Friday, May 17, 2024
Home India PM Kisan Yojana ਦੀ 15ਵੀਂ ਕਿਸ਼ਤ ਹੋਈ ਜਾਰੀ, ਇਨ੍ਹਾਂ ਤਰੀਕਿਆਂ ਨਾਲ ਕਰੋ...

PM Kisan Yojana ਦੀ 15ਵੀਂ ਕਿਸ਼ਤ ਹੋਈ ਜਾਰੀ, ਇਨ੍ਹਾਂ ਤਰੀਕਿਆਂ ਨਾਲ ਕਰੋ ਚੈੱਕ ਕੀ ਤੁਹਾਡੇ ਅਕਾਊਂਟ ‘ਚ ਕਿੰਨਾ ਆਵੇਗਾ ਪੈਸਾ

ਨਲਾਈਨ ਡੈਸਕ, ਨਵੀਂ ਦਿੱਲੀ : ਤਾਂ ਆਖਿਰਕਾਰ ਅੱਜ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਜਾਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਕਰੋੜਾਂ ਯੋਗ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ ਕਰਨਗੇ।

ਪੀਐੱਮ ਮੋਦੀ ਅੱਜ ਝਾਰਖੰਡ ਦਾ ਦੌਰਾ ਕਰਨਗੇ ਤੇ ਉਥੋਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜਣਗੇ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਆਰਥਿਕ ਸਹਾਇਤਾ ਦਿੰਦੀ ਹੈ।

ਇਹ 6000 ਰੁਪਏ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੇ ਜਾਂਦੇ ਹਨ।

ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੇ ਸਾਲ 2019 ’ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਵਿੱਚ 6,000 ਰੁਪਏ ਦੀ ਸਾਲਾਨਾ ਰਾਸ਼ੀ ਦਿੱਤੀ ਜਾਂਦੀ ਹੈ। ਇਹ ਰਕਮ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਝਾਰਖੰਡ ਫੇਰੀ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਜਾਰੀ ਕੀਤੀ ਹੈ।

ਅੱਜ ਇਹ ਦੇਸ਼ ਦੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਅਕਾਊਂਟ ਵਿੱਚ ਆਇਆ ਹੈ। ਕਿਸ਼ਤ ਦੀ ਰਕਮ ਅਜੇ ਤੱਕ ਕਈ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਆਈ ਹੈ। ਅਜਿਹੇ ‘ਚ ਕਿਸਾਨਾਂ ਨੂੰ ਇਹ ਚੈੱਕ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੇ ਖਾਤੇ ‘ਚ ਕਿਸ਼ਤ ਦੀ ਰਕਮ ਆਈ ਹੈ ਜਾਂ ਨਹੀਂ।

ਇਨ੍ਹਾਂ ਕਿਸਾਨਾਂ ਦੇ ਖਾਤਿਆਂ ’ਚ ਨਹੀਂ ਆਉਣਗੇ ਪੈਸੇ

ਤੁਹਾਨੂੰ ਦੱਸ ਦੇਈਏ ਕਿ 15ਵੀਂ ਕਿਸ਼ਤ ਉਨ੍ਹਾਂ ਕਿਸਾਨਾਂ ਨੂੰ ਨਹੀਂ ਭੇਜੀ ਜਾਵੇਗੀ ਜਿਨ੍ਹਾਂ ਦੇ ਖਾਤੇ ਵੱਖ-ਵੱਖ ਪੋਰਟਲ ਨਾਲ ਲਿੰਕ ਨਹੀਂ ਕੀਤੇ ਗਏ ਹਨ ਭੁੱਲੇਖ ਵੈਰੀਫਿਕੇਸ਼ਨ ਤੇ ਆਧਾਰ ਸੀਡਿੰਗ ਨਹੀਂ ਕਰਵਾਈ ਗਈ ਹੈ।

ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਈਕੇਵਾਈਸੀ ਨਹੀਂ ਕਰਵਾਇਆ ਹੈ ਉਹ ਮੁੜ 15ਵੀਂ ਕਿਸ਼ਤ ਤੋਂ ਵਾਂਝੇ ਰਹਿ ਜਾਣਗੇ। ਜੇਕਰ ਤੁਸੀਂ ਅਜੇ ਤੱਕ eKYC ਨਹੀਂ ਕੀਤਾ ਹੈ ਤਾਂ ਇੱਥੇ ਦੱਸੀ ਗਈ ਪ੍ਰਕਿਰਿਆ ਦੀ ਪਾਲਣਾ ਕਰਕੇ ਤੁਰੰਤ ਆਪਣਾ eKYC ਪੂਰਾ ਕਰੋ:

eKYC ਕਰਵਾਉਣ ਲਈ ਸਭ ਤੋਂ ਪਹਿਲਾਂ PM ਕਿਸਾਨ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਓ।

ਇਸ ਤੋਂ ਬਾਅਦ ਤੁਹਾਨੂੰ ਸਕਰੀਨ ਦੇ ਖੱਬੇ ਪਾਸੇ ‘e-KYC’ ਦਾ ਵਿਕਲਪ ਦਿਖਾਈ ਦੇਵੇਗਾ। ਇਸ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ ਤੁਹਾਨੂੰ ਆਪਣਾ ਆਧਾਰ ਨੰਬਰ ਐਂਟਰ ਕਰਕੇ ਬਾਕੀ ਪ੍ਰਕਿਰਿਆ ਪੂਰੀ ਕਰਨੀ ਹੋਵੇਗੀ।

ਇੱਕ ਵਾਰ OTP ਵੈਰੀਫਾਈ ਹੋਣ ਤੋਂ ਬਾਅਦ ਤੁਹਾਡਾ eKYC ਪੂਰਾ ਹੋ ਜਾਵੇਗਾ।

ਕੀ ਹੈ ਪੀਐੱਮ ਕਿਸਾਨ ਯੋਜਨਾ?

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਇੱਕ ਕੇਂਦਰੀ ਯੋਜਨਾ ਹੈ। ਇਸ ਸਕੀਮ ਤਹਿਤ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਾਲਾਨਾ 6000 ਰੁਪਏ ਦੀ ਰਕਮ ਸਿੱਧੇ ਟਰਾਂਸਫਰ ਕਰਦੀ ਹੈ। ਹਾਲਾਂਕਿ, ਇਹ ਰਕਮ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਹ 2000 ਰੁਪਏ ਹਰ ਚਾਰ ਮਹੀਨੇ ਬਾਅਦ ਭੇਜੇ ਜਾਂਦੇ ਹਨ।

ਕੇਂਦਰ ਸਰਕਾਰ ਦੀ ਅਧਿਕਾਰਤ ਵੈੱਬਸਾਈਟ ਅਨੁਸਾਰ ਭਾਰਤ ਸਰਕਾਰ ਨੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 2.60 ਲੱਖ ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਹੈ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments