ਪੈਰਿਸ ਓਲੰਪਿਕ: ਭਾਰਤ ਦੇ 78 ਮੈਂਬਰੀ ਦਲ ਨੇ ਅਥਲੀਟ ਪਰੇਡ ਵਿੱਚ ਲਿਆ ਹਿੱਸਾ
ਪੈਰਿਸ: ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਜ ਓਲੰਪਿਕ ਖੇਡਾਂ ਦਾ ਰਸਮੀ ਆਗਾਜ਼ ਹੋ ਗਿਆ। ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਦਾ ਰਵਾਇਤੀ ‘ਅਥਲੀਟ ਮਾਰਚ’ ਸਟੇਡੀਅਮ ਦੀ ਥਾਂ ਸੀਨ ਨਦੀ ’ਤੇ ਹੋਇਆ। ਮਾਰਚ ਵਿਚ ਸ਼ਾਮਲ ਵੱਖ ਵੱਖ ਦੇਸ਼ਾਂ ਦੇ 6800 ਅਥਲੀਟਾਂ ਨੇ 90 ਤੋਂ ਵੱਧ ਕਿਸ਼ਤੀਆਂ ਵਿਚ ਸਵਾਰ ਹੋ ਕੇ ਸੀਨ ਨਦੀ ਰਸਤੇ 6 ਕਿਲੋਮੀਟਰ ਦਾ ਪੈਂਡਾ ਤੈਅ ਕੀਤਾ। ਖੇਡਾਂ ਦੇ ਇਸ ਮਹਾਂਕੁੰਭ ਵਿਚ 10,700 ਅਥਲੀਟ ਸ਼ਾਮਲ ਹੋਣਗੇ।
Wishing all the best to Team India 🇮🇳 at Paris Olympics #Cheer4India pic.twitter.com/6TBhSJu1a8
— Kiren Rijiju (@KirenRijiju) July 26, 2024