Amritsar News: ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਆ ਕੇ ਮੱਥਾ ਟੇਕਿਆ ਤੇ ਇਸ਼ਨਾਨ ਕੀਤਾ। ਇਸ ਦੌਰਾਨ ਠੰਢ ਦੇ ਬਾਵਜੂਦ ਸੰਗਤਾਂ ਨੇ ਬੈਠ ਕੇ ਗੁਰਬਾਣੀ ਦਾ ਕੀਰਤਨ ਸੁਣਿਆ। ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਦੂਰੋਂ ਨੇੜਿਓਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ।
ਇਸ ਮੌਕੇ ਸੰਗਤਾਂ ਨੇ ਗੁਰੂ ਘਰ ਆ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਚੜ੍ਹੀਦੀਕਲਾ ਦੀ ਅਰਦਾਸ ਕੀਤੀ।
ਹਾਸਲ ਜਾਣਕਾਰੀ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜੇ। ਉਨ੍ਹਾਂ ਅੱਜ ਦੇ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਗੁਰਬਾਣੀ ਦਾ ਆਨੰਦ ਮਾਣਿਆ।
ਅੱਜ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ। ਮਾਘੀ ਦੇ ਨਾਲ ਹੀ ਅੱਜ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲੱਗਦਾ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ। ਉਥੋਂ ਜੋ ਮੰਗੋ ਉਹੀ ਮਿਲਦਾ ਹੈ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅੱਜ-ਕੱਲ੍ਹ ਦੀ ਨੌਜਵਾਨ ਪੀੜੀ ਮਾਘੀ ਵਰਗੇ ਪਵਿੱਤਰ ਤਿਉਹਾਰਾਂ ਨੂੰ ਭੁੱਲਦੀ ਜਾ ਰਹੀ ਹੈ। ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਮਾਘੀ ਦਾ ਮਤਲਬ ਕੀ ਹੈ। ਸਾਨੂੰ ਲੋੜ ਹੈ ਉਨ੍ਹਾਂ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਾਉਣ ਦੀ।