Saturday, May 18, 2024
Home India ਅਕਾਲੀ ਦਲ (ਅ) ਨੇ ਸ੍ਰੀ ਅੰਮ੍ਰਿਤਸਰ, ਖਡੂਰ ਸਾਹਿਬ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ...

ਅਕਾਲੀ ਦਲ (ਅ) ਨੇ ਸ੍ਰੀ ਅੰਮ੍ਰਿਤਸਰ, ਖਡੂਰ ਸਾਹਿਬ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਅਕਾਲੀ ਦਲ (ਅ) ਨੇ ਸ੍ਰੀ ਅੰਮ੍ਰਿਤਸਰ, ਖਡੂਰ ਸਾਹਿਬ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ
ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਇਥੇ ਪਾਰਟੀ ਦਫ਼ਤਰ ਤੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਸੂਚੀ ਵਿੱਚ ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਹਲਕਾ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਹਲਕਾ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ।

ਸ੍ਰੀ ਅੰਮ੍ਰਿਤਸਰ ਹਲਕੇ ਤੋਂ ਚੋਣ ਮੈਦਾਨ ’ਚ ਉਤਾਰੇ ਈਮਾਨ ਸਿੰਘ ਮਾਨ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਹਨ। ਸ੍ਰੀ ਮਾਨ ਨੇ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ ’ਤੇ ਲੜੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜ ਹਲਕਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਚੰਦਰਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦੋਂ ਕਿ ਪਾਰਟੀ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਮੁੜ ਸੰਗਰੂਰ ਹਲਕੇ ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ। ਪਾਰਟੀ ਵੱਲੋਂ ਹੁਣ ਤੱਕ ਪੰਜਾਬ ਦੇ ਅੱਠ ਸੰਸਦੀ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
ਗੈਂਗਸਟਰ ਦੇ ਪਿਤਾ ਨੂੰ ਬਣਾਇਆ ਉਮੀਦਵਾਰ

ਹਲਕਾ ਫਿਰੋਜ਼ਪੁਰ ਤੋਂ ਐਲਾਨੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ, ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਹਨ ਅਤੇ ਪੰਜਾਬ ਪੁਲੀਸ ਵਿੱਚੋਂ ਸੇਵਾਮੁਕਤ ਇੰਸਪੈਕਟਰ ਹਨ। ਗੈਂਗਸਟਰ ਜੈਪਾਲ ਭੁੱਲਰ ਆਪਣੇ ਸਾਥੀਆਂ ਸਣੇ ਕਰੀਬ ਤਿੰਨ ਸਾਲ ਪਹਿਲਾਂ ਕਲਕੱਤਾ ਵਿੱਚ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ ਜਿਸ ਖ਼ਿਲਾਫ਼ ਕਰੀਬ ਤਿੰਨ ਦਰਜਨ ਤੋਂ ਵੱਧ ਅਪਰਾਧਿਕ ਕੇਸ ਦਰਜ ਸਨ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments