Monday, May 20, 2024
Home Canada ਕੈਨੇਡਾ ਦੀ ਟਰੂਡੋ ਸਰਕਾਰ 'ਤੇ ਮੰਡਰਾਏ ਖਤਰੇ ਦੇ ਬੱਦਲ

ਕੈਨੇਡਾ ਦੀ ਟਰੂਡੋ ਸਰਕਾਰ ‘ਤੇ ਮੰਡਰਾਏ ਖਤਰੇ ਦੇ ਬੱਦਲ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਕੁਝ ਦਿਨਾਂ ਦੀ ਪ੍ਰਾਹੁਣੀ ਮਹਿਸੂਸ ਹੋ ਰਹੀ ਹੈ। ਜੀ ਹਾਂ, ਐਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਨੇ ਚਿਤਾਵਨੀ ਦਿਤੀ ਹੈ ਕਿ 1 ਮਾਰਚ ਤੱਕ ਫਾਰਮਾਕੇਅਰ ਬਿਲ ਪਾਸ ਨਾ ਕੀਤਾ ਗਿਆ ਤਾਂ ਟਰੂਡੋ ਸਰਕਾਰ ਨੂੰ ਇਸ ਦੇ ਸਿੱਟੇ ਭੁਗਤਣੇ ਹੋਣਗੇ।

ਸਿਰਫ ਇਥੇ ਹੀ ਬੱਸ ਨਹੀਂ, ਜਗਮੀਤ ਸਿੰਘ ਵੱਲੋਂ ਫਾਰਮਾਕੇਅਰ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਕੀਤੀ ਮੀਟਿੰਗ ਦੌਰਾਨ ਖੜਕਾ-ਦੜਕਾ ਹੋਣ ਦੀਆਂ ਕਨਸੋਆਂ ਵੀ ਮਿਲ ਰਹੀਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਨੇ ਕਿਹਾ, ”ਮੈਂ ਪ੍ਰਧਾਨ ਮੰਤਰੀ ਨੂੰ ਸਾਫ਼ ਲਫ਼ਜ਼ਾਂ ਵਿਚ ਆਖ ਦਿਤਾ ਹੈ ਕਿ ਅਸੀਂ ਫਾਰਮਾਕੇਅਰ ਕਾਨੂੰਨ ਚਾਹੁੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਸਰਕਾਰ ਇਸ ਬਾਬਤ ਢੁਕਵੇਂ ਕਦਮ ਉਠਾਏਗੀ ਪਰ ਇਹ ਸਭ ਪਹਿਲੀ ਮਾਰਚ ਤੱਕ ਹੋ ਜਾਣਾ ਚਾਹੀਦਾ ਹੈ।”

ਐਨ.ਡੀ.ਪੀ. ਆਗੂ ਨੇ ਅੱਗੇ ਕਿਹਾ, ”ਮੈਂ ਲਿਬਰਲ ਸਰਕਾਰ ਨੂੰ ਨੋਟਿਸ ਦੇ ਦਿਤਾ ਹੈ ਅਤੇ ਜੇ 20 ਦਿਨਾਂ ਦੇ ਅੰਦਰ ਬਿਲ ਪਾਸ ਨਾ ਹੋਇਆ ਤਾਂ ਇਸ ਦੇ ਸਿੱਟੇ ਭੁਗਤਣਗੇ ਹੋਣਗੇ।” ਜਗਮੀਤ ਸਿੰਘ ਨੇ ਦੋਸ਼ ਲਾਇਆ ਕਿ ਟਰੂਡੋ ਸਰਕਾਰ ਦਵਾਈ ਕੰਪਨੀਆਂ ਨੂੰ ਪਤਿਆਉਣ ਦੀ ਯੋਜਨਾ ਵਿਚ ਜੁਟੀ ਹੋਈ ਹੈ ਅਤੇ ਇਕ ਵੱਡਾ ਬੀਮਾ ਲਿਆਉਣ ਦੇ ਮਨਸੂਬੇ ਘੜੇ ਜਾ ਰਹੇ ਹਨ।

ਇਸਲਾਮਾਬਾਦ : ਹਿੰਸਾ ਅਤੇ ਅੱਤਵਾਦ ਦੇ ਵਿਚਕਾਰ ਪਾਕਿਸਤਾਨ ਵਿੱਚ ਅੱਜ ਆਮ ਚੋਣਾਂ ਹੋ ਰਹੀਆਂ ਹਨ। ਇਸ ਵਾਰ ਚੋਣਾਂ ‘ਚ ਮੁੱਖ ਮੁਕਾਬਲਾ ਨਵਾਜ਼ ਸ਼ਰੀਫ ਦੀ ਪਾਰਟੀ ਮੁਸਲਿਮ ਲੀਗ ‘ਐਨ’ ਅਤੇ ਬਿਲਾਵਲ ਭੁੱਟੋ ਦੀ ਪਾਰਟੀ ਪੀਪੀਪੀ ਯਾਨੀ ਪਾਕਿਸਤਾਨ ਪੀਪਲਜ਼ ਪਾਰਟੀ ਵਿਚਕਾਰ ਹੈ।ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਜੇਲ੍ਹ ਵਿੱਚ ਹਨ। ਅੱਜ ਹੋ ਰਹੀ ਚੋਣ ਵੋਟਿੰਗ ਲਈ 26 ਕਰੋੜ ਬੈਲਟ ਪੇਪਰ ਛਾਪੇ ਗਏ ਹਨ। ਜਦੋਂ ਕਿ ਕੁੱਲ 22 ਕਰੋੜ ਦੀ ਆਬਾਦੀ ਵਿੱਚੋਂ 12.69 ਕਰੋੜ ਵੋਟਰ ਨਵੀਂ ਸਰਕਾਰ ਦੀ ਚੋਣ ਕਰਨ ਲਈ ਆਪਣੇ ਮਤ ਅਧਿਕਾਰ ਦੀ ਵਰਤੋਂ ਕਰ ਰਹੇ ਹਨ।ਭਾਰਤ ਦੇ ਉਲਟ, ਪਾਕਿਸਤਾਨ ਵਿੱਚ ਅਜੇ ਵੀ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਂਦੀਆਂ ਹਨ। ਪਾਕਿਸਤਾਨ ਵਿੱਚ ਚੋਣਾਂ ਦੇ ਉਸੇ ਦਿਨ ਨਤੀਜੇ ਆਉਣ ਦੀ ਪਰੰਪਰਾ ਹੈ। ਇਸ ਰਵਾਇਤ ਅਨੁਸਾਰ ਚੋਣ ਨਤੀਜੇ ਵੀ ਅੱਜ ਹੀ ਆ ਜਾਣਗੇ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

Recent Comments