Friday, May 17, 2024
Home Punjab ਤਰਨਤਾਰਨ : ਜਿਮ ਮਾਲਕ ਦੇ ਕਤ.ਲ ਪਿੱਛੇ ਨਿਕਲੀ ਪਤਨੀ, ਪੁਲਿਸ ਨੇ ਕੀਤੇ...

ਤਰਨਤਾਰਨ : ਜਿਮ ਮਾਲਕ ਦੇ ਕਤ.ਲ ਪਿੱਛੇ ਨਿਕਲੀ ਪਤਨੀ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਰਨਤਾਰਨ ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ‘ਚ ਦੇਰ ਰਾਤ 2 ਅਣਪਛਾਤੇ ਵਿਅਕਤੀਆਂ ਵਲੋਂ ਇਕ ਜਿੰਮ ਮਾਲਕ ਦਾ ਘਰ ‘ਚ ਵੜ ਕੇ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ।

ਇਸ ਘਟਨਾ ਦੇ ਕੁਝ ਘੰਟਿਆਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਸ ਕਤਲਕਾਂਡ ਦਾ ਪਰਦਾਫਾਸ਼ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਘੜਿਆਲਾ ਨੇ ਕਰੀਬ ਅੱਠ ਸਾਲ ਵਿਦੇਸ਼ ਵਿੱਚ ਨੌਕਰੀ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਪਿੰਡ ਪਹੁੰਚ ਕੇ ਜਿਮ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਬੀਤੀ ਰਾਤ ਕਰੀਬ 1.30 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਰਣਜੀਤ ਸਿੰਘ ਦੇ ਘਰ ਦਾਖਲ ਹੋ ਕੇ ਰਿਵਾਲਵਰ ਨਾਲ ਉਸ ਨੂੰ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੀ ਪਤਨੀ ਅਤੇ ਪੁੱਤਰ ਨਾਲ ਕਮਰੇ ਵਿੱਚ ਸੁੱਤਾ ਪਿਆ ਸੀ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸਰੀਰ ਵਿੱਚ ਪੰਜ ਗੋਲੀਆਂ ਲੱਗਣ ਨਾਲ ਰਣਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਘਰ ‘ਚ ਮੌਜੂਦ ਪਿਤਾ ਮਲੂਕ ਸਿੰਘ ਹਮਲਾਵਰਾਂ ਨੂੰ ਫੜਨ ਲਈ ਅੱਗੇ ਆਏ ਤਾਂ ਦੋਸ਼ੀ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ।

ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਦਰ ਪੱਟੀ ਦੇ ਮੁਖੀ ਗੁਰਤੇਜ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪੱਟੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਤਲ ਪਿੱਛੇ ਰਣਜੀਤ ਸਿੰਘ ਦੀ ਪਤਨੀ ਦਾ ਹੱਥ ਹੋਣ ਦਾ ਖੁਲਾਸਾ ਹੋਇਆ ਹੈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਬਲਜੀਤ ਕੌਰ ਤੋਂ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਹੈ ਕਿ ਉਸ ਦੇ ਪਿੰਡ ਲੱਖਾ ਦੇ ਮਹਾਂਵੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ।

ਡੀ.ਐਸ.ਪੀ. ਨੇ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਪਿਤਾ ਨੇ ਵੀ ਕੁਝ ਮਹੀਨੇ ਪਹਿਲਾਂ ਹਲਫੀਆ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੀ ਬੇਟੀ ਭਵਿੱਖ ‘ਚ ਅਜਿਹੀ ਕੋਈ ਗਲਤੀ ਨਹੀਂ ਕਰੇਗੀ। ਉਸ ਨੇ ਦੱਸਿਆ ਕਿ ਮਹਾਂਵੀਰ ਸਿੰਘ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਰਣਜੀਤ ਸਿੰਘ ਨੂੰ ਪਿਸਤੌਲ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਦੇ ਪਿਤਾ ਮਲੂਕ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੀ ਪਤਨੀ ਬਲਜੀਤ ਕੌਰ, ਮਹਾਂਵੀਰ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments