Saturday, May 18, 2024
Home Punjab Punjab news: ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ...

Punjab news: ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ, ਵਿਕਾਰ ਕਾਰਜਾਂ ਦਾ ਲਿਆ ਜਾਇਜ਼ਾ

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ‘ਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।

ਇੱਥੇ ਪੰਜਾਬ ਭਵਨ ‘ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ‘ਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਜ਼ਾਹਰ ਕੀਤੀ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ‘ਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ।

ਭਗਵੰਤ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ‘ਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ‘ਚ ਸ਼ਾਮਲ ਕੀਤੀਆਂ ਗਈਆਂ ਹਨ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments