Wednesday, May 8, 2024
Home AAP ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਘਰ ਧੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਘਰ ਧੀ ਨੇ ਜਨਮ ਲਿਆ

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਘਰ ਧੀ ਨੇ ਜਨਮ ਲਿਆ
ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਮੁਹਾਲੀ ਦੇ ਸੁਪਰ ਸਪੈਸ਼ਲਿਸਟ ਹਸਪਤਾਲ ਵਿੱਚ ਧੀ ਨੂੰ ਜਨਮ ਦਿੱਤਾ ਹੈ। ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸ੍ਰੀ ਮਾਨ ਵੀ ਸਾਰੀ ਰਾਤ ਹਸਪਤਾਲ ਵਿੱਚ ਪਤਨੀ ਕੋਲ ਰਹੇ।

ਮੁੱਖ ਮੰਤਰੀ ਨੇ ਅੱਜ ਖ਼ੁਦ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਕੇ ਇਹ ਜਾਣਕਾਰੀ ਜਨਤਕ ਕੀਤੀ। ਉਨ੍ਹਾਂ ਲਿਖਿਆ,‘ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ,ਜ਼ੱਚਾ-ਬੱਚਾ ਦੋਵੇਂ ਤੰਦਰੁਸਤ ਨੇ।’ ਅੱਜ ਪਰਿਵਾਰ ਦੇ ਬਾਕੀ ਜੀਆਂ ਅਤੇ ਕੁੱਝ ਨਜ਼ਦੀਕੀ ਰਿਸ਼ਤੇਦਾਰਾਂ ਨੇ ਵੀ ਹਸਪਤਾਲ ਵਿੱਚ ਪਹੁੰਚ ਕੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਇਸ ਸਾਲ 26 ਜਨਵਰੀ ਨੂੰ ਲੁਧਿਆਣਾ ਵਿਖੇ ਤਿਰੰਗਾ ਲਹਿਰਾਉਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਆਪਣੇ ਸੰਬੋਧਨ ਵਿੱਚ ਡਾਕਟਰ ਗੁਰਪ੍ਰੀਤ ਕੌਰ ਦੇ ਗਰਭਵਤੀ ਹੋਣ ਬਾਰੇ ਜਨਤਕ ਤੌਰ ’ਤੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਆਮ ਲੋਕਾਂ ਨੂੰ ਇਹ ਅਪੀਲ ਕੀਤੀ ਸੀ ਕਿ ਧੀਆਂ ਨੂੰ ਕੁੱਖ ‘ਚ ਨਹੀਂ ਮਾਰਨਾ ਚਾਹੀਦਾ। ਉਧਰ ਕਈ ਅਲੋਚਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੀ ਜੰਮਣ ਦੀ ਵਧਾਈ ਦਿੰਦੇ ਹੋਏ ਨਵਜੰਮੀ ਬੱਚੀ ਦੀ ਸਿਹਤਯਾਬੀ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਪਰ ਨਾਲ ਹੀ ਤਾਹਨੇ ਮਿਹਣੇ ਵੀ ਦਿੱਤੇ ਕਿ ਡਿਲਿਵਰੀ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਨੂੰ ਹੀ ਕਿਉਂ ਚੁਣਿਆ ਗਿਆ? ਪੰਜਾਬ ਦਾ ਕੋਈ ਸਰਕਾਰੀ ਹਸਪਤਾਲ ਜਾਂ ਮੁਹੱਲਾ ਕਲੀਨਿਕ ਕਿਉਂ ਨਹੀਂ?

RELATED ARTICLES

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ ਪਟਿਆਲਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ...

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

LEAVE A REPLY

Please enter your comment!
Please enter your name here

- Advertisment -

Most Popular

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਹਰਿਆਣਾ ‘ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਤਿੰਨ ਆਜ਼ਾਦ ਵਿਧਾਇਕਾਂ ਨੇ ਵਾਪਸ ਲਈ ਹਮਾਇਤ ਰੋਹਤਕ : ਹਰਿਆਣਾ 'ਚ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਕੇ...

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ :  ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ...

Recent Comments