Saturday, September 28, 2024
Home Punjab ਚੌਥੀ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ, ਗੁਆਂਢ 'ਚ ਰਹਿੰਦੇ ਨਾਬਾਲਗ ਲੜਕੇ...

ਚੌਥੀ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ, ਗੁਆਂਢ ‘ਚ ਰਹਿੰਦੇ ਨਾਬਾਲਗ ਲੜਕੇ ਨੇ ਦਿੱਤਾ ਸ਼ਰਮਨਾਕ ਕਾਰੇ ਨੂੰ ਅੰਜਾਮ

ਲੁਧਿਆਣਾ : ਥਾਣਾ ਡੇਹਲੋਂ ਅਧੀਨ ਆਉਂਦੇ ਇਲਾਕੇ ‘ਚ 12 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਅਕਸਰ ਗੁਆਂਢ ‘ਚ ਰਹਿਣ ਵਾਲੇ ਇਕ ਲੜਕੇ ਦੇ ਘਰ ਚਲੇ ਜਾਂਦੇ ਸਨ। ਦੋ ਦਿਨ ਪਹਿਲੋਂ ਵੀ ਕੁਝ ਅਜਿਹਾ ਹੀ ਹੋਇਆl ਕੁਝ ਹੀ ਸਮੇਂ ਬਾਅਦ ਚੌਥੀ ਜਮਾਤ ‘ਚ ਪੜ੍ਹਨ ਵਾਲੀ ਉਨ੍ਹਾਂ ਦੀ 12 ਸਾਲ ਦੀ ਲੜਕੀ ਰੋਂਦੀ ਹੋਈ ਘਰ ਆਈ l ਬੱਚੀ ਨੇ ਜੋ ਕੁਝ ਦੱਸਿਆ ਉਹ ਸੁਣ ਕੇ ਪੂਰੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।

ਸਹਿਮੀ ਹੋਈ ਲੜਕੀ ਨੇ ਦੱਸਿਆ ਕਿ ਗੁਆਂਢੀ ਲੜਕੇ ਨੇ ਉਸ ਨਾਲ ਜਬਰ ਜਨਾਹ ਕੀਤਾ ਹੈl ਲੜਕੀ ਦੇ ਪਿਤਾ ਨੇ ਇਹ ਸਾਰਾ ਮਾਮਲਾ ਥਾਣਾ ਡੇਹਲੋਂ ਦੇ ਧਿਆਨ ‘ਚ ਲਿਆਂਦਾl ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਗੁਆਂਢ ‘ਚ ਰਹਿਣ ਵਾਲੇ ਨਬਾਲਗ ਲੜਕੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ l ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments