Saturday, May 18, 2024
Home International ਸਾਊਥ ਕੋਰੀਆ : ਰੋਬੋਟ ਨੇ ਲਈ ਬੰਦੇ ਦੀ ਜਾ.ਨ, ਡੱਬੇ ਦੀ ਥਾਂ...

ਸਾਊਥ ਕੋਰੀਆ : ਰੋਬੋਟ ਨੇ ਲਈ ਬੰਦੇ ਦੀ ਜਾ.ਨ, ਡੱਬੇ ਦੀ ਥਾਂ ਚੁੱਕ ਲਿਆ ਇਨਸਾਨ

ਸਾਊਥ ਕੋਰੀਆ ਵਿੱਚ ਇੱਕ ਰੋਬੋਟ ਨੇ ਇੱਕ ਬੰਦੇ ਦੀ ਜਾਨ ਲੈ ਲਈ। ਰੋਬੋਟ ਡੱਬੇ ਅਤੇ ਮਨੁੱਖ ਵਿੱਚ ਫਰਕ ਨਹੀਂ ਕਰ ਸਕਿਆ।ਦੱਖਣੀ ਕੋਰੀਆ ਦੀ ਇੱਕ ਨਿਊਜ਼ ਏਜੰਸੀ ਮੁਤਾਬਕ ਇਹ ਹਾਦਸਾ ਰੋਬੋਟਿਕ ਬਾਂਹ, ਚੀਜ਼ਾਂ ਨੂੰ ਫੜਨ ਲਈ ਹੱਥ ਵਰਗੇ ਯੰਤਰ ‘ਚ ਖਰਾਬੀ ਕਾਰਨ ਵਾਪਰਿਆ।

ਇਸ ਰੋਬੋਟਿਕ ਬਾਂਹ ਨੇ ਕੈਨ ਨੂੰ ਚੁੱਕ ਕੇ ਇੱਕ ਪੈਨਲ ‘ਤੇ ਰੱਖਣਾ ਸੀ, ਪਰ ਇਸ ਨੇ ਕੈਨ ਦੀ ਬਜਾਏ ਇੱਕ ਇਨਸਾਨ ਨੂੰ ਫੜ ਲਿਆ।

ਰਿਪੋਰਟ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਰਮਚਾਰੀ ਰੋਬੋਟ ਦੇ ਸੈਂਸਰ ਆਪਰੇਸ਼ਨ ਦੀ ਜਾਂਚ ਕਰ ਰਿਹਾ ਸੀ। ਇਸ ਦੌਰਾਨ ਰੋਬੋਟਿਕ ਆਰਮ ਨੇ ਕਰਮਚਾਰੀ ਨੂੰ ਡੱਬਾ ਸਮਝ ਕੇ ਫੜ ਲਿਆ ਅਤੇ ਆਟੋਮੈਟਿਕ ਪੈਨਲ ਵੱਲ ਧੱਕ ਦਿੱਤਾ। ਇਸ ਕਾਰਨ ਮੁਲਾਜ਼ਮ ਦਾ ਚਿਹਰਾ ਅਤੇ ਛਾਤੀ ਬੁਰੀ ਤਰ੍ਹਾਂ ਕੁਚਲੇ ਗਏ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਰਿਪੋਰਟ ਮੁਤਾਬਕ ਇਹ ਟੈਸਟ 6 ਨਵੰਬਰ ਨੂੰ ਹੋਣਾ ਸੀ ਪਰ ਰੋਬੋਟ ਦੇ ਸੈਂਸਰ ‘ਚ ਖਰਾਬੀ ਕਾਰਨ ਟੈਸਟ ਨੂੰ ਦੋ ਦਿਨਾਂ ਲਈ ਟਾਲ ਦਿੱਤਾ ਗਿਆ, ਜਿਸ ਤੋਂ ਬਾਅਦ 8 ਨਵੰਬਰ ਨੂੰ ਇਹ ਘਟਨਾ ਵਾਪਰੀ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗਲਤੀ ਕਿੱਥੇ ਹੋਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਨੇ ਵੀਰਵਾਰ (9 ਨਵੰਬਰ) ਨੂੰ ਦੱਸਿਆ ਕਿ ਰੋਬੋਟ ‘ਚ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਹੁਣ ਲਾਪਰਵਾਹੀ ਲਈ ਸਾਈਟ ਦੇ ਸੁਰੱਖਿਆ ਪ੍ਰਬੰਧਕਾਂ ਦੇ ਖਿਲਾਫ ਜਾਂਚ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ।

ਦੱਸ ਦੇਈਏ ਕਿ ਪਿਛਲੇ ਸਾਲ ਰੂਸ ਵਿੱਚ ਇੱਕ ਸ਼ਤਰੰਜ ਟੂਰਨਾਮੈਂਟ ਦੌਰਾਨ ਇੱਕ ਰੋਬੋਟ ਨੇ 7 ਸਾਲ ਦੇ ਕ੍ਰਿਸਟੋਫਰ ਦੀ ਉਂਗਲੀ ਤੋੜ ਦਿੱਤੀ ਸੀ। ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਨਜ਼ਰ ਆਇਆ ਕਿ ਰੋਬੋਟ ਕਰਨ ਤੋਂ ਪਹਿਲਾਂ ਕ੍ਰਿਸਟੋਫਰ ਰੋਬੋਟ ਦੇ ਚਾਲ ਚੱਲਣਤੋਂ ਪਹਿਲਾਂ ਆਪਣੀ ਚਾਲ ਚੱਲ ਰਿਹਾ ਹੈ। ਕੁਝ ਦੇਰ ਬਾਅਦ ਅਜਿਹਾ ਲੱਗਦਾ ਹੈ ਕਿ ਉਸ ਦੀ ਆਪਣੀ ਉਂਗਲੀਰੋਬੋਟ ਵਿੱਚ ਫਸ ਗਈ ਹ।ਇੰਨੇਵਿੱਚ ਕੋਲ ਖੜ੍ਹੇ ਕੁਝ ਲੋਕ ਮੁੰਡੇ ਦੀ ਉਂਗਲੀ ਨੂੰ ਰੋਬੋਟ ਤੋਂ ਛੁਡਾਉਣ ਦੀ ਕੋਸ਼ਿਸ਼ ਕਰਦੇ ਹਨ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments