Saturday, May 18, 2024
Home India ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤ ਭਾਜਪਾ ’ਚ ਸ਼ਾਮਲ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤ ਭਾਜਪਾ ’ਚ ਸ਼ਾਮਲ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤ ਭਾਜਪਾ ’ਚ ਸ਼ਾਮਲ

-ਪਰਮਪਾਲ ਕੌਰ ਸਿੱਧੂ ਬਠਿੰਡਾ ਤੋਂ ਲੜ ਸਕਦੀ ਹੈ ਲੋਕ ਸਭਾ ਚੋਣ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਸ੍ਰੀ ਮਲੂਕਾ ਦਾ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਵੀ ਭਾਜਪਾ ’ਚ ਸ਼ਾਮਲ ਹੋ ਗਿਆ। ਪਰਮਪਾਲ ਕੌਰ ਸਿੱਧੂ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜਨ ਦੀ ਸੰਭਾਵਨਾ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਹਾਜ਼ਰ ਸਨ।

ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ, ਜੋ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਸੀ। 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ।

ਆਈਏਐਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੀ ਅਧਿਕਾਰੀ ਮੁੱਖ ਮੰਤਰੀ ਦੀ ਚਿਤਾਵਨੀ, ਕਿਹਾ ਇਹIAS ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੀ ਅਧਿਕਾਰੀ ਮੁੱਖ ਮੰਤਰੀ ਦੀ ਚਿਤਾਵਨੀ, ਕਿਹਾ ਇਹ

ਅੱਜ ਆਈਏਐਸ ਅਧਿਕਾਰੀ ਦਾ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਉਂਟ ‘ਤੇ ਲਿਖਿਆ ਕਿ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੂੰ ਚਿਤਾਵਨੀ ਭਰੀ ਸਲਾਹ ਦਿੰਦਿਆਂ ਕਿਹਾ-‘ ਪਰਮਪਾਲ ਕੌਰ ਜੀ ਆਈ.ਏ.ਐਸ ਅਫਸਰ ਦੇ ਤੌਰ ‘ਤੇ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ… ਬੀਬੀ ਜੀ ਜਿੰਨੀ ਕਾਹਲੀ ਆਈਏਐਸ ਬਣਨ ਦੀ ਸੀ…. ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ….. ਕਿਰਪਾ ਕਰਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ… ਨਹੀਂ ਤਾਂ ਸਾਰੀ ਸਾਰੀ ਉਮਰ ਦੀ ਕਮਾਈ ਖਤਰੇ ‘ਚ ਪੈ ਸਕਦੀ ਹੈ।

ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਦੀ ਸੇਵਾ ਮੁਕਤੀ ਵਿੱਚ ਥੋੜੇ ਮਹੀਨੇ ਰਹਿੰਦੇ ਸਨ ਪਰ ਆਈਐਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਪਹਿਲਾ ਇਸ਼ਾਰਾ ਕਰ ਦਿੱਤਾ ਸੀ ਕਿ ਉਹ ਭਾਜਪਾ ‘ਚ ਸ਼ਾਮਲ ਹੋ ਰਹੇ ਹਨ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments