Thursday, May 16, 2024
Home International ਗ਼ੈਰਕਾਨੂੰਨੀ ਤੌਰ ’ਤੇ ਕੰਮ ਕਰਦੇ 12 ਭਾਰਤੀ ਗ੍ਰਿਫ਼ਤਾਰ

ਗ਼ੈਰਕਾਨੂੰਨੀ ਤੌਰ ’ਤੇ ਕੰਮ ਕਰਦੇ 12 ਭਾਰਤੀ ਗ੍ਰਿਫ਼ਤਾਰ

ਗ਼ੈਰਕਾਨੂੰਨੀ ਤੌਰ ’ਤੇ ਕੰਮ ਕਰਦੇ 12 ਭਾਰਤੀ ਗ੍ਰਿਫ਼ਤਾਰ
ਲੰਡਨ: ਬਰਤਾਨੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਨੇਮਾਂ ਦੀ ਉਲੰਘਣਾ ਕਰ ਕੇ ਗੱਦੇ ਤੇ ਕੇਕ ਬਣਾਉਣ ਵਾਲੀਆਂ ਫੈਕਟਰੀਆਂ ’ਚ ਕੰਮ ਕਰਨ ਦੇ ਸ਼ੱਕ ਹੇਠ ਇੱਕ ਔਰਤ ਸਣੇ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਰਤਾਨੀਆ ਦੇ ਗ੍ਰਹਿ ਦਫ਼ਤਰ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਮੁਤਾਬਕ ਇਮੀਗ੍ਰੇਸ਼ਨ ਐਨਫੋਰਸਮੈਂਟ ਅਧਿਕਾਰੀਆਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਇਲਾਕੇ ’ਚ ਗੱਦਿਆਂ ਦੇ ਕਾਰੋਬਾਰ ਨਾਲ ਸਬੰਧਤ ਇੱਕ ਯੂਨਿਟ ’ਤੇ ਛਾਪਾ ਮਾਰਿਆ। ਅਧਿਕਾਰੀਆਂ ਨੂੰ ਇਤਲਾਹ ਮਿਲੀ ਸੀ ਕਿ ਉਥੇ ਗ਼ੈਰਕਾਨੂੰਨੀ ਤੌਰ ’ਤੇ ਕੰਮ ਹੋ ਰਿਹਾ ਹੈ।

ਬਿਆਨ ਮੁਤਾਬਕ ਅਧਿਕਾਰੀਆਂ ਨੇ ਗ਼ੈਰਕਾਨੂੰਨੀ ਤੌਰ ’ਤੇ ਕੰਮ ਕਰਨ ਦੇ ਦੋਸ਼ ਹੇਠ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਹਿ ਦਫ਼ਤਰ ਅਨੁਸਾਰ ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜੇ ਹੀ ਸਥਿਤ ਇੱਕ ਕੇਕ ਫੈਕਟਰੀ ’ਚੋਂ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ’ਤੇ ਵੀਜ਼ਾ ਨੇਮਾਂ ਦੀ ਉਲੰਘਣਾ ਦਾ ਦੋਸ਼ ਹੈ। ਇਸ ਤੋਂ ਇਲਾਵਾ ਇੱਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਚਾਰ ਜਣਿਆਂ ਨੂੰ ਬਰਤਾਨੀਆਂ ਤੋਂ ਬਾਹਰ ਕੱਢਣ ਜਾਂ ਭਾਰਤ ਡਿਪੋਰਟ ਕਰਨ ਲਈ ਵਿਚਾਰ ਹੋਣ ਤੱਕ ਹਿਰਾਸਤ ’ਚ ਲਿਆ ਗਿਆ ਹੈ ਜਦਕਿ ਬਾਕੀ ਅੱਠ ਜਣਿਆਂ ਇਸ ਸ਼ਰਤ ’ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਰੈਗੂਲਰ ਤੌਰ ’ਤੇ ਗ੍ਰਹਿ ਦਫ਼ਤਰ ਨੂੰ ਰਿਪੋਰਟ ਕਰਨਗੇ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments