Sunday, November 17, 2024
Home India PAN-Aadhaar Link : ਆਧਾਰ ਨਾਲ ਨਹੀਂ ਲਿੰਕ ਕਰਵਾਇਆ ਪੈਨ ? ਹੁਣ ਇਹ...

PAN-Aadhaar Link : ਆਧਾਰ ਨਾਲ ਨਹੀਂ ਲਿੰਕ ਕਰਵਾਇਆ ਪੈਨ ? ਹੁਣ ਇਹ 10 ਵਿੱਤੀ ਲੈਣ-ਦੇਣ ਨਹੀਂ ਕਰ ਸਕੋਗੇ ਤੁਸੀਂ

ਵੀਂ ਦਿੱਲੀ, ਬਿਜ਼ਨੈੱਸ ਡੈਸਕ : ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਲਾਜ਼ਮੀ ਕਰ ਦਿੱਤਾ ਹੈ। ਸਾਰੇ ਲੋਕਾਂ ਲਈ 30 ਜੂਨ 2023 ਤਕ ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ ਸੀ। ਜਿਨ੍ਹਾਂ ਲੋਕਾਂ ਨੇ ਪੈਨ ਨੂੰ ਅਜੇ ਤਕ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ, ਉਨ੍ਹਾਂ ਦਾ ਪੈਨ ਹੁਣ ਇਨਐਕਟਿਵ ਹੋ ਗਿਆ ਹੈ।

ਅਜਿਹੇ ‘ਚ ਕਈ ਲੋਕਾਂ ਦੇ ਦਿਮਾਗ ‘ਚ ਸਵਾਲ ਉੱਠ ਰਿਹਾ ਹੈ ਕਿ ਪੈਨ ਦੇ ਬੰਦ ਹੋਣ ਦਾ ਕੀ ਅਸਰ ਹੋਵੇਗਾ।

ਅੱਜ ਇਸ ਲੇਖ ਵਿਚ ਅਸੀਂ ਉਨ੍ਹਾਂ 10 ਵਿੱਤੀ ਲੈਣ-ਦੇਣ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਸੀਂ ਪੈਨ ਇਨਐਕਟਿਵ ਹੋਣ ਕਾਰਨ ਨਹੀਂ ਕਰ ਸਕੋਗੇ।

ਹੁਣ ਤੁਸੀਂ ਕਿਸੇ ਵੀ ਬੈਂਕ ‘ਚ ਆਮ ਬੈਂਕ ਖਾਤਾ ਨਹੀਂ ਖੋਲ੍ਹ ਸਕੋਗੇ। ਹਾਲਾਂਕਿ, ਤੁਸੀਂ ਇਕ ਬੇਸਿਕ ਸੇਵਿੰਗ ਅਕਾਊਂਟ ਖੋਲ੍ਹ ਸਕਦੇ ਹੋ।

  • ਸਟਾਕ ਮਾਰਕੀਟ ‘ਚ ਵਪਾਰ ਕਰਨ ਲਈ ਕੋਈ ਡੀਮੈਟ ਖਾਤਾ ਨਹੀਂ ਖੋਲ੍ਹ ਸਕਦੇ।
  • ਤੁਸੀਂ ਇਕ ਵਾਰ ਵਿਚ ਇੱਕ ਹੋਟਲ ‘ਚ 50,000 ਰੁਪਏ ਤੋਂ ਵੱਧ ਦਾ ਭੁਗਤਾਨ ਨਹੀਂ ਕਰ ਸਕਦੇ।
  • ਬੈਂਕ ਖਾਤੇ ‘ਚ 50,000 ਰੁਪਏ ਤੋਂ ਵੱਧ ਜਮ੍ਹਾ ਨਹੀਂ ਕਰ ਸਕਦੇ।
  • ਇਕ ਲੱਖ ਤੋਂ ਵੱਧ ਮੁੱਲ ਦੇ ਬਾਂਡਸ ਦੇ ਕੰਟ੍ਰੈਕਟ (ਸ਼ੇਅਰਾਂ ਤੋਂ ਇਲਾਵਾ) ਦੀ ਖਰੀਦ-ਵੇਚ ਨਹੀਂ ਸਕਦੇ।
  • ਇਸ ਤੋਂ ਇਲਾਵਾ ਇਨਐਕਟਿਵ ਪੈਨ ‘ਤੇ ਅਲਿਸਟਿਡ ਕੰਪਨੀਆਂ ਦੇ ਸ਼ੇਅਰ ਨਹੀਂ ਖਰੀਦ ਸਕਦੇ।
  • ਕ੍ਰੈਡਿਟ ਤੇ ਡੈਬਿਟ ਕਾਰਡਾਂ ਲਈ ਅਪਲਾਈ ਨਹੀਂ ਕਰ ਸਕੋਗੇ।
  • ਵਿੱਤੀ ਸੰਸਥਾਵਾਂ ‘ਚ 50,000 ਤੋਂ ਵੱਧ ਦੀ ਐਫਡੀ ਨਹੀਂ ਕਰ ਸਕੋਗੇ। ਨਾਲ ਹੀ, ਤੁਸੀਂ ਇਕ ਸਾਲ ਵਿਚ 5 ਲੱਖ ਰੁਪਏ ਤੋਂ ਵੱਧ ਦੀ FD ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੋਗੇ।
  • ਜੇਕਰ ਤੁਹਾਡਾ ਪੈਨ ਐਕਟਿਵ ਨਹੀਂ ਹੋਵੇਗਾ ਤਾਂ ਤੁਸੀਂ 50,000 ਰੁਪਏ ਤੋਂ ਵੱਧ ਦੇ ਬੀਮੇ ਦੇ ਪ੍ਰੀਮੀਅਮ ਦਾ ਭੁਗਤਾਨ ਕਰਨ ਦੇ ਯੋਗ ਨਹੀਂ ਹੋਵੋਗੇ।
  • ਤੁਸੀਂ ਕਿਸੇ ਨੂੰ 50,000 ਰੁਪਏ ਤੋਂ ਵੱਧ ਦਾ ਚੈੱਕ ਨਹੀਂ ਦੇ ਸਕਦੇ।
  • ਵਿੱਤੀ ਸਾਲ 2022-23 ਲਈ ਇਨਕਮ ਟੈਕਸ ਰਿਟਰਨ ਜਮ੍ਹਾ ਕਰਨ ‘ਤੇ ਰਿਫੰਡ ਉਪਲਬਧ ਨਹੀਂ ਹੋਵੇਗਾ।
RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments