ਜੇਲ੍ਹ ’ਚ ਕੇਜਰੀਵਾਲ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹੈ: ਮਾਨ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’ ਇਸ ਦੌਰਾਨ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਅਗਲੇ ਹਫ਼ਤੇ ਤੋਂ ਸ੍ਰੀ ਕੇਜਰੀਵਾਲ ਦੋ ਮੰਤਰੀਆਂ ਨੂੰ ਮੁਲਾਕਾਤ ਲਈ ਸੱਦਣਗੇ ਤੇ ਵੱਖ ਵੱਖ ਮਸਲਿਆਂ ’ਤੇ ਚਰਚਾ ਕਰਨਗੇ।
ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ।