Friday, November 1, 2024
Home Punjab ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ‘ਚ ਹੋਇਆ ਮਹੱਤਵਪੂਰਨ...

ਪੰਜਾਬ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ‘ਚ ਹੋਇਆ ਮਹੱਤਵਪੂਰਨ ਸੁਧਾਰ – ਡੀ ਜੀ ਪੀ ਨੇ ਰਿਪੋਰਟ ਕਾਰਡ ਕੀਤਾ ਜਾਰੀ

– ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਅਪਰਾਧਕ ਕਾਰਵਾਈਆਂ ਵਿੱਚ ਆਈ ਮਹੱਤਵਪੂਰਨ ਗਿਰਾਵਟ, ਨਸ਼ਿਆਂ ਦੀ ਬਰਾਮਦਗੀ ਵਧੀ
– 16 ਮਾਰਚ 2022 ਤੋਂ ਹੁਣ ਤੱਕ 863.9 ਕਿਲੋ ਹੈਰੋਇਨ, 888 ਕਿਲੋ ਅਫੀਮ, 1229 ਕਿਲੋ ਗਾਂਜਾ, 10.36 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 17568 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
– ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
– ਏਜੀਟੀਐਫ ਨੇ ਪੰਜ ਗੈਗਸਟਰ ਢੇਰ ਕਰਨ ਤੋਂ ਇਲਾਵਾ 582 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ, 586 ਹਥਿਆਰ ਕੀਤੇ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 15 ਮਾਰਚ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਇੱਕ ਸਾਲ ਬਾਅਦ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਦੱਸਣਯੋਗ ਹੈ ਕਿ ਵੱਡੀ ਗਿਣਤੀ ਅਪਰਾਧੀਆਂ ਅਤੇ ਗੈਂਗਸਟਰਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਰੱਖੀ ਜਾ ਰਹੀ ਸਖ਼ਤ ਚੌਕਸੀ ਦਰਮਿਆਨ ਜ਼ਿਆਦਾਤਰ ਗੈਂਗਸਟਰ/ਅਪਰਾਧੀ ਸੂਬਾ ਛੱਡ ਕੇ ਚਲੇ ਗਏ ਹਨ।

ਪਿਛਲੇ ਕੁਝ ਮਹੀਨਿਆਂ ਵਿੱਚ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਦੀ ਨਿਗਰਾਨੀ ਹੇਠ ਪੰਜਾਬ ਪੁਲਿਸ ਨੇ ਬਹੁਤ ਸਾਰੇ ਵਿਸ਼ੇਸ਼ ਆਪ੍ਰੇਸ਼ਨ ਚਲਾਏ ਹਨ ਅਤੇ ਜ਼ਿਆਦਾਤਰ ਆਪ੍ਰੇਸ਼ਨਾਂ ਵਿੱਚ ਡੀ.ਜੀ.ਪੀ, ਪੰਜਾਬ ਨੇ ਖੁਦ ਪੁਲਿਸ ਫੋਰਸ ਦੀ ਅਗਵਾਈ ਕੀਤੀ। ਇਨ੍ਹਾਂ ਆਪ੍ਰੇਸ਼ਨਾਂ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਲਈ ਪੁਲਿਸ ਦੀਆਂ ਸਰਗਰਮੀਆਂ ਨੂੰ ਵਧਾਉਣਾ ਸੀ। ਇਨ੍ਹਾਂ ਆਪ੍ਰੇਸ਼ਨਾਂ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓਜ਼), ਖ਼ਤਰਨਾਕ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ, ਵਾਹਨਾਂ ਦੀ ਚੈਕਿੰਗ ਲਈ ਵਿਸ਼ੇਸ਼ ਆਪ੍ਰੇਸ਼ਨ, ਆਪ੍ਰੇਸ਼ਨ ਸੀਲ, ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਆਦਿ ਸ਼ਾਮਲ ਹਨ।

16 ਮਾਰਚ, 2022 ਤੋਂ 15 ਮਾਰਚ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 201 ਰਿਵਾਲਵਰ/ਪਿਸਟਲ, 9 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀਜ਼), 8.72 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ ਸਮੱਗਰੀ, 11 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 30 ਡਰੋਨ ਅਤੇ ਇੱਕ ਲੋਡਿਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਦੀ ਬਰਾਮਦਗੀ ਨਾਲ 168 ਅੱਤਵਾਦੀ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਸੂਬੇ ਵਿੱਚ ਛੇ ਵੱਡੀਆਂ ਘਿਨਾਉਣੀਆਂ ਵਾਰਦਾਤਾਂ ਹੋਈਆਂ ਜਿਨ੍ਹਾਂ ਵਿੱਚ ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ; ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰ.ਪੀ.ਜੀ ਹਮਲਾ; ਸੁਧੀਰ ਸੂਰੀ ਅਤੇ ਭੁਪਿੰਦਰ ਸਿੰਘ ਚਾਵਲਾ ਉਰਫ ਟਿੰਮੀ ਚਾਵਲਾ ਦੀਆਂ ਹੱਤਿਆਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ਵਿੱਚ ਇਹਨਾਂ ਸਾਰੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੈ ਜਿਸ ਦੇ ਨਤੀਜੇ ਵਜੋਂ 16 ਮਾਰਚ 2022 ਤੋਂ 13094 ਐਫਆਈਆਰ ਦਰਜ ਕਰਕੇ 17568 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਿਰਫ਼ ਇੱਕ ਸਾਲ ਵਿੱਚ ਹੀ ਰਿਕਾਰਡ 863.9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments