ਕੇ ਜਾ ਰਹੇ 3 ਟਰੱਕਾਂ ਵਿੱਚੋ ਇੱਕ ਟਰੱਕ ਵਿਚ ਅਲੁਮੀਨੀਅਮ ਕੰਡਕਟਰ ਦੇ ਕਬਾੜ ਥੱਲੇ ਨਵਾਂ ਅਲੁਮੀਨੀਅਮ ਕੰਡਕਟਰ ਰੱਖ ਕੇ ਲਿਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਪਤਾ ਨਾ ਲੱਗਣ ‘ਤੇ ਮਹਿਕਮੇ ਨੂੰ ਵਿੱਤੀ ਨੁਕਸਾਨ ਹੋਣਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੌਕੇ ‘ਤੇ ਤਫਤੀਸ਼ ਅਨੁਸਾਰ ਜਿੰਮੇਵਾਰ ਪਾਏ ਗਏ ਅਧਿਕਾਰੀਆਂ ਜਿੰਨ੍ਹਾਂ ਵਿੱਚ ਸੀਨੀਅਰ ਐਕਸੀਅਨ ਸਟੋਰ ਬਿਅੰਤ ਸਿੰਘ, ਸਟੋਰ ਇੰਚਾਰਜ ਜੂਨੀਅਰ ਇੰਜੀਨੀਅਰ ਗੁਰਮੇਲ ਸਿੰਘ ਅਤੇ ਸਟੋਰ ਕੀਪਰ (ਐਲ.ਡੀ.ਸੀ) ਨਿਰਮਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਦੋਸ਼ੀ ਕਰਮਚਾਰੀਆਂ ਅਤੇ ਸਮਾਨ ਚੁਕਣ ਆਏ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਕੇਸ ਵਿਚ ਡੂੰਘੀ ਪੜਤਾਲ ਕਰਕੇ ਦੋਸ਼ੀ ਪਾਏ ਜਾਣ ਵਾਲੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਫਸਰ ਭਾਵੇਂ ਵੱਡੇ ਤੋਂ ਵੱਡਾ ਹੋਵੇ ਉਸ ਨੂੰ ਕੰਮ ਵਿੱਚ ਕੁਤਾਹੀ ਤੇ ਕੁਰੱਪਸ਼ਨ ਕਰਦੇ ਫੜੇ ਜਾਣ ਤੇ ਬਖਸ਼ਿਆ ਨਹੀ ਜਾਵੇਗਾ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments