Saturday, September 21, 2024
Home India ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ
-ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ
Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ ਝੜਪ ਦਰਮਿਆਨ ਸੋਮਵਾਰ ਨੂੰ ਤਖ਼ਤਾਪਲਟ ਹੋਇਆ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਅਤੇ ਰਾਜਧਾਨੀ ਢਾਕਾ ਛੱਡ ਦਿੱਤਾ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਹੁਣ ਦੇਸ਼ ਦੀ ਕਮਾਨ ਫੌਜ ਦੇ ਹੱਥਾਂ ‘ਚ ਹੈ।

ਬੰਗਲਾਦੇਸ਼ ਦੀ ਫੌਜ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ 45 ਮਿੰਟ ਦਾ ਅਲਟੀਮੇਟਮ ਦਿੱਤਾ ਸੀ। ਸੈਂਕੜੇ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਰਿਹਾਇਸ਼ ‘ਚ ਦਾਖ਼ਲ ਹੋ ਗਏ। ਇਸ ਤੋਂ ਬਾਅਦ ਉਹ ਫੌਜੀ ਹੈਲੀਕਾਪਟਰ ਵਿੱਚ ਰਵਾਨਾ ਹੋ ਗਈ। ਇਹ ਜਾਣਕਾਰੀ ਪ੍ਰਥਮ ਆਲੋ ਡੇਲੀ ਨੇ ਦਿੱਤੀ ਹੈ।

ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਬੰਗਲਾਦੇਸ਼ ਦੇ ਫੌਜ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੀ ਮੰਗ ਪੂਰੀ ਕਰਾਂਗੇ। ਦੇਸ਼ ਵਿੱਚ ਸ਼ਾਂਤੀ ਵਾਪਸ ਲਿਆਵਾਂਗੇ। ਅਸੀਂ ਇਸ ਦੇਸ਼ ਨੂੰ ਇੱਕ ਅੰਤਰਿਮ ਸਰਕਾਰ ਰਾਹੀਂ ਚਲਾਵਾਂਗੇ।” ਜਨਰਲ ਵਕਾਰ-ਉਜ਼-ਜ਼ਮਾਨ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਹਾ, “ਭੰਗ, ਅੱਗਜ਼ਨੀ ਅਤੇ ਹਿੰਸਾ ਤੋਂ ਦੂਰ ਰਹੋ। ਜੇਕਰ ਤੁਸੀਂ ਲੋਕ ਸਾਡੇ ਨਾਲ ਆ ਜਾਓ ਤਾਂ ਸਥਿਤੀ ਸੁਧਰ ਜਾਵੇਗੀ। ਲੜਾਈ ਅਤੇ ਹਿੰਸਾ ਨਾਲ ਕੁਝ ਹਾਸਲ ਨਹੀਂ ਹੋਵੇਗਾ। ਵਿਵਾਦ ਅਤੇ ਅਰਾਜਕਤਾ ਤੋਂ ਦੂਰ ਰਹੋ।”

ਇਸ ਦੌਰਾਨ ਸਰਕਾਰ ਨੇ ਹਿੰਸਾ ‘ਤੇ ਕਾਬੂ ਪਾਉਣ ਲਈ ਮੋਬਾਈਲ ਇੰਟਰਨੈਟ ਬੰਦ ਅਤੇ ਦੇਸ਼ ਭਰ ‘ਚ ਕਰਫਿਊ ਲਗਾ ਦਿੱਤਾ ਹੈ। ਸਕੂਲਾਂ, ਕਾਲਜਾਂ ਅਤੇ ਬਾਜ਼ਾਰਾਂ ਵਿੱਚ 3 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਿੰਸਾ ਦੇ ਮੱਦੇਨਜ਼ਰ ਕਈ ਟਰੇਨਾਂ ਦਾ ਸੰਚਾਲਨ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਕੱਪੜਾ ਫੈਕਟਰੀਆਂ ਨੂੰ ਵੀ ਤਾਲੇ ਲੱਗ ਗਏ ਹਨ। ਪੁਲਿਸ ਨੇ ਲੋਕਾਂ ਨੂੰ ਜਿੱਥੋਂ ਤੱਕ ਹੋ ਸਕੇ ਘਰਾਂ ਵਿੱਚ ਰਹਿਣ ਲਈ ਕਿਹਾ ਹੈ।

ਢਾਕਾ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਬੰਗਲਾਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਦਰਮਿਆਨ ਭਿਆਨਕ ਝੜਪਾਂ ਵਿੱਚ 14 ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 90 ਲੋਕ ਮਾਰੇ ਗਏ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ।

RELATED ARTICLES

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ

ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ,...

LEAVE A REPLY

Please enter your comment!
Please enter your name here

- Advertisment -

Most Popular

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

Recent Comments