Saturday, May 18, 2024
Home International ਇਜ਼ਰਾਈਲ ਨੇ ਐਲਨ ਮਸਕ ਨੂੰ ਦਿੱਤੀ ਚਿਤਾਵਨੀ, ਕਿਹਾ-ਹਮਾਸ ਖ਼ਿਲਾਫ਼ ਹਰ ਤਰ੍ਹਾਂ ਦੀ...

ਇਜ਼ਰਾਈਲ ਨੇ ਐਲਨ ਮਸਕ ਨੂੰ ਦਿੱਤੀ ਚਿਤਾਵਨੀ, ਕਿਹਾ-ਹਮਾਸ ਖ਼ਿਲਾਫ਼ ਹਰ ਤਰ੍ਹਾਂ ਦੀ ਕਰਾਂਗੇ ਕਾਰਵਾਈ

ਤੇਲ ਅਵੀਵ (ਏਐਨਆਈ): ਇਜ਼ਰਾਈਲ ਨੇ ਗਾਜ਼ਾ ਵਿੱਚ ਸਹਾਇਤਾ ਸੰਗਠਨਾਂ ਨੂੰ ਇੰਟਰਨੈਟ ਕਨੈਕਟੀਵਿਟੀ ਪ੍ਰਦਾਨ ਕਰਨ ਲਈ ਐਲਨ ਮਸਕ ਦੇ ਪ੍ਰਸਤਾਵ ਦੀ ਨਿੰਦਾ ਕੀਤੀ ਹੈ ਕਿਹਾ ਕਿ ਹਮਾਸ ਇਸ ਦਾ ਫ਼ਾਇਦਾ ਉਠਾਏਗਾ। ਅਸਲ ਵਿਚ ਅਰਬਪਤੀ ਕਾਰੋਬਾਰੀ ਐਲੋਨ ਮਸਕ ਨੇ ਹਾਲ ਹੀ ਵਿੱਚ ਜੰਗ ਦੇ ਕਹਿਰ ਦਾ ਸਾਹਮਣਾ ਕਰ ਰਹੇ ਗਾਜ਼ਾ ਪੱਟੀ ਵਿੱਚ ਲੋਕਾਂ ਨੂੰ ਸੰਚਾਰ ਸਹੂਲਤਾਂ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ ਸੀ।

ਹੁਣ ਇਜ਼ਰਾਈਲ ਨੇ ਐਲਨ ਮਸਕ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਮਸਕ ਅਜਿਹਾ ਕਰਦਾ ਹੈ ਤਾਂ ਇਜ਼ਰਾਈਲ ਮਸਕ ਦੀ ਕੰਪਨੀ ਸਟਾਰਲਿੰਕ ਤੋਂ ਸਾਰੇ ਰਿਸ਼ਤੇ ਤੋੜ ਦੇਵੇਗਾ। ਇਜ਼ਰਾਈਲ ਨੇ ਇਹ ਵੀ ਕਿਹਾ ਕਿ ਉਹ ਹਮਾਸ ਖ਼ਿਲਾਫ਼ ਲੜਾਈ ਵਿੱਚ ਹਰ ਤਰੀਕੇ ਦੀ ਵਰਤੋਂ ਕਰੇਗਾ।

ਬਿਜਲੀ ਅਤੇ ਇੰਟਰਨੈਟ ਕਨੈਕਟੀਵਿਟੀ ਲਗਭਗ ਨਾ ਦੇ ਬਰਾਬਰ ਹੋਣ ਕਾਰਨ ਮਸਕ ਨੇ ਐਕਸ ‘ਤੇ ਕਿਹਾ, “ਸਟਾਰਲਿੰਕ ਗਾਜ਼ਾ ਵਿੱਚ ਅੰਤਰਰਾਸ਼ਟਰੀ ਤੌਰ ‘ਤੇ ਮਾਨਤਾ ਪ੍ਰਾਪਤ ਸਹਾਇਤਾ ਸੰਸਥਾਵਾਂ ਨਾਲ ਸੰਪਰਕ ਦਾ ਸਮਰਥਨ ਕਰੇਗਾ।” ਇੱਥੇ ਦੱਸ ਦਈਏ ਕਿ ਸਟਾਰਲਿੰਕ ਸੈਟੇਲਾਈਟਾਂ ਦਾ ਇੱਕ ਸਮੂਹ ਹੈ ਜੋ ਸੀਮਤ ਦੂਰਸੰਚਾਰ ਬੁਨਿਆਦੀ ਢਾਂਚੇ ਵਾਲੇ ਖੇਤਰਾਂ ਵਿੱਚ 60 ਤੋਂ ਵੱਧ ਦੇਸ਼ਾਂ ਵਿੱਚ ਇੰਟਰਨੈਟ ਕਨੈਕਟੀਵਿਟੀ ਪ੍ਰਦਾਨ ਕਰਦਾ ਹੈ। ਸਟਾਰਲਿੰਕ ਦਾ ਸੰਚਾਲਨ ਮਸਕ ਦੇ ਕੈਲੀਫੋਰਨੀਆ ਸਥਿਤ ਸਪੇਸਐਕਸ ਸਪੇਸਕ੍ਰਾਫਟ ਨਿਰਮਾਤਾ ਅਤੇ ਲਾਂਚ ਸੇਵਾ ਪ੍ਰਦਾਤਾ ਦੁਆਰਾ ਕੀਤਾ ਜਾਂਦਾ ਹੈ।

ਇਜ਼ਰਾਈਲ ਦੇ ਸੰਚਾਰ ਮੰਤਰੀ ਸ਼ਲੋਮੋ ਕਰਹੀ ਨੇ ਐਕਸ ‘ਤੇ ਇਸ ਵਿਚਾਰ ਦੀ ਆਲੋਚਨਾ ਕੀਤੀ। ਕਰਹੀ ਨੇ ਲਿਖਿਆ,”ਇਜ਼ਰਾਈਲ ਇਸ ਨਾਲ ਲੜਨ ਲਈ ਆਪਣੇ ਸਾਰੇ ਸਾਧਨਾਂ ਦੀ ਵਰਤੋਂ ਕਰੇਗਾ। ਹਮਾਸ ਇਸ ਨੂੰ ਅੱਤਵਾਦੀ ਗਤੀਵਿਧੀਆਂ ਲਈ ਵਰਤੇਗਾ। ਇਸ ਵਿਚ ਕੋਈ ਸ਼ੱਕ ਨਹੀਂ ਹੈ, ਅਸੀਂ ਇਹ ਜਾਣਦੇ ਹਾਂ, ਅਤੇ ਮਸਕ ਇਸ ਨੂੰ ਜਾਣਦੇ ਹਨ। ਹਮਾਸ ਆਈਐਸਆਈਐਸ ਹੈ,”। ਉਹਨਾਂ ਅੱਗੇ ਲਿਖਿਆ, “ਸ਼ਾਇਦ ਮਸਕ ਸਾਡੇ ਅਗਵਾ ਕੀਤੇ ਬੱਚਿਆਂ, ਪੁੱਤਰਾਂ, ਧੀਆਂ, ਬਜ਼ੁਰਗ ਲੋਕਾਂ ਦੀ ਰਿਹਾਈ ਨਾਲ ਇਸ ਦੀ ਸ਼ਰਤ ਰੱਖਣ ਲਈ ਤਿਆਰ ਹੋਵੇਗਾ। ਉਦੋਂ ਤੱਕ ਮੇਰਾ ਦਫ਼ਤਰ ਸਟਾਰਲਿੰਕ ਨਾਲ ਕੋਈ ਵੀ ਸਬੰਧ ਤੋੜ ਦੇਵੇਗਾ।”

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments