Thursday, May 9, 2024
Home Punjab Farmers Protest : ਸ਼ੰਭੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਨੇ ਗੁਰਜੰਟ ਸਿੰਘ ਨੂੰ...

Farmers Protest : ਸ਼ੰਭੂ ਬਾਰਡਰ ‘ਤੇ ਕਿਸਾਨ ਜਥੇਬੰਦੀਆਂ ਨੇ ਗੁਰਜੰਟ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਡੱਲੇਵਾਲ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਅਪੀਲ

ਫ਼ਿਰੋਜ਼ਪੁਰ : Farmers Protest 2024: ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਜਾ ਰਹੇ ਫਿਰੋਜ਼ਪੁਰ ਦੇ ਇਕ ਕਿਸਾਨ ਦੀ ਸ਼ਨਿਚਰਵਾਰ ਨੂੰ ਮੌਤ ਹੋ ਗਈ। 32 ਸਾਲਾ ਗੁਰਜੰਟ ਸਿੰਘ ਦੀ ਰਾਜਪੁਰਾ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ। ਅੱਜ ਸਵੇਰੇ 9 ਵਜੇ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਸਰਹੱਦ ਵਿਖੇ ਮ੍ਰਿਤਕ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਤੋਂ ਬਾਅਦ ਗੁਰਜੰਟ ਸਿੰਘ ਦੀ ਲਾਸ਼ ਨੂੰ ਉਸ ਦੇ ਪਿੰਡ ਭੇਜ ਦਿੱਤਾ ਗਿਆ।

ਸੂਬਾ ਸਰਕਾਰ ਕੋਲ ਚੁੱਕਾਂਗੇ ਮਾਮਲਾ : ਡੱਲੇਵਾਲ

ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਜੰਟ ਸਿੰਘ ਨੂੰ ਕਿਸਾਨ ਅੰਦੋਲਨ ਦਾ ਸ਼ਹੀਦ ਐਲਾਨੇ | ਨਾਲ ਹੀ ਪੀੜਤ ਪਰਿਵਾਰ ਨੂੰ ਮੁਆਵਜ਼ਾ ਤੇ ਹੋਰ ਸਹੂਲਤਾਂ ਦਿੱਤੀਆਂ ਜਾਣ। ਕਿਸਾਨ ਜਥੇਬੰਦੀਆਂ ਇਸ ਮੁੱਦੇ ਨੂੰ ਸੂਬਾ ਸਰਕਾਰ ਕੋਲ ਵੀ ਉਠਾਉਣਗੀਆਂ।

ਖੇਤਾਂ ‘ਚ ਪਲਟੀ ਸੀ ਟਰੈਕਟਰ-ਟਰਾਲੀ

ਦੱਸ ਦੇਈਏ ਕਿ ਗੁਰਜੰਟ ਸਿੰਘ ਆਪਣੇ ਸਾਥੀਆਂ ਸਮੇਤ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣ ਜਾ ਰਿਹਾ ਸੀ। ਉਸ ਦਾ ਟਰੈਕਟਰ ਟਰਾਲੀ ਰਾਜਪੁਰਾ ਨੇੜੇ ਖੇਤਾਂ ‘ਚ ਪਲਟ ਗਿਆ। ਇਸ ਕਾਰਨ ਗੁਰਜੰਟ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ ਪਟਿਆਲਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments