Thursday, May 16, 2024
Home International ਇਰਾਨ ਨੇ ਇਜ਼ਰਾਈਲ ’ਤੇ ਹਮਲਾ ਕੀਤਾ, 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ...

ਇਰਾਨ ਨੇ ਇਜ਼ਰਾਈਲ ’ਤੇ ਹਮਲਾ ਕੀਤਾ, 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ

ਇਰਾਨ ਨੇ ਇਜ਼ਰਾਈਲ ’ਤੇ ਹਮਲਾ ਕੀਤਾ, 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ
ਯੇਰੂਸ਼ਲਮ: ਇਰਾਨ ਨੇ ਅਚਾਨਕ ਕਦਮ ਚੁੱਕਦਿਆਂ ਅੱਜ ਤੜਕੇ ਇਜ਼ਰਾਈਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ ਕਿ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਗਈਆਂ, ਜਿਨ੍ਹਾਂ ਵਿੱਚੋਂ 99 ਫੀਸਦੀ ਹਵਾ ਵਿੱਚ ਹੀ ਨਸ਼ਟ ਕਰ ਦਿੱਤੀਆਂ ਗਈਆਂ। ਇਰਾਨ ਦੇ ਇਸ ਹਮਲੇ ਨੇ ਪੱਛਮੀ ਏਸ਼ੀਆ ਨੂੰ ਖੇਤਰੀ ਜੰਗ ਦੇ ਮੁਹਾਣੇ ’ਤੇ ਧੱਕ ਦਿੱਤਾ ਹੈ।

ਹਮਲੇ ਮਗਰੋਂ ਇਜ਼ਰਾਈਲ ਵਿੱਚ ਹਰ ਪਾਸੇ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੀਰੀਆ ਵਿੱਚ ਪਹਿਲੀ ਅਪਰੈਲ ਨੂੰ ਹਵਾਈ ਹਮਲੇ ਵਿੱਚ ਇਰਾਨੀ ਸਫ਼ਾਰਤਖਾਨੇ ਵਿੱਚ ਦੋ ਇਰਾਨੀ ਜਨਰਲਾਂ ਦੇ ਮਾਰੇ ਜਾਣ ਮਗਰੋਂ ਬਦਲਾ ਲੈਣ ਦੀ ਸਹੁੰ ਖਾਧੀ ਸੀ। ਇਰਾਨ ਨੇ ਇਸ ਹਮਲੇ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਹਾਲਾਂਕਿ ਇਜ਼ਰਾਈਲ ਨੇ ਇਸ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ਅਮਰੀਕਾ, ਸੰਯੁਕਤ ਰਾਸ਼ਟਰ, ਫਰਾਂਸ, ਬਰਤਾਨੀਆ ਆਦਿ ਦੇਸ਼ਾਂ ਨੇ ਇਰਾਨ ਦੇ ਇਜ਼ਰਾਈਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲ ਪ੍ਰਤੀ ਅਮਰੀਕਾ ਦੀ ‘ਮਜ਼ਬੂਤ ​​ਵਚਨਬੱਧਤਾ’ ਨੂੰ ਦੁਹਰਾਉਂਦਿਆਂ ਸਥਿਤੀ ’ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਜੀ-7 ਦੇਸ਼ਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਉਧਰ, ਇਜ਼ਰਾਇਲੀ ਫੌਜ ਦੇ ਤਰਜਮਾਨ ਨੇ ਦੱਸਿਆ ਕਿ 300 ਤੋਂ ਜ਼ਿਆਦਾ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ, ਜਿਨ੍ਹਾਂ ’ਚੋਂ 99 ਫੀਸਦੀ ਹਵਾ ਵਿੱਚ ਨਸ਼ਟ ਕਰ ਦਿੱਤੀਆਂ ਹਨ। ਬਾਇਡਨ ਨੇ ਕਿਹਾ, ‘‘ਅਸੀਂ ਇਜ਼ਰਾਈਲ ਨੂੰ ਲਗਪਗ ਸਾਰੇ ਡਰੋਨ ਅਤੇ ਮਿਜ਼ਾਈਲਾਂ ਨੂੰ ਡੇਗਣ ਵਿੱਚ ਮਦਦ ਕੀਤੀ ਹੈ।’’

ਦੁਨੀਆਂ ਇੱਕ ਹੋਰ ਜੰਗ ਬਰਦਾਸ਼ਤ ਨਹੀਂ ਕਰ ਸਕਦੀ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੈਰੇਸ ਨੇ ਇਜ਼ਰਾਈਲ ’ਤੇ ਇਰਾਨ ਦੇ ਹਮਲੇ ਕਾਰਨ ਪੈਦਾ ਹੋਏ ਤਣਾਅ ਦੇ ਗੰਭੀਰ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਨਾ ਤਾਂ ਇਹ ਖੇਤਰ ਅਤੇ ਨਾ ਹੀ ਦੁਨੀਆਂ ਇੱਕ ਹੋਰ ਯੁੱਧ ਬਰਦਾਸ਼ਤ ਕਰ ਸਕਦੇ। ਸੰਯੁਕਤ ਰਾਸ਼ਟਰ ਮੁਖੀ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪੱਛਮੀ ਏਸ਼ੀਆ ਵਿੱਚ ਕਈ ਮੋਰਚਿਆਂ ’ਤੇ ਵੱਡੇ ਫੌਜੀ ਟਕਰਾਅ ਨੂੰ ਭੜਕਾਉਣ ਵਾਲੀ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਵੱਧ ਤੋਂ ਵੱਧ ਸੰਜਮ ਵਰਤਣ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments