Friday, November 1, 2024
Home Punjab Raja Warring: ਆਖਿਰ ਰਾਜਾ ਵੜਿੰਗ ਨੇ ਇਹ ਕਿਉਂ ਕਿਹਾ-ਸੱਚੇ ਪਾਤਸ਼ਾਹ ਨੇ ਆਪੇ...

Raja Warring: ਆਖਿਰ ਰਾਜਾ ਵੜਿੰਗ ਨੇ ਇਹ ਕਿਉਂ ਕਿਹਾ-ਸੱਚੇ ਪਾਤਸ਼ਾਹ ਨੇ ਆਪੇ ਕਿਰਪਾ ਕਰ ਦਿੱਤੀ ਨਹੀਂ, ਤਾਂ ਸ਼ਾਮ ਸੁੰਦਰ ਅਰੋੜਾ ਵੀ ਸਾਡੇ ਹੀ ਨਾਂ ਲੱਗਣਾ ਸੀ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਾਥ ਸੇ ਹਾਥ ਮਿਲਾ ਮੁਹਿੰਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਲੋਕਾਂ ਨੇ ਅਥਾਹ ਪਿਆਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਥ ਸੇ ਹਾਥ ਜੋੜੋ ਮੁਹਿੰਮ ਤਹਿਤ ਪੰਜਾਬ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਹੈ। ਇਸ ਦੌਰਾਨ ਉਨ੍ਹਾਂ 38 ਬਲਾਕਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕੀਤਾ ਹੈ।

 

Raja Waring : ਆਖਿਰ ਰਾਜਾ ਵੜਿੰਗ ਨੇ ਇਹ ਕਿਉਂ ਕਿਹਾ-ਸੱਚੇ ਪਾਤਸ਼ਾਹ ਨੇ ਆਪੇ ਕਿਰਪਾ ਕਰ ਦਿੱਤੀ ਨਹੀਂ ਤਾਂ ਸ਼ਾਮ ਸੁੰਦਰ ਅਰੋੜਾ ਵੀ ਸਾਡੇ ਹੀ ਨਾ ਲੱਗਣਾ ਸੀ

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ‘ਹਾਥ ਸੇ ਹਾਥ ਮਿਲਾ’ ਮੁਹਿੰਮ ਤਹਿਤ ਪੰਜ ਜਿਲ੍ਹਿਆ ਦੇ ਵੱਖ-ਵੱਖ ਬਲਾਕਾਂ ਦੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ ਸਨ। ਇਸ ਦੌਰਾਨ ਉਹਨਾਂ ਨੇ ਮੁਹਿੰਮ ਦੇ ਅਗਾਜ ਅਤੇ ਰੂਪ ਰੇਖਾ ਉੱਤੇ ਗੱਲਬਾਤ ਕੀਤੀ ਹੈ। ਜਾਣਕਾਰੀ ਮੁਤਾਬਿਕ ਇਸ ਦੌਰਾਨ 38 ਬਲਾਕਾਂ ਦੇ ਨੁਮਾਇੰਦੇ ਵੀ ਪਹੁੰਚੇ ਹੋਏ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਨੂੰ ਸਾਥ ਦਿੰਦਿਆ ਅਥਾਹ ਪਿਆਰ ਦਿੱਤਾ ਹੈ। ਇਸ ਮੌਕੇ ਉਹਨਾਂ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਉੱਤੇ ਵੀ ਸਵਾਲ ਕੀਤੇ ਹਨ। ਰਾਜਾ ਵੜਿੰਗ ਨੇ ਦੱਸਿਆ ਕਿ ਹਾਥ ਸੇ ਹਾਥ ਜੋੜੋ ਮੁਹਿੰਮ ਤਹਿਤ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ।

ਲੋਕਾਂ ਦਾ ਪੈਸਾ ਲੋਕਾਂ ਉੱਤੇ ਲੱਗੇ : ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕੇਦਰੀ ਸਿਹਤ ਮੰਤਰੀ ਵੱਲੋਂ ਕੇਂਦਰ ਦੇ ਸਿਹਤ ਫੰਡ ਦੀ ਵਰਤੋਂ ਦੇ ਸਵਾਲ ਉੱਤੇ ਕਿਹਾ ਕਿ ਲੋਕਾਂ ਦਾ ਪੈਸਾ ਹੈ ਅਤੇ ਇਹ ਸਹੀ ਅਰਥਾਂ ਵਿੱਚ ਲੋਕਾਂ ਉੱਤੇ ਹੀ ਲੱਗਣਾ ਚਾਹੀਦਾ। ਉਹ ਕੇਂਦਰ ਦਾ ਜਾਂ ਸੂਬੇ ਦਾ ਪੈਸਾ ਹੈ, ਇਹੋ ਜਿਹੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦੇ ਨਾਮ ਹੇਠ ਲਗਾਏ ਗਏ ਪੈਸੇ ਉੱਤੇ ਵੀ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਪੰਜਾਬ ਵਿਚਾਲੇ ਚੱਲ ਰਹੇ ਚਿੱਠੀ ਵਿਵਾਦ ਉੱਤੇ ਦੋਹਾਂ ਧਿਰਾਂ ਨੂੰ ਘੇਰਦੇ ਕਿਹਾ ਕਿ ਜੇਕਰ ਦੋਹਾਂ ਧਿਰਾਂ ਵਿਚ ਸਹਿਮਤੀ ਨਹੀਂ ਹੁੰਦੀ ਤਾਂ ਉਹ ਦੋਵਾਂ ਦਾ ਸਮਝੌਤਾ ਕਰਵਾਉਣ ਚਲੇ ਜਾਂਦੇ।

ਇਸ ਦੌਰਾਨ ਉਹਨਾਂ ਕਾਂਗਰਸੀਆਂ ਦੇ ਭਾਜਪਾ ਵਿੱਚ ਜਾਣ ਉੱਤੇ ਕਿਹਾ ਕੀ ਉਹ ਅਜਿਹੇ ਛੈਣੇ ਸਨ, ਜਿੰਨ੍ਹਾਂ ਦੀ ਅਵਾਜ ਨਹੀਂ ਸੀ। ਰਾਜਾ ਵੜਿੰਗ ਨੇ ਗੈਂਗਸਟਰਾਂ ਤੋਂ ਆ ਰਹੀਆਂ ਫਿਰੌਤੀ ਦੀਆਂ ਫੋਨ ਕਾਲਾਂ ਸਬੰਧੀ ਵੀ ਸਰਕਾਰ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ। ਉਹਨਾਂ ਸ਼ਾਮ ਸੁੰਦਰ ਅਰੋੜਾ ਦੇ ਘਰ ਵਿਜੀਲੈਂਸ ਰੇਡ ਉੱਤੇ ਕਿਹਾ ਸ਼ੁਕਰ ਕਰੋ ਉਹ ਅਲਾਦੀਨ ਭਾਜਪਾ ਵਿੱਚ ਚਲਾ ਗਿਆ ਨਹੀਂ ਤਾ ਉਹ ਵੀ ਸਾਡੇ ਨਾਮ ਲੱਗਣਾ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments