Sunday, November 17, 2024
Home Punjab ਸਤਲੁਜ ਦਰਿਆ 'ਚ ਦਰਾਰ : ਫਿਲੌਰ ਪੁਲਿਸ ਅਕੈਡਮੀ 'ਚ ਗੱਡੀਆਂ ਡੁੱਬੀਆਂ, ਜ਼ੀਰਕਪੁਰ...

ਸਤਲੁਜ ਦਰਿਆ ‘ਚ ਦਰਾਰ : ਫਿਲੌਰ ਪੁਲਿਸ ਅਕੈਡਮੀ ‘ਚ ਗੱਡੀਆਂ ਡੁੱਬੀਆਂ, ਜ਼ੀਰਕਪੁਰ ‘ਚ ਬਲੈਕਆਊਟ

ਚੰਡੀਗੜ੍ਹ| ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਹੈ, ਜਿਸ ਦੇ ਤਹਿਤ ਆਉਣ ਵਾਲੇ ਕੁਝ ਘੰਟਿਆਂ ‘ਚ ਭਾਰੀ ਬਾਰਿਸ਼ ਹੋਵੇਗੀ। ਸਤਲੁਜ ਦਰਿਆ ਵਿੱਚ ਪਾੜ ਪੈਣ ਕਾਰਨ ਸਥਿਤੀ ਚਿੰਤਾਜਨਕ ਹੋ ਗਈ ਹੈ।

ਦੂਜੇ ਪਾਸੇ ਜ਼ੀਰਕਪੁਰ ਵਿੱਚ ਬੀਤੇ ਸ਼ਨੀਵਾਰ ਤੋਂ ਭਾਰੀ ਮੀਂਹ ਜਾਰੀ ਹੈ।

ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਬਿਜਲੀ ਨਹੀਂ ਹੈ। ਬਿਜਲੀ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਵੀ ਕੀਤੀ ਹੈ।

 ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਭਾਰੀ ਮੀਂਹ ਕਾਰਨ ਬਚਾਅ ਕਾਰਜਾਂ ਅਤੇ ਹੋਰ ਤਿਆਰੀਆਂ ਨੂੰ ਲੈ ਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ ਹੈ। ਜਿਸ ਵਿਚ ਪੁਲਿਸ, ਪਾਵਰਕਾਮ, ਪ੍ਰਸ਼ਾਸਨ, ਖੇਤੀਬਾੜੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ | ਇਸ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਜ਼ਿਲ੍ਹਿਆਂ ਦੀ ਸਥਿਤੀ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਵਿਧਾਇਕ ਵੀ ਗਰਾਊਂਡ ਜ਼ੀਰੋ ‘ਤੇ ਆ ਗਏ ਹਨ। ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸਰਹਿੰਦ ਵਿੱਚ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੂੰ ਬਚਾਉਣ ਲਈ ਟਰੈਕਟਰ ‘ਤੇ ਰਵਾਨਾ ਕੀਤਾ। ਲੋਕਾਂ ਨੂੰ ਟਰਾਲੀਆਂ ਵਿੱਚ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ।

ਇਸ ਦੇ ਨਾਲ ਹੀ ਫਿਲੌਰ ਵਿੱਚ ਪੁਲੀਸ ਟਰੇਨਿੰਗ ਅਕੈਡਮੀ ਨੇੜੇ ਸਤਲੁਜ ਦਰਿਆ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿੱਚ ਵੀ ਦਰਾਰ ਪੈ ਗਈ ਹੈ। ਜਿਸ ਕਾਰਨ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਵਿੱਚ ਪਾਣੀ ਦਾਖਲ ਹੋ ਗਿਆ ਹੈ। ਗੋਲਫ ਕਲੱਬ ਰੇਂਜ ਦੀ ਪਾਰਕਿੰਗ ਵਿੱਚ ਖੜੀਆਂ 250 ਦੇ ਕਰੀਬ ਗੱਡੀਆਂ ਪਾਣੀ ਵਿੱਚ ਡੁੱਬ ਗਈਆਂ। ਪੰਜਾਬ ਪੁਲਿਸ ਦੇ ਜਵਾਨਾਂ ਨੇ ਗੱਡੀਆਂ ਨੂੰ ਬਾਹਰ ਕੱਢਿਆ।

ਦੋਰਾਹਾ, ਖੰਨਾ, ਲੁਧਿਆਣਾ ਵਿੱਚ ਨਹਿਰ ਟੁੱਟਣ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਪਹੁੰਚ ਗਿਆ ਹੈ। ਨਹਿਰ ਦੇ ਨਾਲ ਲੱਗਦੇ ਫੌਜੀ ਖੇਤਰ ਵਿੱਚ ਵੀ ਪਾਣੀ ਭਰ ਗਿਆ ਹੈ। ਤੁਰੰਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਫ਼ੌਜ ਦੀ ਮਦਦ ਨਾਲ ਜੇਸੀਬੀ ਤੇ ਹੋਰ ਮਸ਼ੀਨਰੀ ਬੁਲਾ ਕੇ ਬੰਨ੍ਹ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ।

ਇਸ ਤੋਂ ਇਲਾਵਾ ਐਨ.ਡੀ.ਆਰ.ਐਫ. ਦੀ ਮਦਦ ਨਾਲ ਕੀਰਤਪੁਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਅੱਜ ਚੌਕਸੀ ਦੇ ਚੱਲਦਿਆਂ ਅੰਬਾਲਾ ਦੇ ਡੀਸੀ ਨੇ ਜਲੰਧਰ-ਪਾਣੀਪਤ ਨੈਸ਼ਨਲ ਹਾਈਵੇਅ 44 ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੰਬਾਲਾ ਵਿੱਚ ਘੱਗਰ ਨਦੀ ਨੇੜੇ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments