Monday, May 20, 2024
Home Sport IND Vs ENG: ਟੀਮ ਇੰਡੀਆ 'ਤੇ ਫਿਰ ਮੰਡਰਾਏ ਮੁਸੀਬਤ ਦੇ ਬੱਦਲ, ਹੁਣ...

IND Vs ENG: ਟੀਮ ਇੰਡੀਆ ‘ਤੇ ਫਿਰ ਮੰਡਰਾਏ ਮੁਸੀਬਤ ਦੇ ਬੱਦਲ, ਹੁਣ ਜਸਪ੍ਰੀਤ ਬੁਮਰਾਹ ਦੇ ਖੇਡਣ ‘ਤੇ ਲੱਗੇ ਸਵਾਲੀਆ ਨਿਸ਼ਾਨ

IND Vs ENG: ਇੰਗਲੈਂਡ ਦੇ ਖਿਲਾਫ 15 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਤੀਜੇ ਟੈਸਟ ਮੈਚ ‘ਚ ਜਸਪ੍ਰੀਤ ਬੁਮਰਾਹ ਦੇ ਖੇਡਣ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਜਸਪ੍ਰੀਤ ਬੁਮਰਾਹ ਮੈਚ ਤੋਂ ਇੱਕ ਦਿਨ ਪਹਿਲਾਂ ਤੱਕ ਰਾਜਕੋਟ ਵਿੱਚ ਟੀਮ ਇੰਡੀਆ ਵਿੱਚ ਸ਼ਾਮਲ ਨਹੀਂ ਹੋਏ ਸਨ। ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ ਜਸਪ੍ਰੀਤ ਬੁਮਰਾਹ ਲਗਾਤਾਰ ਅਭਿਆਸ ਸੈਸ਼ਨਾਂ ਨੂੰ ਛੱਡ ਰਹੇ ਹਨ।

ਹਾਲਾਂਕਿ ਬੁਮਰਾਹ ਤੀਜੇ ਟੈਸਟ ‘ਚ ਪਲੇਇੰਗ 11 ਦਾ ਹਿੱਸਾ ਹੋਣਗੇ ਜਾਂ ਨਹੀਂ, ਇਸ ਬਾਰੇ ਤਸਵੀਰ ਬੁੱਧਵਾਰ ਯਾਨਿ ਅੱਜ ਸਪੱਸ਼ਟ ਹੋ ਸਕਦੀ ਹੈ। ਮਿਡਲ ਆਰਡਰ ‘ਚ ਤਜ਼ਰਬੇ ਦੀ ਕਮੀ ਨੂੰ ਦੇਖਦੇ ਹੋਏ ਟੀਮ ਮੈਨੇਜਮੈਂਟ ਵੀ 5 ਦੀ ਬਜਾਏ 4 ਗੇਂਦਬਾਜ਼ਾਂ ਨਾਲ ਮੈਦਾਨ ‘ਚ ਉਤਰਨ ਦੀ ਯੋਜਨਾ ਬਣਾ ਰਹੀ ਹੈ।

6 ਦਿਨਾਂ ਦੇ ਬ੍ਰੇਕ ਤੋਂ ਬਾਅਦ ਭਾਰਤੀ ਖਿਡਾਰੀ 11 ਫਰਵਰੀ ਨੂੰ ਹੀ ਰਾਜਕੋਟ ਪਹੁੰਚੇ ਸੀ। 11 ਫਰਵਰੀ ਤੋਂ ਹੀ ਟੀਮ ਇੰਡੀਆ ਦੇ ਖਿਡਾਰੀ ਤੀਜੇ ਟੈਸਟ ਲਈ ਅਭਿਆਸ ਕਰ ਰਹੇ ਹਨ। ਪਰ ਬੁਮਰਾਹ ਅਜੇ ਤੱਕ ਅਭਿਆਸ ਕੈਂਪ ਦਾ ਹਿੱਸਾ ਨਹੀਂ ਬਣੇ ਹਨ। ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ ਜਸਪ੍ਰੀਤ ਬੁਮਰਾਹ ਬੁੱਧਵਾਰ ਨੂੰ ਅਭਿਆਸ ਸੈਸ਼ਨ ‘ਚ ਹਿੱਸਾ ਲੈ ਸਕਦੇ ਹਨ। ਸ਼ੁਰੂਆਤ ‘ਚ ਇਹ ਗੱਲ ਸਾਹਮਣੇ ਆਈ ਸੀ ਕਿ ਜਸਪ੍ਰੀਤ ਬੁਮਰਾਹ ਨੂੰ ਤੀਜੇ ਟੈਸਟ ਤੋਂ ਆਰਾਮ ਦਿੱਤਾ ਜਾਵੇਗਾ। ਪਰ ਦੂਜੇ ਅਤੇ ਤੀਜੇ ਟੈਸਟ ਦੌਰਾਨ 10 ਦਿਨਾਂ ਦੇ ਵਕਫੇ ਕਾਰਨ ਜਸਪ੍ਰੀਤ ਬੁਮਰਾਹ ਦੇ ਖੇਡਣ ਦੀ ਸੰਭਾਵਨਾ ਵੱਧ ਗਈ ਹੈ। ਹਾਲੀਆ ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਬੁਮਰਾਹ ਤੀਜੇ ਟੈਸਟ ‘ਚ ਖੇਡਣਗੇ ਅਤੇ ਉਨ੍ਹਾਂ ਨੂੰ ਚੌਥੇ ਟੈਸਟ ਤੋਂ ਆਰਾਮ ਦਿੱਤਾ ਜਾ ਸਕਦਾ ਹੈ।

ਬੁਮਰਾਹ ਦੇ ਖੇਡਣ ‘ਤੇ ਸਥਿਤੀ ਸਪੱਸ਼ਟ ਨਹੀਂ ਹੈ

ਅਜੇ ਤੱਕ ਜਸਪ੍ਰੀਤ ਬੁਮਰਾਹ ਦੀ ਖੇਡ ‘ਤੇ ਤਸਵੀਰ ਸਪੱਸ਼ਟ ਨਹੀਂ ਹੈ। ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਦੀ ਗੈਰ-ਮੌਜੂਦਗੀ ‘ਚ ਟੀਮ ਇੰਡੀਆ ਦੀ ਬੱਲੇਬਾਜ਼ੀ ਲਾਈਨਅੱਪ ਕਾਫੀ ਕਮਜ਼ੋਰ ਨਜ਼ਰ ਆ ਰਹੀ ਹੈ। ਅਜਿਹੇ ‘ਚ ਬੱਲੇਬਾਜ਼ੀ ਲਾਈਨਅੱਪ ਨੂੰ ਮਜ਼ਬੂਤ ​​ਕਰਨ ਲਈ ਦੇਵਦੱਤ ਪਡਿਕਲ ਨੂੰ ਸਰਫਰਾਜ਼ ਖਾਨ ਦੇ ਨਾਲ ਡੈਬਿਊ ਕਰਨ ਦਾ ਮੌਕਾ ਮਿਲ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਟੀਮ ਇੰਡੀਆ ਤਿੰਨ ਸਪਿਨਰਾਂ ਨਾਲ ਮੈਦਾਨ ‘ਚ ਉਤਰੇਗੀ। ਰਵਿੰਦਰ ਜਡੇਜਾ ਫਿੱਟ ਹੈ ਅਤੇ ਵਾਪਸੀ ਲਈ ਤਿਆਰ ਹੈ। ਅਸ਼ਵਿਨ ਅਤੇ ਜਡੇਜਾ ਦੇ ਨੰਬਰ ਪਹਿਲਾਂ ਹੀ ਪੱਕੇ ਹੋ ਚੁੱਕੇ ਹਨ। ਜਸਪ੍ਰੀਤ ਬੁਮਰਾਹ ਇਕਲੌਤੇ ਤੇਜ਼ ਗੇਂਦਬਾਜ਼ ਵਜੋਂ ਰਾਜਕੋਟ ਵਿਚ ਟੀਮ ਦਾ ਹਿੱਸਾ ਬਣ ਸਕਦੇ ਹਨ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments