Friday, May 10, 2024
Home Canada 96% ਵਿਦਿਆਰਥੀ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਾਣਗੇ

96% ਵਿਦਿਆਰਥੀ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਾਣਗੇ

96% ਵਿਦਿਆਰਥੀ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਾਣਗੇ

ਓਨਟਾਰੀਓ: ਕੈਨੇਡਾ ਦੇ ਓਨਟਾਰੀਓ ਸੂਬੇ ਨੂੰ ਸੰਘੀ ਪੂਲ ਵਿੱਚੋਂ ਮਿਲਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਬਾਰੇ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਨਵੇਂ ਫੈਸਲੇ ਮੁਤਾਬਕ ਓਨਟਾਰੀਓ ਨੂੰ ਮਿਲਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਵਿੱਚੋਂ 96% ਵਿਦਿਆਰਥੀ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਜਾਣਗੇ।

ਬਾਕੀ 4 ਫੀਸਦੀ ਵਿਦਿਆਰਥੀ ਨਿੱਜੀ ਸੰਸਥਾਵਾਂ ਨੂੰ ਦਿੱਤੇ ਗਏ ਹਨ ਜੋ ਲੈਂਗੂਏਜ ਸਕੂਲਾਂ, ਨਿੱਜੀ ਯੂਨੀਵਰਸਿਟੀਆਂ ਅਤੇ ਹੋਰ ਚੋਣਵੀਆਂ ਸੰਸਥਾਵਾਂ ਕੋਲ ਜਾਣਗੇ। ਸਰਕਾਰ ਨੇ ਕਿਹਾ ਹੈ ਕਿ ਇੱਕ ਵੀ ਬੱਚਾ ਨਿੱਜੀ ਕੈਰੀਅਰ ਕਾਲਜਾਂ ਕੋਲ ਨਹੀਂ ਜਾਵੇਗਾ।

ਪ੍ਰੋਵੈਂਸ਼ੀਅਲ ਸਰਕਾਰ ਨੇ ਇਹ ਫੈਸਲਾ ਸੰਘੀ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੀ ਹਰ ਸੂਬੇ ਲਈ ਸੰਖਿਆ ਸੀਮਤ ਕਰਨ ਦੀ ਨੀਤੀ ਦੇ ਐਲਾਨ ਦੇ ਜਵਾਬ ਵਜੋਂ ਹੈ।

ਓਨਟਾਰੀਓ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਮੰਤਰੀ ਜਿਲ ਡਨਲਪ ਨੇ ਕਿਹਾ, “ਅਸੀਂ ਸਭ ਤੋਂ ਵਧੀਆ ਅਤੇ ਪ੍ਰਤਿਭਾ ਸੰਪਨ ਕੌਮਾਂਤਰੀ ਵਿਦਿਆਰਥੀਆਂ ਨੂੰ ਖਿੱਚ ਕੇ ਸਾਡੇ ਸੂਬੇ ਦੀ ਪੋਸਟ-ਸਕੈਂਡਰੀ ਸਿੱਖੀਆ ਦੇ ਮਿਆਰ ਨੂੰ ਕਾਇਮ ਰੱਖ ਰਹੇ ਹਾਂ।”

ਉਨ੍ਹਾਂ ਨੇ ਅੱਗੇ ਕਿਹਾ, “ਅਸੀਂ ਪੋਸਟ-ਸਕੈਂਡਰੀ ਸੰਸਥਾਵਾਂ ਨਾਲ ਮਿਲ ਕੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸੀ ਕਿ ਕੌਮਾਂਤਰੀ ਵਿਦਿਆਰਥੀ ਉਨ੍ਹਾਂ ਕੋਰਸਾਂ ਵਿੱਚ ਦਾਖਲ ਹੋਣ ਜੋ ਇਨ-ਡਿਮਾਂਡ ਜੌਬਸ ਵਿੱਚ ਸਾਡੀ ਮੰਗ ਦੀ ਪੂਰਤੀ ਕਰਨ ਵਿੱਚ ਮਦਦਗਾਰ ਹੋਣ।” ਕੌਮਾਂਤਰੀ ਵਿਦਿਆਰਥੀਆਂ ਦੀ ਸੰਖਿਆ ਸੀਮਤ ਕਰਨ ਦਾ ਫੈਸਲਾ ਸੰਘੀ ਸਰਕਾਰ ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਲਿਆ ਗਿਆ ਸੀ। ਕਿਆਸ ਲਗਾਏ ਜਾ ਰਹੇ ਸਨ ਕਿ ਓਨਟਾਰੀਓ ਨੂੰ ਇਸ ਨਵੀਂ ਨੀਤੀ ਨਾਲ ਕਰੀਬ 50% ਕੌਮਾਂਤਰੀ ਵਿਦਿਆਰਥੀਆਂ ਦਾ ਨੁਕਸਾਨ ਹੋਵੇਗਾ।

RELATED ARTICLES

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ

ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨਰ ਦੀ ਚਿਤਾਵਨੀ ਓਟਵਾ: ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

LEAVE A REPLY

Please enter your comment!
Please enter your name here

- Advertisment -

Most Popular

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

Recent Comments