Saturday, May 18, 2024
Home Punjab Punjabi Singer Death: ਪੰਜਾਬੀ ਗਾਇਕ ਦੇ ਦੇਹਾਂਤ ਨਾਲ ਸੰਗੀਤ ਜਗਤ 'ਚ ਸੋਗ...

Punjabi Singer Death: ਪੰਜਾਬੀ ਗਾਇਕ ਦੇ ਦੇਹਾਂਤ ਨਾਲ ਸੰਗੀਤ ਜਗਤ ‘ਚ ਸੋਗ ਦੀ ਲਹਿਰ, ਕਲਾਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Punjabi Singer Death: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਨੂੰ ਜਾਣ ਪੰਜਾਬੀਆਂ ਨੂੰ ਵੱਡਾ ਝਟਕਾ ਲੱਗੇਗਾ। ਦਰਅਸਲ, ਕਈ ਪੰਜਾਬੀ ਤੇ ਧਾਰਮਿਕ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੇ ਗਾਇਕ ਬੂਟਾ ਪ੍ਰਦੇਸੀ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਲਕਾ ਦੀਨਾਨਗਰ ਦੇ ਪਿੰਡ ਲੰਘੇ ਦੇ ਵਸਨੀਕ ਬੂਟਾ ਪ੍ਰਦੇਸੀ ਗਾਇਕ ਹੋਣ ਦੇ ਨਾਲ-ਨਾਲ ਇੱਕ ਚੰਗੇ ਗੀਤਕਾਰ ਵੀ ਸਨ।

ਉਹ ਨਿੱਕੀ ਉਮਰ ਤੋਂ ਹੀ ਸੰਗੀਤ ਨਾਲ ਜੁੜੇ ਹੋਏ ਸਨ। ਕਲਾਕਾਰ ਦੇ ਦੇਹਾਂਤ ਉੱਪਰ ਪੰਜਾਬੀ ਸਿਤਾਰਿਆਂ ਵੱਲੋਂ ਲਗਾਤਾਰ ਦੁੱਖ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਇਨ੍ਹਾਂ ਗੀਤਾਂ ਨੂੰ ਦਿੱਤੀ ਆਵਾਜ਼

ਬੂਟਾ ਪ੍ਰਦੇਸੀ ਦੇ ਗੀਤਾਂ ਦੀ ਗੱਲ ਕਰਿਏ ਤਾਂ ਉਨ੍ਹਾਂ ਦਾ ਪੰਜਾਬੀ ਗੀਤ ਚੋਟਾਂ ਦਿਲ ‘ਤੇ ਲੱਗੀਆਂ, ਦਸਤਾਰ, ਦਿਲ ‘ਤੇ ਵਾਰ, ‘ਮਹਿੰਦੀ ਸ਼ਗਨਾਂ ਦੀ’, ਧੀ ਬਾਬਲਾ ਅਤੇ ਨੱਚਕੇ ਵੇਖ ਲਓ ਸਮੇਤ ‘ਬੰਸੀ ਬਜਾ ਕੇ ਕਾਨਹਾ’ ਅਤੇ ਭੋਲੇ ਦੀ ਬਰਾਤ ਆ ਗਈ ਵਰਗੇ ਭਜਨਾਂ ਨੂੰ ਆਪਣੀ ਆਵਾਜ਼ ਦਿੱਤੀ।

ਦੱਸ ਦੇਈਏ ਕਿ ਪੰਜਾਬੀ ਗਾਇਕ ਦੀ ਬੇਵੱਕਤੀ ਮੌਤ ‘ਤੇ ਦੀਨਾਨਗਰ ਸੱਭਿਆਚਾਰਕ ਮੰਚ ਦੇ ਪ੍ਰਧਾਨ ਗਾਇਕ ਸਾਬੀ ਸਾਗਰ, ਵਾਈਸ ਪ੍ਰਧਾਨ ਰਾਜ ਕੁਮਾਰ ਰਾਜਾ, ਮੁੱਖ ਪ੍ਰਬੰਧਕ ਜੀਵਨ ਖੈਰੀ, ਕਲਾਕਾਰ ਯੂਨੀਅਨ ਦੀਨਾਨਗਰ ਦੇ ਪ੍ਰਧਾਨ ਰਮੇਸ਼ ਕਲੌਤਰਾ, ਗਾਇਕ ਅਸ਼ੋਕ ਅਨੁਰਾਗ, ਗੀਤਕਾਰ ਬਿੱਟੂ ਦੀਨਾਨਗਰੀ, ਗਾਇਕ ਬਲਬੀਰ ਬੀਰਾ ਗੁਲੇਲੜਾ, ਮਦਨ ਕਲਿਆਣ ਅਤੇ ਸੰਗੀਤਕਾਰ ਜਸਵਿੰਦਰ ਬੱਬਲੂ ਮੁਕੇਰੀਆਂ ਸਮੇਤ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਕਲਾਕਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments