Friday, November 1, 2024
Home Canada ‘ਕੈਨੇਡਾ ਦੇ ਚੱਕਰ ’ਚ ਅਮਰੀਕਾ ਦੇ ਭਾਰਤ ਨਾਲ ਖਰਾਬ ਹੋ ਸਕਦੇ ਰਿਸ਼ਤੇ’

‘ਕੈਨੇਡਾ ਦੇ ਚੱਕਰ ’ਚ ਅਮਰੀਕਾ ਦੇ ਭਾਰਤ ਨਾਲ ਖਰਾਬ ਹੋ ਸਕਦੇ ਰਿਸ਼ਤੇ’

ਨਵੀਂ ਦਿੱਲੀ/ਵਾਸ਼ਿੰਗਟਨ: ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ਨੂੰ ਲੈ ਕੇ ਕੈਨੇਡਾ ਤੇ ਭਾਰਤ ਵਿਚਾਲੇ ਤਲਖੀ ਚੱਲ ਰਹੀ ਹੈ। ਉੱਧਰ ਅਮਰੀਕਾ ਦਾ ਵੀ ਇਸ ਵਿੱਚ ਪੇਚ ਫਸਦਾ ਦਿਖਾਈ ਦੇ ਰਿਹਾ ਹੈ। ਇਸ ਦੇ ਚਲਦਿਆਂ ਦਿੱਲੀ ’ਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਜੋਅ ਬਾਇਡਨ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕੈਨੇਡਾ ਦੇ ਚੱਕਰ ਵਿੱਚ ਅਮਰੀਕਾ ਦੇ ਵੀ ਭਾਰਤ ਨਾਲ ਰਿਸ਼ਤੇ ਖਰਾਬ ਹੋ ਸਕਦੇ ਹਨ।

ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਬਾਇਡਨ ਨੂੰ ਦਿੱਤੀ ਚੇਤਾਵਨੀ

ਦੋਵਾਂ ਮੁਲਕਾਂ ਨਾਲ ਗੁੜੇ ਰਿਸ਼ਤਿਆਂ ਕਾਰਨ ਵਿਚਾਲੇ ਫਸਿਆ ਅਮਰੀਕਾ

ਇੱਕ ਰਿਪੋਰਟ ਮੁਤਾਬਕ ਦਿੱਲੀ ’ਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਜੋਅ ਬਾਇਡਨ ਪ੍ਰਸ਼ਾਸਨ ਦੀ ਟੀਮ ਨੂੰ ਚੇਤਾਵਨੀ ਦਿੱਤੀ ਹੈ ਕਿ ਕੈਨੇਡਾ ਨਾਲ ਚੱਲ ਰਹੇ ਕੂਟਨੀਤਕ ਵਿਵਾਦ ਕਾਰਨ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਵੀ ਕੁਝ ਸਮੇਂ ਲਈ ਖਰਾਬ ਹਾਲਤ ਵਿੱਚ ਜਾ ਸਕਦੇ ਹਨ। ਗਾਰਸੇਟੀ ਨੇ ਕਿਹਾ ਕਿ ਇਸ ਚੇਤਾਵਨੀ ਮਗਰੋਂ ਅਮਰੀਕਾ ਚੌਕਸ ਹੋ ਗਿਆ, ਪਰ ਵਿਦੇਸ਼ ਮੰਤਰਾਲੇ ਨੇ ਗਾਰਸੇਟੀ ਦੇ ਇਸ ਬਿਆਨ ’ਤੇ ਚੁੱਪੀ ਸਾਧੀ ਹੋਈ ਹੈ।

ਰਿਪੋਰਟ ਵਿੱਚ ਬਾਇਡਨ ਪ੍ਰਸ਼ਾਸਨ ਦੇ ਮੈਂਬਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਕਿ ਮੋਦੀ ਸਰਕਾਰ ਨਾਲ ਬਾਇਡਨ ਪ੍ਰਸ਼ਾਸਨ ਦੇ ਰਿਸ਼ਤੇ ਆਉਣ ਵਾਲੇ ਸਮੇਂ ਵਿੱਚ ਪ੍ਰੇਸ਼ਾਨੀ ਭਰੇ ਹੋ ਸਕਦੇ ਹਨ। ਨਿੱਜਰ ਦੇ ਕਤਲ ਮਾਮਲੇ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਆਪਣੇ ਸਿਖਰਾਂ ’ਤੇ ਪਹੁੰਚ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਭਾਰਤ ਸਰਕਾਰ ਵੱਲੋਂ ਲਗਾਤਾਰ ਪਲਟਵਾਰ ਕੀਤੇ ਜਾ ਰਹੇ ਹਨ। ਜਿੱਥੇ ਪਹਿਲਾਂ ਦੋਵਾਂ ਮੁਲਕਾਂ ਨੇ ਇੱਕ ਦੂਜੇ ਦੇ ਡਿਪਲੋਮੈਟਸ ਘਰਾਂ ਨੂੰ ਤੋਰ ਦਿੱਤੇ, ਉੱਥੇ ਭਾਰਤ ਨੇ ਹੁਣ ਕੈਨੇਡਾ ਦੇ 40 ਡਿਪਲੋਮੈਟਸ ਨੂੰ ਦੇਸ਼ ਛੱਡਣ ਲਈ ਆਖ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਸੀ।

ਭਾਰਤ ਵੱਲੋਂ ਲਗਾਤਾਰ ਚੁੱਕੇ ਜਾ ਰਹੇ ਇਨ੍ਹਾਂ ਕਦਮਾਂ ਦਰਮਿਆਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੋਣ ਕਹਿ ਰਹੇ ਨੇ ਕਿ ਉਹ ਭਾਰਤ ਨਾਲ ਵਿਵਾਦ ਨੂੰ ਵਧਾਉਣਾ ਨਹੀਂ ਚਾਹੁੰਦੇ। ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਉਹ ਕੂਟਨੀਤਕ ਵਿਵਾਦ ਮਾਮਲੇ ’ਚ ਭਾਰਤ ਨਾਲ ਨਿੱਜੀ ਤੌਰ ’ਤੇ ਗੱਲਬਾਤ ਕਰਨਾ ਚਾਹੁੰਦੇ ਹਨ

ਦੱਸ ਦੇਈਏ ਕਿ ਭਾਰਤ ਅਤੇ ਕੈਨੇਡਾ ਦੋਵਾਂ ਨਾਲ ਹੀ ਅਮਰੀਕਾ ਦੀ ਚੰਗੀ ਦੋਸਤੀ ਹੈ। ਭਾਰਤ ਜਿੱਥੇ ਹਿੰਦੂ ਪ੍ਰਸ਼ਾਂਤ ਖੇਤਰ ਵਿੱਚ ਅਮਰੀਕਾ ਦੇ ਮੋਢੇ ਨਾਲ ਮੋਢਾ ਜੋੜ ਕੇ ਚੀਨ ਦਾ ਮੁਕਾਬਲਾ ਕਰ ਰਿਹਾ ਹੈ, ਉੱਥੇ ਕੈਨੇਡਾ, ਅਮਰੀਕਾ ਦਾ ਨਾਟੋ ਗਠਜੋੜ ਵਾਲਾ ਗੁਆਂਢੀ ਮੁਲਕ ਹੈ। ਇਸ ਕਾਰਨ ਅਮਰੀਕਾ ਦੀ ਜੋਅ ਬਾਇਡਨ ਸਰਕਾਰ ਬੁਰੀ ਤਰ੍ਹਾਂ ਫਸੀ ਹੋਈ ਹੈ। ਉਹ ਦੋਵਾਂ ਨਾਲ ਰਿਸ਼ਤੇ ਵਿਗਾੜਨਾ ਨਹੀਂ ਚਾਹੁੰਦੀ, ਪਰ ਕਿਤੇ ਨਾ ਕਿਤੇ ਉਸ ਨੂੰ ਇਹ ਮਸਲਾ ਵੀ ਹੱਲ ਕਰਵਾਉਣਾ ਪਏਗਾ, ਨਹੀਂ ਤਾਂ ਅੱਗੇ ਜਾ ਕੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਹੋਰ ਵੀ ਕੁੜੱਤਣ ਆ ਸਕਦੀ ਹੈ।

ਦੱਸਣਾ ਬਣਦਾ ਹੈ ਕਿ ਬੀਤੀ 18 ਜੂਨ ਨੂੰ ਸਰੀ ਵਿੱਚ ਮਾਰੇ ਗਏ ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗੰਭੀਰ ਦੋਸ਼ ਲਾਉਂਦਿਆਂ ਇਸ ਮਾਮਲੇ ਵਿੱਚ ਭਾਰਤੀ ਏਜੰਟਾਂ ਦਾ ਹੱਥ ਦੱਸਿਆ ਹੈ। ਸੰਸਦ ਵਿੱਚ ਇਹ ਬਿਆਨ ਜਾਰੀ ਕਰਦਿਆਂ ਟਰੂਡੋ ਨੇ ਭਾਰਤੀ ਡਿਪਲੋਮੈਟ ਨੂੰ ਵੀ ਵਾਪਸ ਜਾਣ ਦੀ ਗੱਲ ਆਖ ਦਿੱਤੀ ਸੀ।

ਇਸ ’ਤੇ ਭਾਰਤ ਨੇ ਟਰੂਡੋ ਦੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਤੇ ਨਾਲ ਹੀ ਪਲਟਵਾਰ ਕਰਦਿਆਂ ਦਿੱਲੀ ’ਚ ਬੈਠੇ ਕੈਨੇਡਾ ਦੇ ਇੱਕ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ ਦੇ ਦਿੱਤੇ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਨੇ ਦੋਵਾਂ ਮੁਲਕਾਂ ਵਿੱਚ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਵੀ ਜਾਰੀ ਕੀਤੀ। ਭਾਰਤ ਨੇ ਇਸ ਤੋਂ ਵੀ ਅੱਗੇ ਜਾਂਦਿਆਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਹੀ ਅਣਮਿੱਥੇ ਸਮੇਂ ਲਈ ਰੋਕ ਦਿੱਤੀਆਂ। ਹੁਣ ਭਾਰਤ ਨੇ ਹੋਰ ਵੱਡਾ ਕਦਮ ਚੁੱਕਦਿਆਂ ਕੈਨੇਡਾ ਦੇ 40 ਡਿਪਲੋਮੈਟਸ ਨੂੰ ਵੀ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ।

ਸੋ ਦੋਵਾਂ ਮੁਲਕਾਂ ਵਿਚਾਲੇ ਚੱਲ ਰਿਹਾ ਇਹ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਉਮੀਦ ਕਰਦੇ ਹਾਂ ਕਿ ਦੋਵੇਂ ਦੇਸ਼ ਗੱਲਬਾਤ ਰਾਹੀਂ ਜਲਦ ਇਸ ਮਸਲੇ ਦਾ ਹੱਲ ਕੱਢਣਗੇ ਤੇ ਅਮਰੀਕਾ ਵਿਚੋਲ਼ਗੀ ਦਾ ਕੰਮ ਕਰੇਗਾ।

RELATED ARTICLES

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ ਚੰਡੀਗੜ੍ਹ/ਅੰਮ੍ਰਿਤਸਰ:  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼...

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ ਤਿਰੂਵਨੰਤਪੁਰਮ (ਕੇਰਲਾ): ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ...

Canada: ਨਿਊਯਾਰਕ ਵਿਖੇ ਕਾਊਂਸਲ ਜਨਰਲ ਲਈ 9 ਮਿਲੀਅਨ ਡਾਲਰ ਦਾ ਕੋਂਡੋ (ਫਲੈਟ) ਖਰੀਦਿਆ

Canada: ਨਿਊਯਾਰਕ ਵਿਖੇ ਕਾਊਂਸਲ ਜਨਰਲ ਲਈ 9 ਮਿਲੀਅਨ ਡਾਲਰ ਦਾ ਕੋਂਡੋ (ਫਲੈਟ) ਖਰੀਦਿਆ ਓਟਾਵਾ : ਕੈਨੇਡਾ ਦੇ ਨਿਊਯਾਰਕ ’ਚ ਕਾਊਂਸਲ ਜਨਰਲ ਉਨ੍ਹਾਂ ਗਵਾਹਾਂ ਵਿਚ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments