Monday, November 18, 2024
Home Punjab NRI ਭਾਈਚਾਰੇ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤ, ਪੋਰਟਲ ਰਾਹੀਂ ਘਰ ਬੈਠੇ...

NRI ਭਾਈਚਾਰੇ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤ, ਪੋਰਟਲ ਰਾਹੀਂ ਘਰ ਬੈਠੇ ਜ਼ਮਨੀ-ਜਾਇਦਾਦ ਦੇ ਦਸਤਾਵੇਜ਼ ਦੀ ਮਿਲੇਗੀ ਸਹੂਲਤ

ਮੁੱਖ ਮੰਤਰੀ ਭਗਵੰਤ ਮਾਨ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ ਕੀਤੀ ਹੈ। ਸੀਐੱਮ ਨੇ ਕਿਹਾ ਕਿ ਪੋਰਟਲ ਨਾਲ ਲੋਕਾਂ ਨੂੰ ਘਰ ਬੈਠੇ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਹਾਸਲ ਹੋਵੇਗੀ।

ਚੰਡੀਗੜ੍ਹ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ (ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਤਸਦੀਕ) ਲਈ ਅਪਲਾਈ ਕਰਨ ਵਾਸਤੇ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ ਕੀਤੀ।

ਇਸ ਉਪਰਾਲੇ ਨੂੰ ਈ-ਗਵਰਨੈਂਸ ਵੱਲ ਕ੍ਰਾਂਤੀਕਾਰੀ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ, ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ (ਐਨ.ਆਰ.ਆਈ. ਜਾਂ ਓ.ਸੀ.ਆਈ.) ਨੂੰ ਸੂਬੇ ਵਿੱਚ ਸਥਿਤ ਕਿਸੇ ਜਾਇਦਾਦ ਨੂੰ ਵੇਚਣ/ਖਰੀਦਣ/ਕਿਰਾਏ ‘ਤੇ ਦੇਣ/ਕਬਜ਼ਾ ਲੈਣ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਤ ਵਿਅਕਤੀ ਭਾਰਤ ਦਾ ਦੌਰਾ ਨਹੀਂ ਕਰ ਸਕਦਾ ਅਤੇ ਦਸਤਾਵੇਜ਼ਾਂ ਨੂੰ ਰਜਿਸਟਰਡ ਕਰਵਾਉਣ ਲਈ ਸਬ-ਰਜਿਸਟਰਾਰ ਦਫ਼ਤਰ ਵਿੱਚ ਵਿਅਕਤੀਗਤ ਤੌਰ ‘ਤੇ ਹਾਜ਼ਰ ਨਹੀਂ ਹੋ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਪਰਵਾਸੀ ਭਾਰਤੀਆਂ ਦੀ ਸਹੂਲਤ ਲਈ ਹੁਣ ਸਾਰੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ, ਜਿਸ ਨਾਲ ਬਿਨੈਕਾਰ ਦਸਤਾਵੇਜ਼ਾਂ ਦੀ ਐਮਬੌਸਿੰਗ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।

ਵਾਧੂ ਵਿਸ਼ੇਸ਼ਤਾਵਾਂ ਸ਼ਾਮਲ: ਮੁੱਖ ਮੰਤਰੀ ਨੇ ਕਿਹਾ ਕਿ ਇਹ ਦਸਤਾਵੇਜ਼ ਨਿਰਧਾਰਤ ਸ਼ਰਤਾਂ ਦੇ ਆਧਾਰ ‘ਤੇ ਵੱਖ-ਵੱਖ ਥਾਵਾਂ ਜਿਵੇਂ ਕਿ ਜ਼ਿਲ੍ਹਾ, ਡਿਵੀਜ਼ਨਲ ਕਮਿਸ਼ਨਰ ਜਾਂ ਵਿੱਤ ਕਮਿਸ਼ਨਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਹੋਣ ਤੋਂ ਬਾਅਦ, ਇਸਦੀ ਸਬੰਧਤ ਸ਼ਾਖਾ ਦੁਆਰਾ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਦਾ ਦਾਇਰਾ ਵਧਾਉਣ ਲਈ ਪੋਰਟਲ ਵਿੱਚ ਕਈ ਵਾਧੂ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਮਹੱਤਵਪੂਰਨ ਵਿਸ਼ੇਸ਼ਤਾ ਸਲਾਟ ਬੁਕਿੰਗ (ਸਮਾਂ ਤੇ ਸਥਾਨ ਦੀ ਬੁਕਿੰਗ) ਦੀ ਸਹੂਲਤ ਹੈ, ਜੋ ਕਿ ਬਿਨੈਕਾਰਾਂ ਨੂੰ ਹਰੇਕ ਸਥਾਨ ‘ਤੇ ਐਮਬੌਸਿੰਗ ਸੇਵਾ ਲਈ ਆਪਣੀ ਪਸੰਦੀਦਾ ਮਿਤੀ ਅਤੇ ਸਮਾਂ ਚੁਣਨ ਦੇ ਯੋਗ ਬਣਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬਿਹਤਰ ਸਮਾਂ-ਸਾਰਣੀ ਅਤੇ ਸਹੂਲਤ ਮਿਲਦੀ ਹੈ ਅਤੇ ਹੋਰ ਵੀ ਕਈ ਵਿਸ਼ਸ਼ੇਤਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਉਦੇਸ਼ ਵਰਤੋਂਕਾਰ ਲਈ ਬਿਹਤਰ ਅਨੁਭਵ ਬਣਾਉਣ ਦੇ ਨਾਲ-ਨਾਲ ਐਮਬੌਸਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਿਯਮਾਂ ਅਨੁਸਾਰ ਸਬੰਧਤ ਡਿਪਟੀ ਕਮਿਸ਼ਨਰ ਦਫ਼ਤਰ, ਡਵੀਜ਼ਨਲ ਕਮਿਸ਼ਨਰ ਦਫ਼ਤਰ ਜਾਂ ਵਿੱਤ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾ ਸਕਦੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments