Friday, May 17, 2024
Home Punjab ਵਿਦੇਸ਼ ਤੋਂ ਆਏ ਫ਼ੋਨ ਨੇ ਕੱਢਿਆ ਸੱਜ-ਵਿਆਹੀ ਦਾ ਤ੍ਰਾਹ, ਵਿਆਹ ਵਾਲੇ ਘਰ...

ਵਿਦੇਸ਼ ਤੋਂ ਆਏ ਫ਼ੋਨ ਨੇ ਕੱਢਿਆ ਸੱਜ-ਵਿਆਹੀ ਦਾ ਤ੍ਰਾਹ, ਵਿਆਹ ਵਾਲੇ ਘਰ ‘ਚ ਪਏ ਕੀਰਣੇ

ਰੋਮ : ਦੀਵਾਲੀ ਵਾਲੀ ਰਾਤ ਹੋਈ ਅਣਹੋਣੀ ਦਾ ਦਰਦ ਸਬਾਊਦੀਆ (ਲਾਤੀਨਾ) ਇਲਾਕੇ ਦੇ ਭਾਰਤੀ ਹਾਲੇ ਭੁੱਲ ਨਹੀਂ ਸੀ ਸਕੇ ਕਿ ਅੱਜ ਇਕ ਹੋਰ ਕੁਦਰਤੀ ਕਹਿਰ ਵਿਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਨਾਲ ਪੂਰੇ ਇਲਾਕੇ ਵਿਚ ਮਾਤਮ ਛਾਅ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਸਵੇਰੇ ਰਾਕੇਸ਼ ਕੁਮਾਰ (35) ਸਾਈਕਲ ਉੱਪਰ ਕੰਮ ਲਈ ਜਾ ਰਿਹਾ ਸੀ ਕਿ ਮੀਲੀਆਰਾ ਨੰਬਰ 51 ਨੇੜੇ ਇਕ ਕਾਰ ਦੀ ਪਿੱਛਿਓਂ ਫੇਟ ਵੱਜਣ ਨਾਲ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਕੋਈ ਇਟਾਲੀਅਨ ਬਜ਼ੁਰਗ ਚਲਾ ਰਿਹਾ ਸੀ ਜਿਹੜਾ ਕਿ ਲਾਤੀਨਾ ਵਾਲੇ ਪਾਸੇ ਤੋਂ ਤੇਰਾਚੀਨਾ ਵੱਲ ਜਾ ਰਿਹਾ ਸੀ।

ਘਟਨਾ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਸੁੱਰਖਿਆ ਕਰਮਚਾਰੀ ਤੇ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਨੇ ਤੁਰੰਤ ਹੈਲੀਕਾਪਟਰ ਵਾਲੀ ਐਂਬੂਲਸ ਰਾਹੀਂ ਗੰਭੀਰ ਜ਼ਖ਼ਮੀ ਰਾਕੇਸ਼ ਕੁਮਾਰ ਨੂੰ ਲਾਤੀਨਾ ਦੇ ਸਾਂਤਾ ਮਾਰੀਆ ਗੋਰੇਤੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾ ਦਿੱਤਾ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਰਾਕੇਸ਼ ਕੁਮਾਰ ਅੱਜ ਦਮ ਤੋੜ ਗਿਆ। ਮ੍ਰਿਤਕ ਰਾਕੇਸ਼ ਕੁਮਾਰ ਪੁੱਤਰ ਗੁਰਦਿਆਲ ਸਿੰਘ ਪਿੰਡ ਭੰਗਲਾਂ ਮਹਿੰਦਪੁਰ ਤਹਿਸੀਲ ਨੰਗਲ ਡੈਮ ਜ਼ਿਲ੍ਹਾ ਰੂਪਨਗਰ ਨਾਲ ਸਬੰਧਤ ਸੀ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਕੁਮਾਰ ਹਾਲੇ 20 ਦਿਨ ਪਹਿਲਾਂ ਹੀ ਪੰਜਾਬ ਵਿਆਹ ਕਰਵਾ 11 ਨਵੰਬਰ ਇਟਲੀ ਵਾਪਸ ਆਇਆ ਸੀ। ਉਸ ਨੂੰ ਨਹੀਂ ਪਤਾ ਸੀ ਕਿ ਹੁਣ ਉਹ ਜਿਉਂਦਾ ਕਦੀ ਵੀ ਵਾਪਸ ਨਾ ਮਾਪਿਆਂ ਕੋਲ ਤੇ ਨਾ ਹੀ ਆਪਣੀ ਸੱਜ-ਵਿਆਹੀ ਚੂੜੇ ਵਾਲੀ ਕੋਲ ਵਾਪਸ ਜਾਵੇਗਾ। ਮ੍ਰਿਤਕ ਰਾਕੇਸ਼ ਕੁਮਾਰ ਘਰ ਦੀ ਗਰੀਬੀ ਦੂਰ ਕਰਨ ਕਰੀਬ 10 ਸਾਲ ਪਹਿਲਾਂ ਇਟਲੀ ਸ਼ਾਇਦ ਇਹੀ ਆਸ ਨਾਲ ਆਇਆ ਸੀ ਕਿ ਉਹ ਆਪਣੇ ਪਰਿਵਾਰ ਦਾ ਭੱਵਿਖ ਵਿਦੇਸ਼ ਵਿਚ ਬਿਹਤਰ ਬਣਾਏਗਾ ਪਰ ਨਹੀਂ ਪਤਾ ਸੀ ਕਿ ਬੁੱਢੇ ਮਾਪਿਆਂ ਨੂੰ ਸਦਾ ਵਾਸਤੇ ਬੇਸਹਾਰਾ ਕਰ ਜਾਵੇਗਾ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਛਾਅ ਗਈ ਹੈ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments