Saturday, May 18, 2024
Home International ਕੈਨੇਡਾ ਤੋਂ ਬਾਅਦ ਹੁਣ ਲੰਡਨ ਅਸੈਂਬਲੀ 'ਚ ਹਿੰਦੂਫੋਬੀਆ ਖ਼ਿਲਾਫ਼ ਮਤਾ ਪੇਸ਼

ਕੈਨੇਡਾ ਤੋਂ ਬਾਅਦ ਹੁਣ ਲੰਡਨ ਅਸੈਂਬਲੀ ‘ਚ ਹਿੰਦੂਫੋਬੀਆ ਖ਼ਿਲਾਫ਼ ਮਤਾ ਪੇਸ਼

ਲੰਡਨ – ਕੈਨੇਡਾ ਦੀ ਸੰਸਦ ‘ਚ ਹਿੰਦੂਫੋਬੀਆ ਖ਼ਿਲਾਫ਼ ਪਟੀਸ਼ਨ ਦਾਇਰ ਕੀਤੇ ਜਾਣ ਤੋਂ ਅਗਲੇ ਹੀ ਦਿਨ ਬਰੰਟ ਅਤੇ ਹੈਰੋ ਦੇ ਵਿਧਾਇਕ ਕੇਰੂਪੇਸ਼ ਹਿਰਾਨੀ ਨੇ ਲੰਡਨ ਅਸੈਂਬਲੀ ‘ਚ ਹਿੰਦੂਫੋਬੀਆ ਖ਼ਿਲਾਫ਼ ਮਤਾ ਪੇਸ਼ ਕੀਤਾ ਹੈ।

ਸਦਨ ‘ਚ ਆਪਣੇ ਸੰਬੋਧਨ ਦੌਰਾਨ ਹਿਰਾਨੀ ਨੇ ਕਿਹਾ ਕਿ ਇੰਗਲੈਂਡ ਅਤੇ ਵੇਲਜ਼ ‘ਚ ਅਪਰਾਧ ਸਰਵੇਖਣ ਦੇ ਨਤੀਜਿਆਂ ਮੁਤਾਬਕ ਹਿੰਦੂ ਧਾਰਮਿਕ ਤੌਰ ‘ਤੇ ਨਿਸ਼ਾਨਾ ਬਣਾਉਣ ਵਾਲਾ ਦੂਜਾ ਸਭ ਤੋਂ ਵੱਡਾ ਭਾਈਚਾਰਾ ਹੈ ਅਤੇ ਪੁਲਸ ਵੀ ਹਿੰਦੂਆਂ ਖ਼ਿਲਾਫ਼ ਨਫਰਤੀ ਅਪਰਾਧਾਂ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ। ਇਸ ਲਈ ਲੰਡਨ ਅਸੈਂਬਲੀ ਨੇ ਇਸ ਦਿਸ਼ਾ ਵਿਚ ਗੰਭੀਰਤਾ ਨਾਲ ਸੋਚਣਾ ਸ਼ੁਰੂ ਕਰ ਦਿੱਤਾ ਹੈ ਅਤੇ ਅਸੈਂਬਲੀ ਵੱਲੋਂ ਕਿਹਾ ਗਿਆ ਹੈ ਕਿ ਮੈਟਰੋਪੋਲੀਟਨ ਪੁਲਸ ਨੂੰ ਇਸ ਮਾਮਲੇ ਵਿਚ ਕਮਿਊਨਿਟੀ ਲੀਡਰਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਨਫ਼ਰਤੀ ਅਪਰਾਧਾਂ ਵਿਰੁੱਧ ਸ਼ਿਕਾਇਤ ਕਰਨ ਲਈ ਜਾਗਰੂਕ ਕੀਤਾ ਜਾ ਸਕੇ।

ਆਪਣੇ ਪ੍ਰਸਤਾਵ ਵਿਚ ਹਿਰਾਨੀ ਨੇ ਕਿਹਾ ਕਿ ਲੰਡਨ ਵਿਚ ਹਿੰਦੂਫੋਬੀਆ ਲਈ ਕੋਈ ਥਾਂ ਨਹੀਂ ਹੈ ਪਰ ਇਸ ਦੇ ਬਾਵਜੂਦ ਪਿਛਲੇ ਕੁਝ ਮਹੀਨਿਆਂ ਵਿਚ ਹਿੰਦੂਆਂ ਵਿਰੁੱਧ ਅਪਰਾਧ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ। ਅਸੈਂਬਲੀ ਵਿਚ ਇਹ ਵੀ ਚਰਚਾ ਕੀਤੀ ਗਈ ਕਿ ਲੰਡਨ ਦੇ ਗ੍ਰਹਿ ਵਿਭਾਗ ਅਨੁਸਾਰ, 2022-23 ਵਿਚ ਹਿੰਦੂਆਂ ਵਿਰੁੱਧ ਅਪਰਾਧ ਦੀਆਂ 291 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ ਅਤੇ ਇਹ ਇੰਗਲੈਂਡ ਅਤੇ ਵੇਲਜ਼ ਵਿਚ ਅਪਰਾਧ ਦੀਆਂ ਕੁੱਲ ਘਟਨਾਵਾਂ ਦਾ 3 ਫ਼ੀਸਦੀ ਬਣਦੀ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments