Thursday, May 16, 2024
Home International US : ਅਮਰੀਕਾ ਦੇ ਸਭ ਤੋਂ ਖ਼ਤਰਨਾਕ ਜਾਸੂਸ ਦੀ ਜੇਲ੍ਹ 'ਚ ਹੋਈ...

US : ਅਮਰੀਕਾ ਦੇ ਸਭ ਤੋਂ ਖ਼ਤਰਨਾਕ ਜਾਸੂਸ ਦੀ ਜੇਲ੍ਹ ‘ਚ ਹੋਈ ਮੌਤ, 20 ਸਾਲ ਤੱਕ ਰੂਸ ਲਈ ਕੀਤੀ ਜਾਸੂਸੀ ,ਕੱਟ ਰਿਹਾ ਸੀ ਉਮਰ ਕੈਦ ਦੀ ਸਜ਼ਾ

Robert Hanssen : FBI ਦੇ ਸਾਬਕਾ ਏਜੰਟ ਰਾਬਰਟ ਹੈਨਸਨ ਦੀ ਸੋਮਵਾਰ ਨੂੰ ਜੇਲ੍ਹ ਵਿੱਚ ਮੌਤ ਹੋ ਗਈ ਹੈ। ਅਮਰੀਕੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਉਹ ਸੋਮਵਾਰ ਨੂੰ ਕੋਲੋਰਾਡੋ ‘ਚ ਆਪਣੀ ਜੇਲ ਦੀ ਕੋਠੜੀ ‘ਚ ਮ੍ਰਿਤਕ ਪਾਇਆ ਗਿਆ। ਉਨ੍ਹਾਂ ਦੀ ਉਮਰ 79 ਸਾਲ ਸੀ। ਬੀਬੀਸੀ ਦੀ ਇੱਕ ਰਿਪੋਰਟ ਮੁਤਾਬਕ ਇਤਿਹਾਸ ਵਿੱਚ ਸਭ ਤੋਂ ਖ਼ਤਰਨਾਕ ਜਾਸੂਸ ਮੰਨੇ ਜਾਣ ਵਾਲੇ ਰੌਬਰਟ ਨੂੰ 20 ਸਾਲ ਤੋਂ ਵੱਧ ਸਮੇਂ ਤੱਕ ਰੂਸ ਲਈ ਜਾਸੂਸੀ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ, ਦੋਸ਼ੀ ਸਾਬਤ ਹੋਣ ਤੋਂ ਬਾਅਦ ਰਾਬਰਟ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਬੇਹੋਸ਼ ਮਿਲਿਆ ਰੌਬਰਟ

ਰਿਪੋਰਟਾਂ ਮੁਤਾਬਕ 79 ਸਾਲਾ ਹੈਨਸਨ ਆਪਣੇ ਲਾਕਅੱਪ ‘ਚ ਬੇਹੋਸ਼ੀ ਦੀ ਹਾਲਤ ‘ਚ ਮਿਲਿਆ ਹੈ। ਜੇਲ੍ਹ ਸਟਾਫ਼ ਨੇ ਕਾਹਲੀ ਨਾਲ ਡਾਕਟਰਾਂ ਨੂੰ ਦਿਖਾਇਆ। ਹਾਲਾਂਕਿ ਡਾਕਟਰਾਂ ਨੇ ਤੁਰੰਤ ਰਾਬਰਟ ਨੂੰ ਮ੍ਰਿਤਕ ਐਲਾਨ ਦਿੱਤਾ। ਰਿਪੋਰਟ ਮੁਤਾਬਕ ਰਾਬਰਟ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਐਫਬੀਆਈ ਦੀ ਵੈੱਬਸਾਈਟ ਮੁਤਾਬਕ ਰਾਬਰਟ 1976 ਵਿੱਚ ਐਫਬੀਆਈ ਵਿੱਚ ਸ਼ਾਮਲ ਹੋਇਆ ਸੀ। ਐਫਬੀਆਈ ਵਿੱਚ ਸ਼ਾਮਲ ਹੋਣ ਤੋਂ ਲਗਭਗ ਦਸ ਸਾਲ ਬਾਅਦ ਰਾਬਰਟ ਹੈਨਸਨ ਨੇ ਸੋਵੀਅਤ ਯੂਨੀਅਨ ਨੂੰ ਖੁਫੀਆ ਜਾਣਕਾਰੀ ਵੇਚਣੀ ਸ਼ੁਰੂ ਕਰ ਦਿੱਤੀ ਸੀ।

2001 ਵਿੱਚ ਕੀਤਾ ਗਿਆ ਸੀ ਗ੍ਰਿਫਤਾਰ

ਐਫਬੀਆਈ ਦੀ ਵੈੱਬਸਾਈਟ ਮੁਤਾਬਕ 2001 ਵਿੱਚ ਸਾਬਕਾ ਐਫਬੀਆਈ ਏਜੰਟ ਰੌਬਰਟ ਹੈਨਸਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਬਰਟ ਦੀ ਗ੍ਰਿਫਤਾਰੀ ਦੇ ਸਮੇਂ ਤੱਕ ਉਸਨੇ ਕਈ ਮਨੁੱਖੀ ਸਰੋਤਾਂ, ਖੁਫੀਆ ਤਕਨੀਕਾਂ ਅਤੇ ਅਮਰੀਕੀ ਦਸਤਾਵੇਜ਼ਾਂ ਨਾਲ ਸਮਝੌਤਾ ਕਰਨ ਦੇ ਬਦਲੇ ਵਿੱਚ ਨਕਦ ,ਬੈਂਕ ਫੰਡ ਅਤੇ ਹੀਰਿਆਂ ‘ਚ 1.4 ਮਿਲੀਅਨ ਡਾਲਰ (14 ਲੱਖ ) ਰੁਪਏ ਤੋਂ ਵੱਧ ਦਾ ਮੁਆਵਜ਼ਾ ਲਿਆ ਸੀ।

ਹੈਨਸਨ ਦੇ ਮਾਮਲੇ ਵਿੱਚ ਐਫਬੀਆਈ ਦੇ ਨੇਤਾ ਅਤੇ ਸਰਕਾਰੀ ਅਧਿਕਾਰੀ ਉਦੋਂ ਹੈਰਾਨ ਰਹਿ ਗਏ ,ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਆਪਣਾ ਆਦਮੀ ਲੰਬੇ ਸਮੇਂ ਤੋਂ ਦੂਜੇ ਪਾਸੇ ਲਈ ਜਾਸੂਸੀ ਕਰ ਰਿਹਾ ਸੀ। 2002 ‘ਚ ਉਸ ਨੂੰ ਰੂਸ ਲਈ ਜਾਸੂਸੀ ਕਰਨ ਦਾ ਦੋਸ਼ੀ ਪਾਇਆ ਗਿਆ ਸੀ। ਉਦੋਂ ਤੋਂ ਉਹ ਕੋਲੋਰਾਡੋ ਦੀ ਜੇਲ੍ਹ ਵਿੱਚ ਬੰਦ ਸੀ ਅਤੇ ਆਪਣੀ ਸਜ਼ਾ ਕੱਟ ਰਿਹਾ ਸੀ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments