Friday, May 10, 2024
Home India ਕਿਸਾਨਾਂ ਦੇ ਦਿੱਲੀ ਕੂਚ ਨੂੰ ਮਿਲਿਆ ਰਾਕੇਸ਼ ਟਿਕੈਤ ਦਾ ਸਾਥ, ਬੋਲੇ-'ਹੁਣ ਵਾਪਿਸ...

ਕਿਸਾਨਾਂ ਦੇ ਦਿੱਲੀ ਕੂਚ ਨੂੰ ਮਿਲਿਆ ਰਾਕੇਸ਼ ਟਿਕੈਤ ਦਾ ਸਾਥ, ਬੋਲੇ-‘ਹੁਣ ਵਾਪਿਸ ਨਹੀਂ ਮੁੜ

ਕਿਸਾਨਾਂ ਦੇ ਦਿੱਲੀ ਕੂਚ ਨੂੰ ਰਾਕੇਸ਼ ਟਿਕੈਤ ਦਾ ਸਾਥ ਮਿਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਟਿਕੈਤ ਨੇ ਕਿਹਾ ਕਿ ਕਿਸਾਨ ਗੱਲਬਾਤ ਅਤੇ ਹੱਲ ਤੋਂ ਬਿਨਾਂ ਵਾਪਸ ਨਹੀਂ ਜਾਣ ਵਾਲੇ ਹਨ। ਸਰਕਾਰ ਕੋਲ 16 ਫਰਵਰੀ ਤੱਕ ਦਾ ਸਮਾਂ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਗੱਲਬਾਤ ਨਹੀਂ ਕਰਦੀ ਹੈ ਤਾਂ ਉਹ ਦਿੱਲੀ ਵੱਲ ਜਾਣਗੇ ਹੀ।
ਸਾਡੇ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੂਰ ਨਹੀਂ ਹੈ। ਸਰਕਾਰ ਕੋਲ ਹੱਲ ਕੱਢਣ ਲਈ 16 ਫਰਵਰੀ ਤੱਕ ਦਾ ਸਮਾਂ ਹੈ।

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਰਾਕੇਸ਼ ਟਿਕੈਤ ਦੀ ਜਥੇਬੰਦੀ ਵੀ ਇਸ ਭਾਰਤ ਬੰਦ ਦੇ ਹੱਕ ਵਿਚ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਅਸੀਂ ਦਿੱਲੀ ਬਾਰਡਰ ‘ਤੇ ਬੈਠੇ ਕਿਸਾਨਾਂ ਲਈ ਵੀ ਉੱਥੇ ਜਾਵਾਂਗੇ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਬਾਰਡਰ ‘ਤੇ ਜੁੱਟੇ ਹਨ। ਖ਼ਾਸ ਕਰ ਕੇ ਸ਼ੰਭੂ ਬਾਰਡਰ ‘ਤੇ ਕਿਸਾਨ ਵੱਡੀ ਗਿਣਤੀ ਵਿਚ ਮੌਜੂਦ ਹਨ। ਕਿਸਾਨ ‘ਦਿੱਲੀ ਚਲੋ’ ਤਹਿਤ ਰਾਜਧਾਨੀ ਵਿਚ ਆਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਹਨ।

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ਾ ਮੁਆਫ਼ੀ, ਪੁਲਸ ‘ਚ ਦਰਜ ਕੇਸ ਵਾਪਸ ਲੈਣ, ਲਖੀਮਪੁਰੀ ਖੀਰੀ ਹਿੰਸਾ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰ ਰਹੀ ਹੈ। । ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

RELATED ARTICLES

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

LEAVE A REPLY

Please enter your comment!
Please enter your name here

- Advertisment -

Most Popular

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ ‘ਜੰਗ’, ਹੋਏ ਮੇਹਣੋ ਮੇਹਣੀ

ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਿਚ ਛਿੜੀ ਪੋਸਟਰ 'ਜੰਗ', ਹੋਏ ਮੇਹਣੋ ਮੇਹਣੀ ਲੁਧਿਆਣਾ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਗਏ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਚੰਡੀਗੜ੍ਹ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ ...

Recent Comments