Monday, May 20, 2024
Home International ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਲੱਗੀਆਂ ਪੁਰਾਤਨ ਬੇਰੀਆਂ ਦੀ ਮਾਹਿਰਾਂ ਵੱਲੋਂ ਸਾਂਭ...

ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਲੱਗੀਆਂ ਪੁਰਾਤਨ ਬੇਰੀਆਂ ਦੀ ਮਾਹਿਰਾਂ ਵੱਲੋਂ ਸਾਂਭ ਸੰਭਾਲ

ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਲੱਗੀਆਂ ਪੁਰਾਤਨ ਬੇਰੀਆਂ ਦੀ ਮਾਹਿਰਾਂ ਵੱਲੋਂ ਸਾਂਭ ਸੰਭਾਲ
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਲੱਗੀਆਂ ਪੁਰਾਤਨ ਬੇਰੀਆਂ ਦੀ ਸਾਂਭ ਸੰਭਾਲ ਵਾਸਤੇ ਮਾਹਿਰਾਂ ਵੱਲੋਂ ਇਹਨਾਂ ਦੀ ਛੰਗਾਈ ਕੀਤੀ ਗਈ ਹੈ ,ਪਾਣੀ ਨਾਲ ਧੁਆਈ ਤੋਂ ਬਾਅਦ ਲੋੜ ਅਨੁਸਾਰ ਦਵਾਈ ਦਾ ਛਿੜਕਾ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਹਿਰ ਵਿਗਿਆਨੀਆਂ ਵੱਲੋਂ ਹਰ ਸਾਲ ਹੀ ਇੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਲੱਗੀਆਂ ਤਿੰਨ ਪੁਰਾਤਨ ਬੇਰੀਆਂ ਦੀ ਸਾਂਭ ਸੰਭਾਲ ਕੀਤੀ ਜਾਂਦੀ ਹੈ। ਇਨ੍ਹਾਂ ਪੁਰਾਤਨ ਬੇਰੀਆਂ ਵਿੱਚ ਦੁਖ ਭੰਜਣੀ ਬੇਰੀ, ਲਾਚੀ ਬੇਰੀ ਅਤੇ ਬੇਰ ਬਾਬਾ ਬੁੱਢਾ ਸਾਹਿਬ ਸ਼ਾਮਲ ਹਨ। ਇਹ ਪੁਰਾਤਨ ਬੇਰੀਆਂ ਗੁਰੂ ਰਾਮਦਾਸ ਜੀ ਦੇ ਵੇਲੇ ਦੀਆਂ ਹਨ , ਜਦੋਂ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕੀਤੀ ਗਈ ਸੀ। ਮਾਹਿਰ ਵਿਗਿਆਨੀਆਂ ਦੇ ਮੁਤਾਬਕ ਇਹਨਾਂ ਪੁਰਾਤਨ ਬੇਰੀਆਂ ਦੀ ਉਮਰ 500 ਸਾਲ ਤੋਂ ਵੱਧ ਹੈ।

ਪੁਰਾਤਨ ਬੇਰੀਆਂ ਦੀ ਸਾਂਭ ਸੰਭਾਲ ਲਈ ਪੁੱਜੀ ਟੀਮ ਵਿੱਚ ਸ਼ਾਮਿਲ ਕੀਟ ਵਿਗਿਆਨੀ ਡਾਕਟਰ ਸੁਖਦੀਪ ਸਿੰਘ ਨੇ ਦੱਸਿਆ ਕਿ ਮਾਹਿਰ ਵਿਗਿਆਨੀਆਂ ਦੀ ਟੀਮ ਵੱਲੋਂ ਸਾਲ ਵਿੱਚ ਪੰਜ ਤੋਂ ਛੇ ਵਾਰ ਇੱਥੇ ਦੌਰਾ ਕੀਤਾ ਜਾਂਦਾ ਹੈ ਅਤੇ ਪੁਰਾਤਨ ਬੇਰੀਆਂ ਦੀ ਸਾਂਭ ਸੰਭਾਲ ਲਈ ਕਾਰਜ ਕੀਤਾ ਜਾਂਦਾ ਹੈ। ਹੁਣ ਅਪਰੈਲ ਮਹੀਨੇ ਵਿੱਚ ਪੁਰਾਤਨ ਬੇਰੀਆਂ ਦੀਆਂ ਸੜ ਚੁੱਕੀਆਂ ਤੇ ਕਮਜ਼ੋਰ ਟਹਿਣੀਆਂ ਦੀ ਛੰਘਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਅਜਿਹੀਆਂ ਟਹਿਣੀਆਂ, ਜਿਨਾਂ ਤੇ ਧੁੱਪ ਨਹੀਂ ਪੈਂਦੀ ਜਾਂ ਉਹ ਹੇਠਲੇ ਹਿੱਸੇ ਵਿੱਚ ਹਨ ,ਉਹ ਸੁੱਕ ਜਾਂਦੀਆਂ ਹਨ ਅਤੇ ਉਹਨਾਂ ਨੂੰ ਕੱਟਣਾ ਜ਼ਰੂਰੀ ਹੁੰਦਾ ਹੈ। ਬੇਰੀਆਂ ਦੀ ਪਾਣੀ ਦੇ ਛਿੜਕਾ ਨਾਲ ਧੁਆਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਮਿੱਟੀ ਤੇ ਧੂੜ ਨਾਲ ਇਹਨਾਂ ਦੇ ਪੱਤੇ ਅਤੇ ਟਹਿਣੀਆਂ ਤੇ ਪ੍ਰਦੂਸ਼ਣ ਇਕੱਠਾ ਹੋ ਜਾਂਦਾ ਹੈ ਜਿਸ ਨੂੰ ਸਾਫ ਕਰਨਾ ਜ਼ਰੂਰੀ ਹੈ। ਇਹਨਾਂ ਨੂੰ ਕੀਟਾਂ ਤੋਂ ਬਚਾਉਣ ਵਾਸਤੇ ਨੀਮ ਅਤੇ ਧਰੇਕ ਤੋਂ ਤਿਆਰ ਕੀਤੀਆਂ ਦਵਾਈਆਂ ਦਾ ਛਿੜਕਾ ਵੀ ਕੀਤਾ।

ਉਹਨਾਂ ਕਿਹਾ ਕਿ ਪਿਛਲੇ 15-16 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਦਾ ਸਿੱਟਾ ਹੈ ਕਿ ਇਹਨਾਂ ਪੁਰਾਤਨ ਬੇਰੀਆਂ ਤੇ ਮੁੜ ਫਲ ਲੱਗਣ ਲੱਗ ਪਿਆ ਹੈ। ਇਸ ਵਾਰ ਵੀ ਸਾਰੀਆਂ ਬੇਰੀਆਂ ਤੇ ਚੰਗਾ ਫਲ ਲੱਗਿਆ। ਇਸ ਦੌਰਾਨ ਜਦੋਂ ਮਾਹਰ ਵਿਗਿਆਨੀਆਂ ਵੱਲੋਂ ਬੇਰੀਆਂ ਦੇ ਪੱਤੇ ਤੇ ਟਹਿਣੀਆਂ ਦੀ ਕਟਾਈ ਕੀਤੀ ਜਾ ਰਹੀ ਸੀ ਅਤੇ ਇਸ ਨਾਲ ਕਈ ਬੇਰ ਵੀ ਹੇਠਾਂ ਡਿੱਗੇ, ਜਿਸ ਨੂੰ ਲੋਕਾਂ ਨੇ ਪ੍ਰਸ਼ਾਦ ਵਜੋਂ ਚੁੱਕ ਲਿਆ ਤੇ ਆਪਣੇ ਨਾਲ ਲੈ ਗਏ । ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਆਖਿਆ ਕਿ ਬਾਗਬਾਨੀ ਮਹਿਰਾਂ ਵੱਲੋਂ ਹਰ ਸਾਲ ਹੀ ਇੱਥੇ ਇਹਨਾਂ ਪੁਰਾਤਨ ਬੇਰੀਆਂ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾਂਦੇ ਹਨ, ਜਿਸ ਤਹਿਤ ਮਾਹਰਾਂ ਦੀ ਟੀਮ ਵੱਲੋਂ ਬੇਰੀਆਂ ਦੀ ਛੰਗਾਈ ਕੀਤੀ ਗਈ ਹੈ ਅਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ।

RELATED ARTICLES

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments