Friday, May 17, 2024
Home Punjab ਵਿਵਾਦਾਂ 'ਚ ਘਿਰੇ ਗਾਇਕ ਕੇ. ਐੱਸ. ਮੱਖਣ, ਬਠਿੰਡਾ ਦੇ DC ਤੇ SSP...

ਵਿਵਾਦਾਂ ‘ਚ ਘਿਰੇ ਗਾਇਕ ਕੇ. ਐੱਸ. ਮੱਖਣ, ਬਠਿੰਡਾ ਦੇ DC ਤੇ SSP ਕੋਲ ਪਹੁੰਚੀ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਕੇ. ਐੱਸ. ਮੱਖਣ ਉਰਫ ਕੁਲਦੀਪ ਸਿੰਘ ਤੱਖਰ ਇਕ ਵਾਰ ਮੁੜ ਮੁਸ਼ਕਿਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ, ਕੁਝ ਦਿਨਾਂ ਤੱਕ ਕੇ. ਐੱਸ. ਮੱਖਣ ਦਾ ਗੀਤ ‘ਜ਼ਮੀਨ ਦਾ ਰੋਲਾ’ ਰਿਲੀਜ਼ ਹੋਵੇਗਾ, ਜਿਸ ਨੂੰ ਲੈ ਕੇ ਉਹ ਮੁਸ਼ਕਿਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਉਥੇ ਹੀ ਪੰਡਿਤ ਰਾਓ ਧਰਨੇਵਰ ਨੇ ਬਠਿੰਡਾ ਦੇ ਐੱਸ. ਐੱਸ. ਪੀ ਅਤੇ ਡੀ. ਸੀ. (ਡਿਪਟੀ ਕਮਿਸ਼ਨਰ) ਨੂੰ ਇਸੇ ਗੀਤ ਕਾਰਨ ਕੇ. ਐੱਸ. ਮੱਖਣ ਅਤੇ ਸਾਥੀ ਸੱਤੀ ਲੋਹਾ ਖੇੜਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।

ਦੱਸ ਦਈਏ ਕਿ ਪੰਡਿਤ ਰਾਓ ਧਰਨੇਵਰ ਨੇ ਆਪਣੀ ਸ਼ਿਕਾਇਤ ‘ਚ ਲਿਖਿਆ ਹੈ ਕਿ- ਕੇ. ਐੱਸ. ਮੱਖਣ ਦੇ ਨਵੇਂ ਗੀਤ ‘ਜ਼ਮੀਨ ਦਾ ਰੋਲਾ’ ਜੋ ਕਿ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ ‘ਚ ਹਥਿਆਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ। ਪੰਡਿਤ ਰਾਓ ਧਰਨੇਵਰ ਨੇ ਮੰਗ ਕੀਤੀ ਹੈ ਕਿ ਸਰਕਾਰ ਇਸ ‘ਤੇ ਸਖ਼ਤ ਕਾਰਵਾਈ ਕਰੇ ਅਤੇ ਗੀਤ ‘ਚੋਂ ਹਥਿਆਰਾਂ ਵਾਲੇ ਦ੍ਰਿਸ਼ ਹਟਾਏ ਜਾਣ।

ਦੱਸਣਯੋਗ ਹੈ ਕਿ ਕੇ. ਐੱਸ. ਮੱਖਣ ਦੇ ਇਸ ਆਉਣ ਵਾਲੇ ਗੀਤ ਦੀ ਸ਼ੂਟਿੰਗ ਦੀਆਂ ਕੁਝ ਤਸਵੀਰਾਂ ਵਾਇਰਲ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਸਵੀਰਾਂ ‘ਚ ਹਥਿਆਰਾਂ ਨਾਲ ਕੁਝ ਨੌਜਵਾਨ ਖੜ੍ਹੇ ਹਨ। ਧਰਨੇਵਰ ਦਾ ਕਹਿਣਾ ਹੈ ਕਿ ਜੇਕਰ ਇਸ ਗੀਤ ਨੂੰ ਰਿਲੀਜ਼ਿੰਗ ਤੋਂ ਪਹਿਲਾਂ ਹਥਿਆਰਾਂ ਦੀ ਵੀਡੀਓ ਡਿਲੀਟ ਨਹੀਂ ਕੀਤੀ ਜਾਵੇਗੀ ਤਾਂ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਜ਼ਿੰਮੇਵਾਰ ਹੋਣਗੇ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments