Sunday, November 17, 2024
Home India ਡਾਕਟਰ-ਇੰਜੀਨੀਅਰ ਦੱਸ ਕੇ ਸ਼ਖਸ ਨੇ 15 ਔਰਤਾਂ ਨਾਲ ਕੀਤੇ ਵਿਆਹ, ਮਾੜੀ ਅੰਗਰੇਜ਼ੀ...

ਡਾਕਟਰ-ਇੰਜੀਨੀਅਰ ਦੱਸ ਕੇ ਸ਼ਖਸ ਨੇ 15 ਔਰਤਾਂ ਨਾਲ ਕੀਤੇ ਵਿਆਹ, ਮਾੜੀ ਅੰਗਰੇਜ਼ੀ ਨੇ ਫਸਵਾਇਆ

ਜੇਕਰ ਇਸ 35 ਸਾਲ ਦੇ ਠੱਗ ਦਾ ਅੰਗਰੇਜ਼ੀ ਭਾਸ਼ਾ ‘ਤੇ ਥੋੜਾ ਜਿਹਾ ਵਧੀਆ ਕੰਟਰੋਲ ਹੁੰਦਾ, ਤਾਂ ਉਹ ਹੋਰ ਔਰਤਾਂ ਨੂੰ ਆਪਣੇ ਧੋਖੇ ਦੇ ਜਾਲ ‘ਚ ਫਸਾ ਲੈਂਦਾ। ਮੈਸੂਰ ਸਿਟੀ ਪੁਲਿਸ ਨੇ ਸ਼ਨੀਵਾਰ ਨੂੰ ਬਨਾਸ਼ੰਕਰੀ, ਬੈਂਗਲੁਰੂ ਦੇ ਰਹਿਣ ਵਾਲੇ ਮਹੇਸ਼ ਕੇ ਬੀ ਨਾਇਕ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੇ 2014 ਤੋਂ ਹੁਣ ਤੱਕ ਘੱਟੋ-ਘੱਟ 15 ਔਰਤਾਂ ਨਾਲ ਝੂਠ ਬੋਲ ਕੇ ਅਤੇ ਧੋਖਾਧੜੀ ਕਰਕੇ ਵਿਆਹ ਕੀਤਾ ਹੈ।
ਮਹੇਸ਼ ਨੂੰ ਮੈਸੂਰ ਦੇ ਇੱਕ ਸਾਫਟਵੇਅਰ ਇੰਜੀਨੀਅਰ ਦੁਆਰਾ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨਾਲ ਉਸਨੇ ਇਸ ਸਾਲ ਦੇ ਸ਼ੁਰੂ ਵਿੱਚ ਵਿਆਹ ਕੀਤਾ ਸੀ। ਸਿਟੀ ਪੁਲਿਸ ਨੇ ਉਸ ਦਾ ਪਤਾ ਲਗਾਉਣ ਲਈ ਇੱਕ ਟੀਮ ਬਣਾਈ ਅਤੇ ਉਸ ਨੂੰ ਤੁਮਾਕੁਰੂ ਤੋਂ ਚੁੱਕ ਲਿਆ।

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਮਹੇਸ਼ ਨੇ ਜਿਨ੍ਹਾਂ 15 ਔਰਤਾਂ ਨਾਲ ਵਿਆਹ ਕੀਤਾ ਸੀ, ਉਨ੍ਹਾਂ ‘ਚੋਂ ਉਸਦੇ 4 ਬੱਚੇ ਵੀ ਹਨ। ਜਦਕਿ ਇੱਕ ਹੋਰ ਔਰਤ ਨੇ ਵੀ ਪੁਲਿਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨਾਲ ਵੀ ਧੋਖਾ ਹੋਇਆ ਹੈ। ਮਹੇਸ਼ ਨੇ ਔਰਤਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਲਈ ਵਿਆਹ ਦੀਆਂ ਸਾਈਟਾਂ ਦੀ ਵਰਤੋਂ ਕੀਤੀ। ਪੁਲਿਸ ਨੇ ਦੱਸਿਆ ਕਿ ਉਹ ਜ਼ਿਆਦਾਤਰ ਆਪਣੇ ਆਪ ਨੂੰ ਇੰਜੀਨੀਅਰ ਜਾਂ ਡਾਕਟਰ ਦੱਸਦਾ ਸੀ। ਆਪਣੇ ਡਾਕਟਰ ਹੋਣ ਦੇ ਫਰਜ਼ੀ ਦਾਅਵੇ ਨੂੰ ਸਾਬਤ ਕਰਨ ਲਈ, ਮਹੇਸ਼ ਨੇ ਤੁਮਾਕੁਰੂ ਵਿੱਚ ਇੱਕ ਫਰਜ਼ੀ ਕਲੀਨਿਕ ਵੀ ਸਥਾਪਿਤ ਕੀਤਾ ਸੀ ਅਤੇ ਇੱਕ ਨਰਸ ਨੂੰ ਨੌਕਰੀ ‘ਤੇ ਰੱਖਿਆ ਸੀ।

ਕਈ ਔਰਤਾਂ ਨੇ ਮਹੇਸ਼ ਨੂੰ ਅੰਗਰੇਜ਼ੀ ਬੋਲਦੇ ਸੁਣ ਕੇ ਉਸ ਦੇ ਵਿਆਹ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਉਸਦੀ ਮਾੜੀ ਅੰਗਰੇਜ਼ੀ ਨੇ ਉਸਦੇ ਬਹੁਤ ਸਾਰੇ ਸੰਭਾਵਿਤ ਪੀੜਤਾਂ ਲਈ ਖ਼ਤਰੇ ਦੀ ਘੰਟੀ ਵਜੋਂ ਕੰਮ ਕੀਤਾ ਸੀ। ਜਿਸ ਕਾਰਨ ਉਹ ਚੌਕਸ ਹੋ ਗਈ। ਹਾਲਾਂਕਿ, ਮਹੇਸ਼ ਨੂੰ ਮੈਸੂਰ ਦੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨਾਲ ਉਸਨੇ ਜਨਵਰੀ 2023 ਵਿੱਚ ਗੁਆਂਢੀ ਰਾਜ ਆਂਧਰਾ ਪ੍ਰਦੇਸ਼ ਦੇ ਇੱਕ ਕਸਬੇ ਵਿੱਚ ਵਿਆਹ ਕੀਤਾ ਸੀ।

ਵਿਆਹ ਤੋਂ ਬਾਅਦ ਮਹੇਸ਼ ਨੇ ਕਲੀਨਿਕ ਖੋਲ੍ਹਣ ਲਈ ਪੈਸਿਆਂ ਦੀ ਮੰਗ ਕਰਕੇ ਔਰਤ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸਦੇ ਵਿਵਹਾਰ ਤੋਂ ਤੰਗ ਆ ਕੇ ਔਰਤ ਨੇ ਬਾਅਦ ਵਿੱਚ ਉਸਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ। ਜਦੋਂ ਔਰਤ ਨੇ ਉਸ ਨੂੰ ਪੈਸੇ ਨਾ ਦਿੱਤੇ ਤਾਂ ਉਹ ਉਸ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਿਆ। ਮਹੇਸ਼ ਆਮ ਤੌਰ ‘ਤੇ ਆਪਣੀਆਂ ਪਤਨੀਆਂ ਨੂੰ ਘੱਟ ਹੀ ਮਿਲਦਾ ਸੀ। ਉਸ ਨੇ ਜਿਨ੍ਹਾਂ ਔਰਤਾਂ ਨਾਲ ਵਿਆਹ ਕੀਤਾ, ਉਨ੍ਹਾਂ ਵਿੱਚੋਂ ਜ਼ਿਆਦਾਤਰ ਪੜ੍ਹੀਆਂ-ਲਿਖੀਆਂ ਅਤੇ ਪੇਸ਼ੇਵਰ ਸਨ ਅਤੇ ਆਪਣੀਆਂ ਵਿੱਤੀ ਲੋੜਾਂ ਲਈ ਉਸ ‘ਤੇ ਨਿਰਭਰ ਨਹੀਂ ਸਨ। ਪੁਲਿਸ ਨੇ ਕਿਹਾ ਕਿ ਸ਼ਰਮ ਅਤੇ ਕਲੰਕ ਦੇ ਡਰੋਂ, ਉਨ੍ਹਾਂ ਵਿਚੋਂ ਬਹੁਤਿਆਂ ਨੇ ਧੋਖਾਧੜੀ ਦਾ ਪਤਾ ਲੱਗਣ ਤੋਂ ਬਾਅਦ ਵੀ ਕਦੇ ਸ਼ਿਕਾਇਤ ਦਰਜ ਨਹੀਂ ਕਰਵਾਈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments