ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ
ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ। ਇਸ ਦਾ ਖੁਲਾਸਾ ਕਰਦੇ ਹੋਏ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਨੇ ਕਿਹਾ ਕਿ ਮੇਜ਼ਬਾਨ ਇਸ ਖਤਰੇ ਨਾਲ ਨਜਿੱਠਣ ਲਈ ਸੁਰੱਖਿਆ ਸਬੰਧੀ ਵਾਧੂ ਯਤਨ ਕਰੇਗਾ।
ਅਗਲੇ ਮਹੀਨੇ ਤੋਂ ਹੋਣ ਵਾਲੇ ਟੀ-20 ਵਿਸ਼ਵ ਕੱਪ ‘ਚ ਭਾਰਤ ਸਮੇਤ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਕੁਝ ਸ਼ੁਰੂਆਤੀ ਦੌਰ ਦੇ ਮੈਚਾਂ ਤੋਂ ਇਲਾਵਾ ਪੂਰੇ ਸੁਪਰ ਅੱਠ ਪੜਾ, ਸੈਮੀਫਾਈਨਲ ਅਤੇ ਫਾਈਨਲ ਵੈਸਟਇੰਡੀਜ਼ ਵਿੱਚ ਖੇਡੇ ਜਾਣਗੇ। ਇਹ ਟੂਰਨਾਮੈਂਟ 4 ਜੂਨ ਤੋਂ 30 ਜੂਨ ਤੱਕ ਖੇਡਿਆ ਜਾਣਾ ਹੈ।