Saturday, May 18, 2024
Home Uncategorized ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ ‘ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ) ਰੋਟੀ ਨਾ ਖਾਣ ਦਾ ਕਾਰਨ ਇਸ ਨੂੰ ਸਿਹਤ ਨਾਲ ਜੋੜ ਕੇ ਦੱਸਦੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਡੀ ਸਿਹਤ ਲਈ ਠੀਕ ਨਹੀਂ ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਬੇਹੀ ਰੋਟੀ (Stale roti) ਖਾਣ ਨਾਲ ਸਾਡੇ ਸਰੀਰ ਨੂੰ ਕਈ ਫ਼ਾਇਦੇ ਵੀ ਹੁੰਦੇ ਹਨ। ਆਓ ਜਾਣਦੇ ਹਾਂ ਬਾਸੀ ਰੋਟੀ ਖਾਣ ਫ਼ਾਇਦਿਆਂ ਬਾਰੇ :-

ਕਿਵੇਂ ਹੁੰਦੀ ਹੈ ਬੇਹੀ ਰੋਟੀ ਸਿਹਤ ਲਈ ਫ਼ਾਇਦੇਮੰਦ?
ਵੈਸੇ ਤਾਂ ਕਣਕ ਦੇ ਆਟੇ ਤੋਂ ਬਣੀਆਂ ਤਾਜ਼ੀਆਂ ਰੋਟੀਆਂ ਸਿਹਤ ਲਈ ਪੌਸ਼ਟਿਕ ਮੰਨੀਆਂ ਜਾਂਦੀਆਂ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਲੰਬੇ ਸਮੇਂ ਤੱਕ ਰੱਖਣ ਨਾਲ ਇਸ ‘ਚ ਮੌਜੂਦ ਬੈਕਟੀਰੀਆ ਸਿਹਤ ਨੂੰ ਬਣਾਉਣ ‘ਚ ਫ਼ਾਇਦੇਮੰਦ ਹੁੰਦੇ ਹਨ। ਇਹ ਸੁਣਨ ‘ਚ ਥੋੜ੍ਹਾ ਅਜੀਬ ਲੱਗਦਾ ਹੈ ਪਰ ਇਹ ਸੱਚ ਹੈ। ਦਰਅਸਲ, ਜਦੋਂ ਰੋਟੀ ਬਾਸੀ ਹੋ ਜਾਂਦੀ ਹੈ ਤਾਂ ਉਸ ‘ਚ ਕੁਝ ਲਾਭਕਾਰੀ ਬੈਕਟੀਰੀਆ ਆ ਜਾਂਦੇ ਹਨ। ਇਸ ਦੇ ਨਾਲ ਹੀ ਬਾਸੀ ਰੋਟੀ ‘ਚ ਗਲੂਕੋਜ਼ ਦੀ ਮਾਤਰਾ ਵੀ ਘੱਟ ਹੁੰਦੀ ਹੈ। ਇਹੀ ਕਾਰਨ ਹੈ ਕਿ ਬਾਸੀ ਰੋਟੀ ਸਿਹਤ ਲਈ ਫ਼ਾਇਦੇਮੰਦ ਹੁੰਦੀ ਹੈ।

ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਸਮੱਸਿਆ ਨੂੰ ਕਰੇ ਦੂਰ
ਜੇਕਰ ਤੁਹਾਨੂੰ ਵੀ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਸਮੱਸਿਆ ਹੈ ਤਾਂ ਸਵੇਰੇ ਦੁੱਧ ਨਾਲ ਬਾਸੀ ਰੋਟੀ ਖਾਣ ਨਾਲ ਫ਼ਾਇਦਾ ਹੋ ਸਕਦਾ ਹੈ। ਇਸ ਨਾਲ ਤੁਹਾਨੂੰ ਤੁਰੰਤ ਰਾਹਤ ਮਿਲੇਗੀ।

ਐਸਿਡਿਟੀ ਤੇ ਕਬਜ਼ ਤੋਂ ਮਿਲੇ ਛੁਟਕਾਰਾ
ਢਿੱਡ ਦੀਆਂ ਸਮੱਸਿਆਵਾਂ ਜਿਵੇਂ ਕਿ ਐਸੀਡਿਟੀ ਅਤੇ ਕਬਜ਼ ਤੋਂ ਛੁਟਕਾਰਾ ਪਾਉਣ ਲਈ ਆਪਣੀ ਬਾਸੀ ਰੋਟੀ ਖਾਣਾ ਵੀ ਫ਼ਾਇਦੇਮੰਦ ਹੋ ਸਕਦਾ ਹੈ। ਅਸਲ ‘ਚ ਇਸ ‘ਚ ਫਾਈਬਰ ਹੁੰਦਾ ਹੈ, ਜੋ ਸਾਡੇ ਪਾਚਨ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ।

ਸਿਹਤ ਬਣਾਉਣ ਲਈ ਫ਼ਾਇਦੇਮੰਦ
ਪਤਲੇ ਪਤਲੇ ਲੋਕਾਂ ਨੂੰ ਵੀ ਦੁੱਧ ਨਾਲ ਬਾਸੀ ਰੋਟੀ ਖਾਣੀ ਚਾਹੀਦੀ ਹੈ ਕਿਉਂਕਿ ਇਹ ਸਰੀਰ ‘ਚ ਤਾਕਤ ਵਧਾਉਂਦਾ ਹੈ।

ਕਸਰਤ ਕਰਨ ਵਾਲਿਆਂ ਲਈ ਲਾਹੇਵੰਦ
ਜਿੰਮ ਜਾਣ ਵਾਲਿਆਂ ਲਈ ਬਾਸੀ ਰੋਟੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਨਾ ਸਿਰਫ਼ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਂਦੇ ਹਨ, ਸਗੋਂ ਕਸਰਤ ਕਰਦੇ ਸਮੇਂ ਤੁਹਾਨੂੰ ਥਕਾਵਟ ਵੀ ਮਹਿਸੂਸ ਨਹੀਂ ਹੋਣ ਦਿੰਦੇ।

ਢਿੱਡ ਲਈ ਫ਼ਾਇਦੇਮੰਦ
ਢਿੱਡ ਨਾਲ ਜੁੜੀਆਂ ਕਈ ਸਮੱਸਿਆਵਾਂ ਲਈ ਬਾਸੀ ਰੋਟੀ ਔਸ਼ਧੀ ਦੇ ਬਰਾਬਰ ਹੁੰਦੀ ਹੈ। ਸਵੇਰ ਦੇ ਸਮੇਂ ਠੰਡੇ ਦੁੱਧ ਨਾਲ ਬਾਸੀ ਰੋਟੀ ਦੀ ਵਰਤੋਂ ਕਰੋ। ਇਸ ਨਾਲ ਕਬਜ਼,ਐਸੀਡਿਟੀ, ਪੇਟ ‘ਚ ਜਲਣ ਆਦਿ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਪਾਚਨ ਸ਼ਕਤੀ ਠੀਕ ਹੁੰਦੀ ਹੈ।

ਪੌਸ਼ਟਿਕ ਤੱਤ ਭਰਪੂਰ
ਬਾਸੀ ਰੋਟੀ ਨੂੰ 12 ਤੋਂ 15 ਘੰਟੇ ਤੱਕ ਰੱਖ ਕੇ ਖਾਣ ਵਿਚ ਕੋਈ ਮੁਸ਼ਕਲ ਨਹੀਂ ਆਉਂਦੀ। ਇਹ ਚੰਗਾ ਹੈ ਕਿ ਤੁਸੀਂ ਇਸ ਨੂੰ ਸਬਜ਼ੀਆਂ ਦੇ ਨਾਲ ਨਾ ਖਾਓ ਅਤੇ ਇਸ ਨੂੰ ਦੁੱਧ ਦੇ ਨਾਲ ਲਓ, ਕਿਉਂਕਿ ਦੁੱਧ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਵੀ ਹੁੰਦੇ ਹਨ, ਇਸ ਲਈ ਇਹ ਸੁਮੇਲ ਸਿਹਤ ਲਈ ਬਹੁਤ ਵਧੀਆ ਹੈ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਆਂਵਲਾ ਇਕ ਅਜਿਹਾ ਸੁਪਰਫੂਡ ਹੈ ਜੋ ਸਵਾਦ ਅਤੇ ਸਿਹਤ ਨਾਲ ਭਰਪੂਰ

ਆਂਵਲਾ ਇਕ ਅਜਿਹਾ ਸੁਪਰਫੂਡ ਹੈ ਜੋ ਸਵਾਦ ਅਤੇ ਸਿਹਤ ਨਾਲ ਭਰਪੂਰ ਮੰਨਿਆ ਜਾਂਦਾ ਹੈ। ਆਂਵਲੇ ਦੀ ਵਰਤੋਂ ਦਵਾਈ ਵਜੋਂ ਵੀ ਕੀਤੀ ਜਾਂਦੀ ਹੈ। ਆਂਵਲਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments