Thursday, May 9, 2024
Home Business 25 ਲੱਖ ਕੱਚੇ ਵਿਦੇਸ਼ੀ ਕਾਮਿਆਂ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20...

25 ਲੱਖ ਕੱਚੇ ਵਿਦੇਸ਼ੀ ਕਾਮਿਆਂ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ

25 ਲੱਖ ਕੱਚੇ ਵਿਦੇਸ਼ੀ ਕਾਮਿਆਂ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ

ਓਨਟਾਰੀਓ: ਕੈਨੇਡਾ ਸਰਕਾਰ ਹੁਣ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕਰ ਰਹੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰ ਦਿੱਤੀ ਸੀ। ਇਸ ਮੌਕੇ ਇਥੇ ਅਸਥਾਈ ਤੌਰ ਉਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ ਆਰ) ਦੀ ਗਿਣਤੀ (foreign raw workers) ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ। ਆਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵੱਲੋਂ ਲਏ ਫੈਸਲੇ ਬਾਰੇ ਲੰਘੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਸਰਕਾਰ ਆਵਾਸ ਨਿਯਮਾਂ ਵਿਚਲੀਆਂ ਚੋਰ ਮੋਰੀਆਂ ਰਾਹੀਂ ਕੀਤੇ ਜਾਂਦੇ ਕਾਲੇ ਧੰਦੇ ਬੰਦ ਕਰਨਾ ਚਾਹੁੰਦੀ ਹੈ, ਜਿਸ ਲਈ ਸਖਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮੰਤਰੀ ਨੇ ਕਿਹਾ ਦੇਸ਼ ’ਚ ਕੁੱਲ ਆਬਾਦੀ ਦਾ ਸਵਾ 6 ਫੀਸਦ ਕੱਚੇ ਕਾਮੇ ਹਨ, ਜਿਸ ਨੂੰ ਘਟਾ ਕੇ ਸਤੰਬਰ ਤੱਕ 5 ਫੀਸਦ ਕੀਤਾ ਜਾਏਗਾ। ਵਪਾਰਕ ਅਦਾਰਿਆਂ ਨੂੰ 30 ਫੀਸਦ ਕੱਚੇ ਵਿਦੇਸ਼ੀ ਕਾਮੇ ਸੱਦਣ ਦੀ ਛੋਟ ਹੁਣ 20 ਫੀਸਦ ਹੋਵੇਗੀ।

ਮਿਲਰ ਨੇ ਸਪਸ਼ਟ ਕੀਤਾ ਕਿ ਸਿਸਟਮ ਨੂੰ ਵਿਦੇਸ਼ੀ ਕੱਚੇ ਕਾਮਿਆਂ ਦੀ ਨਿਰਭਰਤਾ ’ਚੋਂ ਉਭਾਰਨ ਲਈ ਕਾਰਜਕੁਸ਼ਲ ਤੇ ਸਵੈ-ਨਿਰਭਰ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਕਾਰਨ ਸਖਤ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀਆਂ ਦੀ ਆਮਦ ਉੱਤੇ ਇਹ ਪਾਬੰਦੀਆਂ ਪਹਿਲੀ ਮਈ ਤੋਂ ਲਾਗੂ ਹੋਣਗੀਆਂ ਤੇ ਸਤੰਬਰ ਤੱਕ ਗਿਣਤੀ ਘਟਾ ਲਈ ਜਾਏਗੀ। ਇਹ ਫੈਸਲਾ ਤਿੰਨ ਸਾਲ ਤੱਕ ਲਾਗੂ ਰਹੇਗਾ।

RELATED ARTICLES

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

LEAVE A REPLY

Please enter your comment!
Please enter your name here

- Advertisment -

Most Popular

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਫਿਰੋਜ਼ਪੁਰ: ਭਾਜਪਾ ਨੇ ਪੰਜਾਬ ਵਿੱਚ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ

ਜਾਂਚ ਕਮਿਸ਼ਨ ਨੇ ਚੋਣਾਂ ’ਚ ਵਿਦੇਸ਼ੀ ਦਖ਼ਲ ’ਤੇ ਚਿੰਤਾ ਪ੍ਰਗਟਾਈ ਵੈਨਕੂਵਰ: ਕੈਨੇਡਾ ਦੀਆਂ 2019 ਤੇ 2021 ਦੀਆਂ ਫੈਡਰਲ ਚੋਣਾਂ ਉੱਤੇ ਵਿਦੇਸ਼ੀ ਦਖਲ ਦੀਆਂ ਉਂਗਲਾਂ ਉੱਠਣ ਤੋਂ...

Recent Comments