Thursday, May 16, 2024
Home Punjab ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ 18 ਫਰਵਰੀ ਤੋਂ ਹਲਕਾ...

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ 18 ਫਰਵਰੀ ਤੋਂ ਹਲਕਾ ਪੱਧਰ ‘ਤੇ ਕੀਤੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ 18 ਫਰਵਰੀ ਤੋਂ ਹਲਕਾ ਪੱਧਰ ‘ਤੇ ਕੀਤੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਲੁਧਿਆਣਾ ਵਿਖੇ ਹੋਈ ਅਹਿਮ ਇਕੱਤਰਤਾ
– ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਤੱਕ ਕੀਤੇ ਕਾਰਜਾਂ ‘ਤੇ ਪ੍ਰਗਟਾਈ ਗਈ ਤਸੱਲੀ

ਲੁਧਿਆਣਾ, 11 ਫਰਵਰੀ 2023 – ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ਼ ਕਰਨ ਲਈ, ਇਸ ਸਬੰਧੀ ਉਲੀਕੇ ਗਏ ਕਾਰਜਾਂ ਦੀ ਸਮੀਖਿਆ ਕਰਨ ਅਤੇ ਅਗਲੀ ਰਣਨੀਤੀ ਉਲੀਕਣ ਲਈ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ, ਲੁਧਿਆਣਾ ਵਿਖੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਇਕੱਤਰਤਾ ਹੋਈ।

ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸੀਨੀਅਰ ਅਕਾਲੀ ਆਗੂਆਂ ਨੇ ਸ਼ਮੂਲੀਅਤ ਕੀਤੀ।

ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ  ਤੱਕ 16 ਲੱਖ ਤੋਂ ਵੱਧ ਫਾਰਮ ਭਰੇ ਜਾ ਚੁੱਕੇ ਹਨ ਅਤੇ ਇਸ ਲਹਿਰ ਨੂੰ ਹੋਰ ਤੇਜ ਕਰਨ ਲਈ 18 ਫਰਵਰੀ ਤੋਂ ਪਿੰਡ ਪੱਧਰ ਉੱਤੇ ਹਲਕਿਆਂ ਅਨੁਸਾਰ ਸਮਾਗਮ ਕਰਨ ਦੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਇੱਕ ਹਲਕੇ ਅੰਦਰ ਘੱਟੋ-ਘੱਟ ਚਾਰ ਥਾਵਾਂ ‘ਤੇ ਇਕੱਤਰਤਾਵਾਂ ਕਰਕੇ ਵੱਡੇ ਸਮਾਗਮ ਉਲੀਕੇ ਜਾਣਗੇ ਅਤੇ ਇਸ ਲਈ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਹਲਕਾ ਇੰਚਾਰਜਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਤੱਕ ਦੇ ਕੀਤੇ ਗਏ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਤਸੱਲੀ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਮੌਕੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਹਾਜਰ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਅਕਾਲੀ ਆਗੂਆਂ, ਇਸਤਰੀ ਅਤੇ ਨੌਜਵਾਨ ਅਕਾਲੀ ਦਲ ਵਰਕਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਗਏ ਕਾਰਜਾਂ ਅਤੇ ਦਸਤਖ਼ਤੀ ਮੁਹਿੰਮ ਵਿੱਚ ਪਿੰਡਾਂ ਅੰਦਰ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਘੱਟਗਿਣਤੀਆਂ ਦੇ ਹੱਕਾਂ ਨੂੰ ਢਾਹ ਲਗਾਈ ਜਾ ਰਹੀ ਹੈ, ਅਤੇ ਬਹੁਗਿਣਤੀਆਂ ਅਤੇ ਘੱਟਗਿਣਤੀਆਂ ਲਈ ਵੱਖਰੀਆਂ ਨੀਤੀਆਂ ਅਪਨਾਈਆਂ ਜਾ ਰਹੀਆਂ ਹਨ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments