Friday, May 17, 2024
Home India ਗੱਡੀ 'ਤੇ ਕੈਨੇਡਾ ਤੋਂ ਭਾਰਤ ਪੁੱਜੇ ਜਸਮੀਤ ਸਿੰਘ ਸਾਹਨੀ

ਗੱਡੀ ‘ਤੇ ਕੈਨੇਡਾ ਤੋਂ ਭਾਰਤ ਪੁੱਜੇ ਜਸਮੀਤ ਸਿੰਘ ਸਾਹਨੀ

ਅੰਮ੍ਰਿਤਸਰ : ਗੱਡੀ ‘ਤੇ ਕੈਨੇਡਾ ਤੋਂ ਭਾਰਤ ਯਾਤਰਾ ‘ਤੇ ਨਿਕਲੇ ਜਸਮੀਤ ਸਿੰਘ ਸਾਹਨੀ 40 ਦਿਨ ‘ਚ 19 ਹਜ਼ਾਰ ਕਿਲੋਮੀਟਰ ਦਾ ਪੈਂਡਾ ਤੈਅ ਕਰਨ ਮਗਰੋਂ ਅੱਜ ਭਾਰਤ ਪੁੱਜ ਗਏ, ਜਿੱਥੇ ਅਟਾਰੀ ਵਾਹਗਾ ਸਰਹੱਦ ‘ਤੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ ਗਿਆ। ਕੈਨੇਡਾ ਦੇ ਵਾਸੀ ਜਸਮੀਤ ਸਾਹਨੀ ਨੇ ਬਰੈਂਪਟਨ ਸਥਿਤ ਆਪਣੇ ਘਰ ਤੋਂ ਇਸ ਸਫ਼ਰ ਦੀ ਸ਼ੁਰੂਆਤ ਕੀਤੀ ਸੀ ਤੇ ਅੱਜ ਉਹ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਏ।

ਇਸ ਦੌਰਾਨ ਉਨ੍ਹਾਂ ਨੇ ਅਮਨਸ਼ਾਂਤੀ ਤੇ ਏਕਤਾ ਦਾ ਸੁਨੇਹਾ ਦਿੱਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਸਮੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਦੇ ਵਸਨੀਕ ਹਨ। ਉਨ੍ਹਾਂ ਨੇ ਬਰੈਂਪਟਨ ਸਥਿਤ ਆਪਣੇ ਘਰ ਤੋਂ ਇਹ ਸਫ਼ਰ ਸ਼ੁਰੂ ਕੀਤਾ ਸੀ। 40 ਦਿਨ ‘ਚ 19 ਹਜ਼ਾਰ ਕਿਲੋਮੀਟਰ ਦਾ ਪੈਂਡਾ ਤੈਅ ਕਰਨ ਮਗਰੋਂ ਉਹ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਿੱਚ ਦਾਖਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਕਿਹਾ ਭਾਰਤੀਆਂ ਨੂੰ ਕੇਵਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਹੀ ਆਗਿਆ ਮਿਲਦੀ ਹੈ। ਬੇਸ਼ੱਕ ਉਹ ਭਾਰਤੀ ਸਰਹੱਦ ‘ਚ ਦਾਖਲ ਹੋ ਗਏ, ਪਰ ਉਨ੍ਹਾਂ ਦੀ ਇਹ ਯਾਤਰਾ ਦਿੱਲੀ ਜਾ ਕੇ ਸਮਾਪਤ ਹੋਵੇਗੀ। ਸਾਹਨੀ ਨੇ ਕਿਹਾ ਕਿ ਗੱਡੀ ‘ਤੇ ਇਸ ਯਾਤਰਾ ਦੌਰਾਨ ਉਨ੍ਹਾਂ ਨੇ ਅਮਨ ਸ਼ਾਂਤੀ ਤੇ ਏਕਤਾ ਦਾ ਸੁਨੇਹਾ ਦਿੱਤਾ।

ਇਸ ਮੌਕੇ ਜਸਮੀਤ ਸਿੰਘ ਸਾਹਨੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਹ ਬਹੁਤ ਖੁਸ਼ ਨੇ ਕਿ ਜਸਮੀਤ ਲੰਮੀ ਯਾਤਰਾ ਕਰਕੇ ਕੈਨੇਡਾ ਤੋਂ ਭਾਰਤ ਪੁੱਜਾ ਹੈ। ਇਸ ਦੇ ਚਲਦਿਆਂ ਉਨ੍ਹਾਂ ਨੇ ਅਟਾਰੀ ਵਾਹਗਾ ਸਰਹੱਦ ‘ਤੇ ਪੁੱਜ ਕੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments