Thursday, May 9, 2024
Home Canada ਕੈਨੇਡਾ-ਅਮਰੀਕਾ ਬਾਰਡਰ 'ਤੇ ਭਾਰਤੀ ਪਰਵਾਰ ਦੀ ਮੌਤ ਦੇ ਮਾਮਲੇ 'ਚ ਇਕ ਗ੍ਰਿਫ਼ਤਾਰ

ਕੈਨੇਡਾ-ਅਮਰੀਕਾ ਬਾਰਡਰ ‘ਤੇ ਭਾਰਤੀ ਪਰਵਾਰ ਦੀ ਮੌਤ ਦੇ ਮਾਮਲੇ ‘ਚ ਇਕ ਗ੍ਰਿਫ਼ਤਾਰ

ਸ਼ਿਕਾਗੋ, 26 ਫਰਵਰੀ : ਕੈਨੇਡਾ-ਅਮਰੀਕਾ ਦੇ ਬਾਰਡਰ ‘ਤੇ ਅੰਤਾਂ ਦੀ ਠੰਢ ਵਿਚ ਜਾਨ ਗਵਾਉਣ ਵਾਲੇ ਭਾਰਤੀ ਪਰਵਾਰ ਦੇ ਮਾਮਲੇ ਵਿਚ ਸ਼ਿਕਾਗੋ ਪੁਲਿਸ ਵੱਲੋਂ ਹਰਸ਼ਕੁਮਾਰ ਰਮਨ ਲਾਲ ਪਟੇਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਗੋ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਓ’ਹੇਅਰ ਇੰਟਰਨੈਸ਼ਨਲ ਏਅਰਪੋਰਟ ਤੋਂ ਕਾਬੂ ਕੀਤੇ ਹਰਸ਼ ਕੁਮਾਰ ਉਰਫ ‘ਡਰਟੀ ਹੈਰੀ’ ਉਰਫ ‘ਪਰਮ ਸਿੰਘ’ ਉਰਫ ‘ਹਰੇਸ਼ ਰਮੇਸ਼ ਲਾਲ ਪਟੇਲ’ ਨੂੰ 28 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਹਰਸ਼ ਕੁਮਾਰ ਪਟੇਲ ਵਿਰੁੱਧ ਮਿਨੇਸੋਟਾ ਦੀ ਅਦਾਲਤ ਵਿਚ ਦਾਇਰ ਦਸਤਾਵੇਜ਼ਾਂ ਮੁਤਾਬਕ ਮਨੁੱਖੀ ਤਸਕਰੀ ਦੀ ਸਾਜ਼ਿਸ਼ ਵਿਚ ਉਸ ਦੀ ਸ਼ਮੂਲੀਅਤ ਬਾਰੇ ਵਿਸਤਾਰਤ ਜਾਣਕਾਰੀ ਮੌਜੂਦ ਹੈ। ਅਦਾਲਤ ਵਿਚ ਦਾਇਰ ਹਲਫੀਆ ਬਿਆਨ ਮੁਤਾਬਕ ਮਨੁੱਖੀ ਤਸਕਰੀ ਦੀ ਪੜਤਾਲ 39 ਸਾਲ ਦੇ ਜਗਦੀਸ਼ ਪਟੇਲ, ਉਸ ਦੀ 37 ਸਾਲਾ ਪਤਨੀ ਵੈਸ਼ਾਲੀਬੇਨ ਪਟੇਲ, 11 ਸਾਲ ਦੀ ਬੇਟੀ ਵਿਹਾਂਗੀ ਅਤੇ 3 ਸਾਲ ਦੇ ਬੇਟੇ ਧਾਰਮਿਕ ਪਟੇਲ ਦੀ ਮੌਤ ਨਾਲ ਸਬੰਧਤ ਹੈ ਜਿਨ੍ਹਾਂ ਦੀਆਂ ਲਾਸ਼ਾਂ ਅਮਰੀਕਾ ਦੇ ਬਾਰਡਰ ਤੋਂ ਸਿਰਫ 12 ਮੀਟਰ ਦੂਰ ਮੈਨੀਟੋਬਾ ਦੇ ਐਮਰਸਨ ਇਲਾਕੇ ਵਿਚ ਮਿਲੀਆਂ ਸਨ। ਲੋੜੀਂਦੇ ਗਰਮ ਕੱਪੜੇ ਨਾ ਹੋਣ ਕਾਰਨ ਮਨਫੀ 35 ਡਿਗਰੀ ਤਾਪਮਾਨ ਵਿਚ ਇਕੋ ਪਰਵਾਰ ਦੇ ਚਾਰ ਜੀਆਂ ਦੀ ਮੌਤ ਨੇ ਤਰਥੱਲੀ ਮਚਾਰ ਦਿਤੀ ਅਤੇ ਗੁਜਰਾਤ ਪੁਲਿਸ ਵੱਲੋਂ ਟਰੈਵਲ ਏਜੰਟਾਂ ਦੀ ਫੜੋ ਫੜੀ ਵੀ ਆਰੰਭੀ ਗਈ।

ਜਗਦੀਸ਼ ਪਟੇਲ ਦੀ ਪਰਵਾਰ ਸਣੇ ਮੌਤ ਦੌਰਾਨ ਹੀ ਅਮਰੀਕਾ ਦੇ ਬਾਰਡਰ ਪੈਟਰੌਲ ਏਜੰਟਾਂ ਨੇ 47 ਸਾਲ ਦੀ ਸਟੀਵ ਸ਼ੈਂਡ ਨੂੰ ਦੋ ਭਾਰਤੀ ਨਾਗਰਿਕਾਂ ਸਣੇ ਗ੍ਰਿਫ਼ਤਾਰ ਕੀਤਾ ਸੀ। ਸਟੀਵ ਸ਼ੈਂਡ ਨੇ ਬਿਆਨ ਦੇ ਦਿਤਾ ਕਿ ਫਲੋਰੀਡਾ ਤੋਂ ਚੱਲ ਰਹੇ ਮਨੁੱਖੀ ਤਸਕਰੀ ਦੇ ਧੰਦੇ ਦਾ ਕਰਤਾ ਧਰਤਾ ਹਰਸ਼ ਕੁਮਾਰ ਰਮਨ ਨਾਲ ਪਟੇਲ ਹੈ ਅਤੇ ਅਮਰੀਕੀ ਜਾਂਚਕਰਤਾਵਾਂ ਨੇ ਹਰਸ਼ ਕੁਮਾਰ ਪਟੇਲ ਨੂੰ ਮੁੱਖ ਸਾਜ਼ਿਸ਼ ਘਾੜਾ ਮੰਨ ਲਿਆ।

RELATED ARTICLES

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments