Saturday, September 21, 2024
Home AAP 1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ:  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

RELATED ARTICLES

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments