Sunday, May 19, 2024
Home Canada ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਪੰਜਾਬੀ ਨੌਜਵਾਨ ਦੀ...

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਕੈਨੇਡਾ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਅਤੇ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ ‘ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਮੌਤ ਹੋ ਗਈ ਹੈ।

ਤੇਜਬੀਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ। ਦੱਸ ਦਈਏ ਕਿ ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ। ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਉਨ੍ਹਾਂ ਦੱਸਿਆ ਕਿ ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਅਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments