Monday, May 20, 2024
Home India ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਉਡਾਣ ਭਰ ਸਕਣਗੇ। ਕਿਉਂਕਿ ਚੰਡੀਗੜ੍ਹ ਏਅਰਪੋਰਟ ਤੋਂ ਬਹੁਤ ਜਲਦੀ ਹੀ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਟੀ ਵੱਲੋਂ ਏਅਰਪੋਰਟ ’ਤੇ ਅਤਿਆਧੁਨਿਕ ਉਪਕਰਣ ਸਥਾਪਿਤ ਕੀਤੇ ਗਏ ਹਨ। ਜਿਸ ਦੇ ਚਲਦਿਆਂ ਰਾਤ ਨੂੰ ਅਤੇ ਖਰਾਬ ਮੌਸਮ ’ਚ ਵੀ ਜਹਾਜ਼ ਏਅਰਪੋਰਟ ’ਤੇ ਉਤਰ ਸਕਣਗੇ। ਚੰਡੀਗੜ੍ਹ ਏਅਰਪੋਰਟ ਤੋਂ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਚੰਡੀਗੜ੍ਹ ਦੇ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 15 ਮਈ ਤੋਂ ਚੰਡੀਗੜ੍ਹ ਏਅਰਪੋਰਟ ਤੋਂ ਆਬੂਧਾਬੀ ਦੇ ਲਈ ਇਕ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇੰਡੀਗੋ ਏਅਰਲਾਈਨਜ਼ ਕੰਪਨੀ ਦੀ ਇਹ ਫਲਾਈਟ 15 ਮਈ ਨੂੰ ਆਬੁੂਧਾਬੀ ਤੋਂ ਰਾਤੀਂ ਸਵਾ ਦਸ ਵਜੇ ਉਡਾਣ ਭਰੇਗੀ ਅਤੇ ਸਵੇਰੇ ਸਾਢੇ ਤਿੰਨ ਵਜੇ ਚੰਡੀਗੜ੍ਹ ਏਅਰਪੋਰਟ ’ਤੇ ਲੈਂਡ ਕਰੇਗੀ। ਇਸੇ ਤਰ੍ਹਾਂ 16 ਮਈ ਨੂੰ ਇਹ ਫਲਾਈਟ ਰਾਤੀਂ ਪੌਣੇ ਤਿੰਨ ਵਜੇ ਚੰਡੀਗੜ੍ਹ ਤੋਂ ਉਡਾਣ ਭਰੇਗੀ ਅਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚ ਜਾਵੇਗੀ। ਏਅਰਲਾਈਨ ਕੰਪਨੀ ਨੇ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਉਡਾਣ ਭਰ ਸਕਣਗੇ। ਕਿਉਂਕਿ ਚੰਡੀਗੜ੍ਹ ਏਅਰਪੋਰਟ ਤੋਂ ਬਹੁਤ ਜਲਦੀ ਹੀ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਟੀ ਵੱਲੋਂ ਏਅਰਪੋਰਟ ’ਤੇ ਅਤਿਆਧੁਨਿਕ ਉਪਕਰਣ ਸਥਾਪਿਤ ਕੀਤੇ ਗਏ ਹਨ। ਜਿਸ ਦੇ ਚਲਦਿਆਂ ਰਾਤ ਨੂੰ ਅਤੇ ਖਰਾਬ ਮੌਸਮ ’ਚ ਵੀ ਜਹਾਜ਼ ਏਅਰਪੋਰਟ ’ਤੇ ਉਤਰ ਸਕਣਗੇ।

ਚੰਡੀਗੜ੍ਹ ਏਅਰਪੋਰਟ ਤੋਂ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਮੇਤ ਚੰਡੀਗੜ੍ਹ ਦੇ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 15 ਮਈ ਤੋਂ ਚੰਡੀਗੜ੍ਹ ਏਅਰਪੋਰਟ ਤੋਂ ਆਬੂਧਾਬੀ ਦੇ ਲਈ ਇਕ ਨਵੀਂ ਉਡਾਣ ਸ਼ੁਰੂ ਹੋਣ ਜਾ ਰਹੀ ਹੈ। ਇੰਡੀਗੋ ਏਅਰਲਾਈਨਜ਼ ਕੰਪਨੀ ਦੀ ਇਹ ਫਲਾਈਟ 15 ਮਈ ਨੂੰ ਆਬੁੂਧਾਬੀ ਤੋਂ ਰਾਤੀਂ ਸਵਾ ਦਸ ਵਜੇ ਉਡਾਣ ਭਰੇਗੀ ਅਤੇ ਸਵੇਰੇ ਸਾਢੇ ਤਿੰਨ ਵਜੇ ਚੰਡੀਗੜ੍ਹ ਏਅਰਪੋਰਟ ’ਤੇ ਲੈਂਡ ਕਰੇਗੀ।

ਇਸੇ ਤਰ੍ਹਾਂ 16 ਮਈ ਨੂੰ ਇਹ ਫਲਾਈਟ ਰਾਤੀਂ ਪੌਣੇ ਤਿੰਨ ਵਜੇ ਚੰਡੀਗੜ੍ਹ ਤੋਂ ਉਡਾਣ ਭਰੇਗੀ ਅਤੇ ਸਵੇਰੇ 5 ਵਜੇ ਆਬੂਧਾਬੀ ਪਹੁੰਚ ਜਾਵੇਗੀ। ਏਅਰਲਾਈਨ ਕੰਪਨੀ ਨੇ ਇਸ ਸਬੰਧੀ ਟਿਕਟਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

LEAVE A REPLY

Please enter your comment!
Please enter your name here

- Advertisment -

Most Popular

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

Recent Comments