Saturday, May 18, 2024
Home India ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ

ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ

ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ
ਮੁੰਬਈ: ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਮਗਰੋਂ ਪੁਲੀਸ ਨੇ ਉਸ ਦੀ ਰਿਹਾਇਸ਼ ਦੇ ਬਾਹਰ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ ਇਲਾਕੇ ਵਿੱਚ ਸਥਿਤ ‘ਗਲੈਕਸੀ ਅਪਾਰਟਮੈਂਟਸ’ ਬਾਹਰ ਸਵੇਰੇ ਲਗਪਗ 5 ਵਜੇ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਇਸ ਇਮਾਰਤ ਵਿੱਚ ਅਦਾਕਾਰ ਸਲਮਾਨ ਖਾਨ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਲਮਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲੀਸ ਹਮਲਾਵਰਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ।

ਅਧਿਕਾਰੀ ਨੇ ਦੱਸਿਆ ਕਿ ਸਬੂਤ ਇਕੱਠ ਕਰਨ ਲਈ ਸਥਾਨਕ ਪੁਲੀਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਇੱਕ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਮੌਕੇ ਅਦਾਕਾਰ ਘਰ ਵਿੱਚ ਸੀ ਜਾਂ ਨਹੀਂ, ਇਸ ਸਬੰਧੀ ਪੁਲੀਸ ਅਤੇ ਸਲਮਾਨ ਦੇ ਪਰਿਵਾਰ ਵੱਲੋਂ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ ਹ।

ਪਿਛਲੇ ਸਾਲ ਮਾਰਚ ਵਿੱਚ ਸਲਮਾਨ ਦੇ ਦਫਤਰ ਨੂੰ ਇੱਕ ਈ-ਮੇਲ ਭੇਜੀ ਕੇ ਧਮਕੀ ਦਿੱਤੀ ਗਈ ਸੀ। ਇਸ ਮਗਰੋਂ ਮੁੰਬਈ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਇੱਕ ਹੋਰ ਖਿਲਾਫ ਆਈਪੀਸੀ ਦੀ ਧਾਰਾ 120-ਬੀ ਤਹਿਤ ਐਫਆਈਆਰ ਦਰਜ ਕੀਤੀ ਸੀ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments