Friday, May 17, 2024
Home International ਇਜ਼ਰਾਈਲ ਵੱਲੋਂ ਉੱਤਰੀ ਗਾਜ਼ਾ ਦੀ ਸਰਹੱਦ ਖੋਲ੍ਹਣ ਦਾ ਐਲਾਨ

ਇਜ਼ਰਾਈਲ ਵੱਲੋਂ ਉੱਤਰੀ ਗਾਜ਼ਾ ਦੀ ਸਰਹੱਦ ਖੋਲ੍ਹਣ ਦਾ ਐਲਾਨ

ਇਜ਼ਰਾਈਲ ਵੱਲੋਂ ਉੱਤਰੀ ਗਾਜ਼ਾ ਦੀ ਸਰਹੱਦ ਖੋਲ੍ਹਣ ਦਾ ਐਲਾਨ

ਯੇਰੂਸ਼ਲਮ: ਇਜ਼ਰਾਈਲ ਨੇ ਅੱਜ ਕਿਹਾ ਕਿ ਉਹ ਗਾਜ਼ਾ ਪੱਟੀ ਵਿੱਚ ਮਾਨਵੀ ਸਹਾਇਤਾ ਵਧਾਉਣ ਲਈ ਕਦਮ ਚੁੱਕ ਰਿਹਾ ਹੈ। ਇਸ ਵਿੱਚ ਬੁਰੀ ਤਰ੍ਹਾਂ ਪ੍ਰਭਾਵਿਤ ਉੱਤਰੀ ਗਾਜ਼ਾ ਦੀ ਸਰਹੱਦ ਖੋਲ੍ਹਣਾ ਵੀ ਸ਼ਾਮਲ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਅੱਜ ਇਹ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਉਨ੍ਹਾਂ ਨੂੰ ਇਹ ਕਹੇ ਜਾਣ ਤੋਂ ਕੁੱਝ ਘੰਟੇ ਬਾਅਦ ਕੀਤਾ ਕਿ ਗਾਜ਼ਾ ਵਿੱਚ ਜੰਗ ਲਈ ਅਮਰੀਕੀ ਸਮਰਥਨ ਨਾਗਰਿਕਾਂ ਅਤੇ ਸਹਾਇਤਾ ਕਰਮੀਆਂ ਦੀ ਸੁਰੱਖਿਆ ਲਈ ਇਜ਼ਰਾਈਲ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ’ਤੇ ਨਿਰਭਰ ਕਰੇਗਾ।

ਇਜ਼ਰਾਈਲ ਦੇ ਐਲਾਨ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਕਿਹੜੀਆਂ ਵਸਤੂਆਂ ਕਿੰਨੀ ਮਾਤਰਾ ਵਿੱਚ ਆਉਣ ਦਿੱਤੀਆਂ ਜਾਣਗੀਆਂ। ਮਤਭੇਦਾਂ ਦੇ ਬਾਵਜੂਦ ਬਾਇਡਨ ਪ੍ਰਸ਼ਾਸਨ ਨੇ ਹਮਾਸ ਖ਼ਿਲਾਫ਼ ਯੁੱਧ ਲਈ ਇਜ਼ਰਾਈਲ ਨੂੰ ਅਹਿਮ ਫੌਜੀ ਸਹਾਇਤਾ ਅਤੇ ਸਿਆਸੀ ਸਮਰਥਨ ਦੇਣਾ ਜਾਰੀ ਰੱਖਿਆ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਕਿਹਾ ਕਿ ਉਹ ਇਜ਼ਰਾਈਲ ਸਰਕਾਰ ਵੱਲੋਂ ਗਾਜ਼ਾ ’ਚ ਸਹਾਇਤਾ ਵਧਾਉਣ ਲਈ ਕੀਤੇ ਗਏ ਐਲਾਨ ਦਾ ਸਵਾਗਤ ਕਰਦੇ ਹਨ ਪਰ ਇਹ ਬਾਇਡਨ ਪ੍ਰਸ਼ਾਸਨ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ।

ਬਲਿੰਕਨ ਨੇ ਕਿਹਾ, ‘‘ਇਹ ਚੰਗਾ ਕਦਮ ਹੈ ਪਰ ਅਸਲ ਪ੍ਰੀਖਿਆ ਇਸ ਦੇ ਨਤੀਜੇ ਹਨ ਜੋ ਅਸੀਂ ਆਉਣ ਵਾਲੇ ਦਿਨਾਂ ਵਿੱਚ ਵੇਖਣਾ ਚਾਹੁੰਦੇ ਹਾਂ।” ਉਨ੍ਹਾਂ ਕਿਹਾ ਕਿ ਅਮਰੀਕਾ ਟਕਰਾਅ ਰਹਿਤ ਅਤੇ ਤਾਲਮੇਲ ਵਾਲੀ ਬਿਹਤਰ ਪ੍ਰਣਾਲੀ ਦੇਖਣਾ ਚਾਹੁੰਦਾ ਹੈ ਤਾਂ ਜੋ ਗਾਜ਼ਾ ਅੰਦਰ ਸੁਰੱਖਿਅਤ ਢੰਗ ਨਾਲ ਸਹਾਇਤਾ ਪਹੁੰਚਾਈ ਜਾ ਸਕੇ।

ਇਜ਼ਰਾਈਲ ਵੱਲੋਂ ਫ਼ੌਜ ਦੇ ਦੋ ਅਧਿਕਾਰੀ ਬਰਖਾਸਤ

ਤਲ ਅਵੀਵ: ਇਜ਼ਰਾਈਲ ਦੀ ਫੌਜ ਨੇ ਅੱਜ ਕਿਹਾ ਕਿ ਉਸ ਨੇ ਗਾਜ਼ਾ ਵਿੱਚ ਡਰੋਨ ਹਮਲਿਆਂ ’ਚ ਭੂਮਿਕਾ ਲਈ ਦੋ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਫੌਜ ਨੇ ਇਸ ਸਬੰਧੀ ਤਿੰਨ ਹੋਰ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਇਨ੍ਹਾਂ ਹਮਲਿਆਂ ਵਿੱਚ ਸੱਤ ਸਹਾਇਤਾ ਕਰਮਚਾਰੀ ਮਾਰੇ ਗਏ ਸਨ। ਫੌਜ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੇ ਗੁਪਤ ਸੂਚਨਾ ਦੀ ਦੁਰਵਰਤੋਂ ਕੀਤੀ ਅਤੇ ਫੌਜ ਦੇ ਨਿਯਮਾਂ ਦੀ ਉਲੰਘਣਾ ਕੀਤੀ ਸੀ।

RELATED ARTICLES

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments